AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਬਿਜਲੀ ਟਾਵਰ ‘ਤੇ 50 ਦਿਨਾਂ ਤੋਂ ਡਟੇ 2 ਬਜ਼ੁਰਗ ਹੇਠਾਂ ਉਤਰਨ ਲਈ ਮੰਨੇ, ਭਲਕੇ ਲਿਆਇਆ ਜਾਵੇਗਾ ਥੱਲੇ

ਪਠਾਨਕੋਟ ਵਿੱਚ ਡੀਸੀ ਰਿਹਾਇਸ਼ ਮੂਹਰੇ 200 ਫੁੱਟ ਉੱਚੇ ਬਿਜਲੀ ਟਾਵਰ ਤੇ 50 ਦਿਨਾਂ ਤੋਂ ਮੰਗਾਂ ਲਈ ਡਟੇ ਦੋ ਬਜ਼ੁਰਗਾਂ ਦਾ ਧਰਨਾ ਪ੍ਰਸ਼ਾਸਨ ਨਾਲ ਗੱਲਬਾਤ ਮਗਰੋਂ ਸਮਾਪਤ ਹੋ ਗਿਆ। ਪ੍ਰਸ਼ਾਸਨ ਨੇ ਅਗਲੇ ਹਫ਼ਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦਿੱਤਾ। ਕਮਜ਼ੋਰ ਨਜ਼ਰ ਅਤੇ ਗੋਡਿਆਂ ਦੇ ਦਰਦ ਕਾਰਨ ਬਜ਼ੁਰਗ ਮੰਗਲਵਾਰ ਸਵੇਰੇ ਕਰੇਨ ਰਾਹੀਂ ਹੇਠਾਂ ਉਤਰਨਗੇ।

ਪਠਾਨਕੋਟ 'ਚ ਬਿਜਲੀ ਟਾਵਰ 'ਤੇ 50 ਦਿਨਾਂ ਤੋਂ ਡਟੇ 2 ਬਜ਼ੁਰਗ ਹੇਠਾਂ ਉਤਰਨ ਲਈ ਮੰਨੇ, ਭਲਕੇ ਲਿਆਇਆ ਜਾਵੇਗਾ ਥੱਲੇ
tv9-punjabi
| Updated On: 12 Oct 2026 23:25 PM IST
Share

ਪਠਾਨਕੋਟ ਵਿਖੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਸਾਹਮਣੇ ਲਗਭਗ 200 ਫੁੱਟ ਉੱਚੇ ਬਿਜਲੀ ਟਾਵਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਦਾ ਧਰਨਾ ਆਖ਼ਰਕਾਰ ਸੋਮਵਾਰ ਦੇਰ ਸ਼ਾਮ ਸਮਾਪਤ ਹੋ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪੱਲਵੀ, ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਅਰਸ਼ਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕਈ ਗੇੜਾਂ ਦੀ ਹੋਈ ਗੰਭੀਰ ਗੱਲਬਾਤ ਦੇ ਸਫ਼ਲ ਰਹਿਣ ਮਗਰੋਂ ਦੋਵਾਂ ਬਜ਼ੁਰਗਾਂ ਨੇ ਟਾਵਰ ਤੋਂ ਹੇਠਾਂ ਉਤਰਨ ਤੇ ਸਹਿਮਤੀ ਜਤਾਈ। ਇਸ ਉਪਰੰਤ ਪ੍ਰਸ਼ਾਸਨ ਨੇ ਬਜ਼ੁਰਗਾਂ ਨੂੰ ਸੁਰੱਖਿਅਤ ਉਤਾਰਨ ਲਈ ਵਿਸ਼ੇਸ਼ ਤੌਰ ਤੇ 120 ਫੁੱਟ ਉੱਚੀ ਹਾਈਡ੍ਰੌਲਿਕ ਕਰੇਨ ਮੌਕੇ ਤੇ ਪਹੁੰਚਾਈ।

ਹਾਲਾਂਕਿ, ਬਜ਼ੁਰਗਾਂ ਨੇ ਸੋਮਵਾਰ ਰਾਤ ਵੇਲੇ ਕਰੇਨ ਰਾਹੀਂ ਹੇਠਾਂ ਉਤਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਮੰਗਲਵਾਰ ਸਵੇਰੇ 8 ਵਜੇ ਹੀ ਹੇਠਾਂ ਉਤਰਨਗੇ। ਬਜ਼ੁਰਗਾਂ ਨੇ ਦੱਸਿਆ ਕਿ ਲਗਾਤਾਰ 50 ਦਿਨਾਂ ਤੱਕ ਮਹਿਜ਼ ਦੋ ਫੁੱਟ ਦੇ ਛੋਟੇ ਜਿਹੇ ਪਲੇਟਫ਼ਾਰਮ ਤੇ ਬੈਠੇ ਰਹਿਣ ਕਾਰਨ ਉਨ੍ਹਾਂ ਦੇ ਗੋਡੇ ਬੁਰੀ ਤਰ੍ਹਾਂ ਜਾਮ ਹੋ ਚੁੱਕੇ ਹਨ ਅਤੇ ਕੰਮ ਨਹੀਂ ਕਰ ਰਹੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰਾਤ ਵੇਲੇ ਘੱਟ ਦਿਖਾਈ ਦਿੰਦਾ ਹੈ, ਜਿਸ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਉਨ੍ਹਾਂ ਨੇ ਸਵੇਰੇ ਚਾਨਣ ਵੇਲੇ ਹੀ ਹੇਠਾਂ ਆਉਣ ਦਾ ਫ਼ੈਸਲਾ ਕੀਤਾ।

ਅਗਲੇ ਹਫ਼ਤੇ ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ ਮੀਟਿੰਗ: ਏਡੀਸੀ

ਬਜ਼ੁਰਗਾਂ ਨੂੰ ਮਨਾਉਣ ਲਈ ਡੀਸੀ ਪੱਲਵੀ ਸਮੇਤ ਮੌਕੇ ਤੇ ਪਹੁੰਚੇ ਏਡੀਸੀ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨਾਲ ਪਿਛਲੇ ਕਈ ਦਿਨਾਂ ਤੋਂ ਨਿਰੰਤਰ ਗੱਲਬਾਤ ਚੱਲ ਰਹੀ ਸੀ, ਜੋ ਕਿ ਅੱਜ ਆਪਸੀ ਸਹਿਮਤੀ ਦੇ ਸਿੱਟੇ ਤੇ ਪਹੁੰਚੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪ੍ਰਸ਼ਾਸਨ ਵੱਲੋਂ ਬੈਰਾਜ ਓਸਤੀ ਸੰਘਰਸ਼ ਕਮੇਟੀ ਨੂੰ ਪੂਰਨ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਨੂੰ ਪੰਜਾਬ ਸਰਕਾਰ ਦੇ ਸਨਮੁੱਖ ਪੂਰੇ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ।

33-34 ਸਾਲ ਪੁਰਾਣਾ ਮਸਲਾ

ਗੱਲਬਾਤ ਦੌਰਾਨ ਹੋਈ ਦੇਰੀ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਏਡੀਸੀ ਅਰਸ਼ਦੀਪ ਸਿੰਘ ਨੇ ਆਖਿਆ ਕਿ ਸ਼ਾਹਪੁਰਕੰਡੀ ਬੈਰਾਜ/ਡੈਮ ਪ੍ਰਾਜੈਕਟ ਨਾਲ ਸਬੰਧਤ ਇਹ ਵਿਵਾਦ ਲਗਭਗ 33-34 ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਅਤੇ ਸਮਝੌਤੇ ਦੀ ਪ੍ਰਕਿਰਿਆ ਕਾਫ਼ੀ ਧੀਮੀ ਚੱਲਦੀ ਹੈ ਕਿਉਂਕਿ ਇਹ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਬੇਹੱਦ ਉਲਝੇ ਹੋਏ ਮਾਮਲੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਜਿਹੇ ਪੇਚੀਦਾ ਮੁੱਦਿਆਂ ਦਾ ਨਿਪਟਾਰਾ ਕਰਨਾ ਹੋਵੇ ਤਾਂ ਸਾਰੇ ਕਾਨੂੰਨੀ ਪਹਿਲੂਆਂ ਨੂੰ ਵੀ ਬਾਰੀਕੀ ਨਾਲ ਦੇਖਣਾ ਪੈਂਦਾ ਹੈ ਕਿ ਨਿਯਮਾਂ ਅਨੁਸਾਰ ਕਿੱਥੇ ਢੁੱਕਵੀਂ ਵਿਵਸਥਾ ਕੀਤੀ ਜਾ ਸਕਦੀ ਹੈ। ਪ੍ਰਸ਼ਾਸਨ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਹਾਂ-ਪੱਖੀ ਪਹੁੰਚ ਅਪਣਾ ਰਿਹਾ ਹੈ ਤਾਂ ਜੋ ਪ੍ਰਭਾਵਿਤਾਂ ਨੂੰ ਵੱਧ ਤੋਂ ਵੱਧ ਸੰਭਵ ਲਾਭ ਮਿਲ ਸਕੇ, ਪਰ ਇਸ ਦੇ ਨਾਲ ਹੀ ਕਾਨੂੰਨ ਅਤੇ ਸਰਕਾਰੀ ਨੀਤੀਆਂ ਦੀ ਪਾਲਣਾ ਕਰਨਾ ਵੀ ਲਾਜ਼ਮੀ ਹੈ। ਇਨ੍ਹਾਂ ਸਾਰੇ ਮਸਲਿਆਂ ਦਾ ਹੱਲ ਸਿਰਫ਼ ਮੇਜ਼ ਤੇ ਬੈਠ ਕੇ ਗੱਲਬਾਤ ਰਾਹੀਂ ਹੀ ਸੰਭਵ ਹੈ।

24 ਘੰਟੇ ਮੁਹੱਈਆ ਕਰਵਾਈ ਗਈ ਸੁਰੱਖਿਆ

ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਦੌਰਾਨ ਦਿੱਤੇ ਗਏ ਸਹਿਯੋਗ ਦਾ ਜ਼ਿਕਰ ਕਰਦਿਆਂ ਏਡੀਸੀ ਨੇ ਦੱਸਿਆ ਕਿ 50 ਦਿਨਾਂ ਦੇ ਇਸ ਸਮੁੱਚੇ ਘਟਨਾਕ੍ਰਮ ਦੌਰਾਨ ਪ੍ਰਸ਼ਾਸਨ ਵੱਲੋਂ 24 ਘੰਟੇ ਸੁਰੱਖਿਆ ਯਕੀਨੀ ਬਣਾਉਣ ਲਈ ਪੱਕੀ ਪੁਲਿਸ ਗਾਰਡ ਤਾਇਨਾਤ ਰੱਖੀ ਗਈ ਸੀ। ਇਸ ਤੋਂ ਇਲਾਵਾ ਲਾਈਟਾਂ ਦੇ ਉਚਿਤ ਪ੍ਰਬੰਧ, ਖਾਣ-ਪੀਣ ਅਤੇ ਸਿਹਤ ਸਹੂਲਤਾਂ ਦਾ ਵੀ ਲਗਾਤਾਰ ਪੂਰਾ ਧਿਆਨ ਰੱਖਿਆ ਗਿਆ।

ਉਨ੍ਹਾਂ ਦੱਸਿਆ ਕਿ ਇੱਕ ਮਾਹਿਰ ਮੈਡੀਕਲ ਟੀਮ ਹਰ ਸਮੇਂ ਮੌਕੇ ਤੇ ਮੌਜੂਦ ਰਹੀ, ਜੋ ਬਜ਼ੁਰਗਾਂ ਦੀ ਸਿਹਤ ਦੀ ਨਿਯਮਤ ਜਾਂਚ ਕਰਦੀ ਸੀ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਂਦੀ ਰਹੀ। ਸੋਮਵਾਰ ਨੂੰ ਬਜ਼ੁਰਗਾਂ ਨੂੰ ਸੁਰੱਖਿਅਤ ਉਤਾਰਨ ਦੇ ਮਕਸਦ ਨਾਲ ਹੀ 120 ਫੁੱਟ ਉੱਚੀ ਵਿਸ਼ੇਸ਼ ਕਰੇਨ ਦਾ ਪ੍ਰਬੰਧ ਕੀਤਾ ਗਿਆ ਹੈ।

ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਦਿੱਤਾ ਭਰੋਸਾ: ਦਿਆਲ ਸਿੰਘ

ਬੈਰਾਜ ਓਸਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਡੀਸੀ ਅਤੇ ਏਡੀਸੀ ਤੋਂ ਇਲਾਵਾ ਡੈਮ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ ਤੇ ਪਹੁੰਚੇ ਸਨ। ਉਨ੍ਹਾਂ ਨੇ ਟਾਵਰ ਤੇ ਬੈਠੇ ਬਜ਼ੁਰਗਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਅਗਲੇ ਹਫ਼ਤੇ ਮੁੱਖ ਮੰਤਰੀ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਉੱਚ ਪੱਧਰੀ ਮੀਟਿੰਗ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਬਜ਼ੁਰਗਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ, ਜਿਸ ਕਾਰਨ ਪਰਿਵਾਰਾਂ ਅਤੇ ਕਮੇਟੀ ਦੀ ਚਿੰਤਾ ਬਹੁਤ ਵਧ ਗਈ ਸੀ। ਇਸੇ ਕਾਰਨ ਬਜ਼ੁਰਗਾਂ ਨੂੰ ਹੇਠਾਂ ਉਤਾਰਨ ਤੇ ਸਹਿਮਤੀ ਬਣੀ ਹੈ। ਦਿਆਲ ਸਿੰਘ ਨੇ ਨਾਲ ਹੀ ਚਿਤਾਵਨੀ ਦਿੱਤੀ ਕਿ ਪਿਛਲੇ 34 ਸਾਲਾਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਸਿਰਫ਼ ਮੀਟਿੰਗਾਂ ਕਰਨ ਤੇ ਹੀ ਜ਼ੋਰ ਦਿੱਤਾ ਗਿਆ ਹੈ। ਜੇਕਰ ਇਸ ਵਾਰ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਗਿਆ ਤਾਂ ਉਹ ਆਪਣੇ ਹੱਕੀ ਸੰਘਰਸ਼ ਤੋਂ ਕਦੇ ਵੀ ਪਿੱਛੇ ਨਹੀਂ ਹਟਣਗੇ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...