ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shahpurkandi Bairaj Project: ਬੈਰਾਜ ਡੈਮ ਪ੍ਰਾਜੈਕਟ ਦੀ ਨੌਕਰੀ ਤੋਂ ਹਟਾਉਣ ਦਾ ਮੁੱਦਾ, ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਕੀਤਾ ਜੋਰਦਾਰ ਪ੍ਰਦਰਸ਼ਨ

Bairaj Job Scam: ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਿਨ੍ਹਾਂ ਦੀ ਜ਼ਮੀਨ ਡੈਮ ਦੀ ਉਸਾਰੀ ਲਈ ਐਕੁਆਇਰ ਕੀਤੀ ਗਈ ਸੀ, ਉਹਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ, ਪਰ ਹਾਲੇ ਤੱਕ ਉਨ੍ਹਾਂ ਦੀ ਮੰਗ ਤੇ ਗੌਰ ਨਹੀਂ ਕੀਤਾ ਗਿਆ ਹੈ।

Shahpurkandi Bairaj Project: ਬੈਰਾਜ ਡੈਮ ਪ੍ਰਾਜੈਕਟ ਦੀ ਨੌਕਰੀ ਤੋਂ ਹਟਾਉਣ ਦਾ ਮੁੱਦਾ, ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਕੀਤਾ ਜੋਰਦਾਰ ਪ੍ਰਦਰਸ਼ਨ
Follow Us
mukesh-saini
| Updated On: 19 Jun 2023 15:26 PM
ਪਠਾਨਕੋਟ ਨਿਊਜ: ਪਠਾਨਕੋਟ ਦੇ ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ (Shahpur Bairaj Project) ‘ਚ ਕੁਝ ਦਿਨ ਪਹਿਲਾਂ ਨੌਕਰੀਆਂ ‘ਚ ਧਾਂਦਲੀ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਸੀ। ਜਿਸ ਤੋਂ ਬਾਅਦ ਬੈਰਾਜ ਔਸਤ ਸੰਘਰਸ਼ ਕਮੇਟੀ ਵਲੋਂ ਇਸ ਘਪਲੇ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਮੇਟੀ ਲਗਾਤਾਰ ਮੰਗ ਕਰ ਰਹੀ ਹੈ ਕਿ ਜਿਨ੍ਹਾਂ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਨੌਕਰੀਆਂ ਤੇ ਰੱਖਿਆ ਗਿਆ ਹੈ, ਉਨ੍ਹਾਂ ਨੂੰ ਫੌਰਨ ਕੱਢਿਆ ਜਾਵੇ. ਪਰ ਹਾਲੇ ਤੱਕ ਉਨ੍ਹਾਂ ਦੀ ਮੰਗ ਤੇ ਸੁਣਵਾਈ ਨਹੀਂ ਹੋਈ ਹੈ। ਆਪਣੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਇੱਕ ਵਾਰ ਮੁੜ ਤੋਂ ਕਮੇਟੀ ਵੱਲੋਂ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਠਾਨਕੋਟ ਸ਼ਾਹਪੁਰਕੰਡੀ ਡੈਮ ਅਤੇ ਡਲਹੌਜ਼ੀ ਰੋਡ ਨੂੰ ਜਾਣ ਵਾਲੀ ਸੜਕ ਜਾਮ ਕਰ ਦਿੱਤੀ। ਉਨ੍ਹਾਂ ਨੇ ਡੈਮ ਪ੍ਰਸ਼ਾਸਨ ਦੇ ਪੁਤਲੇ ਸਾੜੇ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਪਿਛਲੇ ਕਈ ਸਾਲਾਂ ਤੋਂ ਡੈਮ ਵਿੱਚ ਕੰਮ ਕਰ ਰਹੇ 32 ਪੱਕੇ ਕਰਮਚਾਰੀਆਂ ਨੂੰ ਇਸ ਡੈਮ ਤੋਂ ਕਢ ਦਿੱਤਾ ਗਿਆ ਸੀ, ਜਿਸਦੇ ਰੋਸ ਵਜੋਂ ਸਰਕਾਰ ਅਤੇ ਡੈਮ ਪ੍ਰਸ਼ਾਸਨ ਖਿਲਾਫ ਕਮੇਟੀ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕੀ ਹੈ ਮਾਮਲਾ?

ਪਠਾਨਕੋਟ ਦੇ ਸ਼ਾਹਪੁਰਕੰਡੀ ਡੈਮ ਬੈਰਾਜ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਐਕਵਾਇਰ ਕੀਤਾ ਗਿਆ ਸੀ, ਸਰਕਾਰ ਨੇ ਜ਼ਮੀਨ ਦੇ ਬਦਲੇ ਉਨ੍ਹਾਂ ਕਿਸਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਸਰਕਾਰ ਨਾਲ ਲੰਮੀ ਜੱਦੋ-ਜਹਿਦ ਕਰਕੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ 2013-2014 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ 32 ਮੁਲਾਜ਼ਮਾਂ ਨੂੰ ਡੈਮ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਸਨ, ਪਰ ਇਨ੍ਹਾਂ ਮੁਲਾਜ਼ਮਾਂ ਨੂੰ ਡੈਮ ਪ੍ਰਸ਼ਾਸਨ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ, ਜਿਸ ਕਾਰਨ ਪੀੜਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਮੰਗ ਨਾ ਮੰਨੇ ਜਾਣ ਤੋਂ ਨਰਾਜ ਇਨ੍ਹਾਂ ਲੋਕਾਂ ਨੇ ਸੋਮਵਾਰ ਨੂੰ ਪਠਾਨਕੋਟ ਸ਼ਾਹਪੁਰਕੰਡੀ ਡਲਹੌਜ਼ੀ ਰੋਡ ‘ਤੇ ਉਤਰ ਕੇ ਸੜਕ ਜਾਮ ਕਰ ਦਿੱਤੀ, ਅਤੇ ਜਾਂਚ ਅਧਿਕਾਰੀਆਂ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਸ ਪੂਰੇ ਮਾਮਲੇ ਦੀ ਦੁਬਾਰਾ ਜਾਂਚ ਕਰਕੇ ਉਨ੍ਹਾਂ ਦੀ ਨੌਕਰੀ ਬਹਾਲ ਕੀਤੀ ਜਾਵੇ। ਇਸ ਸਬੰਧੀ ਜਦੋਂ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਡੈਮ ਪ੍ਰਸ਼ਾਸਨ ਵੱਲੋਂ ਹਟਾਏ ਜਾਣ ਕਾਰਨ ਉਨ੍ਹਾਂ ਦੇ ਪਾਸਿਓਂ ਸੜਕ ਜਾਮ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਫਿਲਹਾਲ ਟਰੈਫਿਕ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਾਤ ਤੇ ਪੂਰੀ ਨਜ਼ਰ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ...