Shahpurkandi Bairaj Project: ਬੈਰਾਜ ਡੈਮ ਪ੍ਰਾਜੈਕਟ ਦੀ ਨੌਕਰੀ ਤੋਂ ਹਟਾਉਣ ਦਾ ਮੁੱਦਾ, ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਕੀਤਾ ਜੋਰਦਾਰ ਪ੍ਰਦਰਸ਼ਨ
Bairaj Job Scam: ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਿਨ੍ਹਾਂ ਦੀ ਜ਼ਮੀਨ ਡੈਮ ਦੀ ਉਸਾਰੀ ਲਈ ਐਕੁਆਇਰ ਕੀਤੀ ਗਈ ਸੀ, ਉਹਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ, ਪਰ ਹਾਲੇ ਤੱਕ ਉਨ੍ਹਾਂ ਦੀ ਮੰਗ ਤੇ ਗੌਰ ਨਹੀਂ ਕੀਤਾ ਗਿਆ ਹੈ।
ਕੀ ਹੈ ਮਾਮਲਾ?
ਪਠਾਨਕੋਟ ਦੇ ਸ਼ਾਹਪੁਰਕੰਡੀ ਡੈਮ ਬੈਰਾਜ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਐਕਵਾਇਰ ਕੀਤਾ ਗਿਆ ਸੀ, ਸਰਕਾਰ ਨੇ ਜ਼ਮੀਨ ਦੇ ਬਦਲੇ ਉਨ੍ਹਾਂ ਕਿਸਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਸਰਕਾਰ ਨਾਲ ਲੰਮੀ ਜੱਦੋ-ਜਹਿਦ ਕਰਕੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ 2013-2014 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ 32 ਮੁਲਾਜ਼ਮਾਂ ਨੂੰ ਡੈਮ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਸਨ, ਪਰ ਇਨ੍ਹਾਂ ਮੁਲਾਜ਼ਮਾਂ ਨੂੰ ਡੈਮ ਪ੍ਰਸ਼ਾਸਨ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ, ਜਿਸ ਕਾਰਨ ਪੀੜਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਮੰਗ ਨਾ ਮੰਨੇ ਜਾਣ ਤੋਂ ਨਰਾਜ ਇਨ੍ਹਾਂ ਲੋਕਾਂ ਨੇ ਸੋਮਵਾਰ ਨੂੰ ਪਠਾਨਕੋਟ ਸ਼ਾਹਪੁਰਕੰਡੀ ਡਲਹੌਜ਼ੀ ਰੋਡ ‘ਤੇ ਉਤਰ ਕੇ ਸੜਕ ਜਾਮ ਕਰ ਦਿੱਤੀ, ਅਤੇ ਜਾਂਚ ਅਧਿਕਾਰੀਆਂ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਸ ਪੂਰੇ ਮਾਮਲੇ ਦੀ ਦੁਬਾਰਾ ਜਾਂਚ ਕਰਕੇ ਉਨ੍ਹਾਂ ਦੀ ਨੌਕਰੀ ਬਹਾਲ ਕੀਤੀ ਜਾਵੇ।Loading...
Unable to load recommendations.
Follow Us
