ਪਠਾਨਕੋਟ ਏਅਰ ਫੋਰਸ ਸਟੇਸ਼ਨ ਨੇੜੇ 3 ਸ਼ੱਕੀ ਗ੍ਰਿਫ਼ਤਾਰ: ਬੋਲੇ- ਖੁਫੀਆ ਡਿਊਟੀ ‘ਤੇ ਹਾਂ, ਫਰਜ਼ੀ ਨਿਕਲਿਆ ID ਕਾਰਡ

Published: 

11 May 2026 17:11 PM IST

ਪਠਾਨਕੋਟ ਪੁਲਿਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਤਿੰਨੋਂ ਨੌਜਵਾਨ ਹੁਸ਼ਿਆਰਪੁਰ ਦੇ ਰਹਿਣ ਵਾਲੇ ਅਤੇ ਗੁੱਜਰ ਭਾਈਚਾਰੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਫਿਲਹਾਲ, ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ 'ਤੇ ਲਿਆ ਜਾ ਰਿਹਾ ਹੈ।

ਪਠਾਨਕੋਟ ਏਅਰ ਫੋਰਸ ਸਟੇਸ਼ਨ ਨੇੜੇ 3 ਸ਼ੱਕੀ ਗ੍ਰਿਫ਼ਤਾਰ: ਬੋਲੇ- ਖੁਫੀਆ ਡਿਊਟੀ ਤੇ ਹਾਂ, ਫਰਜ਼ੀ ਨਿਕਲਿਆ ID ਕਾਰਡ

ਪਠਾਨਕੋਟ ਇੱਕ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ। ਜਿਸ ਕਾਰਨ ਪੁਲਿਸ ਇਲਾਕੇ ‘ਤੇ ਚੱਪੇ-ਚੱਪੇ ਤਿੱਖੀ ਨਜ਼ਰ ਰੱਖਦੀ ਹੈ। ਇਸ ਸਬੰਧ ਵਿੱਚ, ਪੁਲਿਸ ਨੇ ਏਅਰਬੇਸ ਦੇ ਨੇੜੇ ਇੱਕ ਚੈੱਕ ਪੋਸਟ ਸਥਾਪਤ ਕੀਤੀ ਸੀ। ਇਸ ਦੌਰਾਨ ਤਿੰਨ ਸ਼ੱਕੀ ਵਿਅਕਤੀ ਘੁੰਮਦੇ ਹੋਏ ਦੇਖੇ ਗਏ। ਪੁੱਛਗਿੱਛ ਕਰਨ ‘ਤੇ, ਉਹ ਸਹੀ ਜਵਾਬ ਨਹੀਂ ਦੇ ਸਕੇ ਅਤੇ ਪੁਲਿਸ ਆਈਡੀ ਕਾਰਡ ਦਿਖਾ ਕੇ ਚੈੱਕ ਪੋਸਟ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ ਅਤੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪੁਲਿਸ ਦੁਆਰਾ ਬਣਾਇਆ ਗਿਆ ਆਈਡੀ ਕਾਰਡ ਨਕਲੀ ਨਿਕਲਿਆ। ਜਿਸ ਕਾਰਨ ਪੁਲਿਸ ਨੂੰ ਉਨ੍ਹਾਂ ‘ਤੇ ਹੋਰ ਸ਼ੱਕ ਹੋਇਆ ਅਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ।

ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਮੁਲਜ਼ਮ

ਜਿੱਥੇ ਇਨ੍ਹਾਂ ਤਿੰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਤਿੰਨੋਂ ਨੌਜਵਾਨ ਹੁਸ਼ਿਆਰਪੁਰ ਦੇ ਰਹਿਣ ਵਾਲੇ ਅਤੇ ਗੁੱਜਰ ਭਾਈਚਾਰੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਫਿਲਹਾਲ, ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ ‘ਤੇ ਲਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨਾਕਾਬੰਦੀ ਦੌਰਾਨ ਤਿੰਨ ਸ਼ੱਕੀ ਕਾਬੂ

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਏਅਰਬੇਸ ਨੇੜੇ ਨਾਕਾਬੰਦੀ ਕੀਤੀ ਸੀ। ਜਿਸ ਦੌਰਾਨ ਇਨ੍ਹਾਂ ਤਿੰਨਾਂ ਸ਼ੱਕੀਆਂ ਨੂੰ ਦੇਖਿਆ ਗਿਆ ਅਤੇ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਤੋਂ ਜਾਅਲੀ ਪੁਲਿਸ ਆਈਡੀ ਕਾਰਡ ਬਰਾਮਦ ਹੋਏ। ਜਿਸ ਕਾਰਨ ਇਨ੍ਹਾਂ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿੱਥੇ ਵੀ ਇਹ ਜਾਅਲੀ ਆਈਡੀ ਨਾਲ ਟੋਲ ਪਲਾਜ਼ਾ ਤੋਂ ਲੰਘਦੇ ਸਨ, ਉੱਥੇ ਹੀ ਪੁਲਿਸ ਨੂੰ ਵੀ ਚਕਮਾ ਦਿੰਦੇ ਸਨ। ਫਿਲਹਾਲ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

Follow Us