AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੁੱਲ ਟੁੱਟਿਆ, ਘਰ ਢਹਿ-ਢੇਰੀ ਤੇ ਦਰਿਆਵਾਂ ‘ਚ ਉਫਾਨ… ਪਠਾਨਕੋਟ ‘ਚ ਮੀਂਹ ਦਾ ਕਹਿਰ

Pathankot Rain: ਭਾਰੀ ਬਾਰਿਸ਼ ਕਾਰਨ ਪਠਾਨਕੋਟ-ਕਠੂਆ ਪੁਲ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਥਾਂ 'ਤੇ ਇੱਕ ਪੁਰਾਣਾ ਪੁਲ ਵੀ ਸੀ, ਜੋ ਬਰਸਾਤ ਦੇ ਪਾਣੀ ਕਾਰਨ ਢਹਿ-ਢੇਰੀ ਹੋ ਗਿਆ ਹੈ। ਉੱਥੇ ਹੀ ਪਠਾਨਕੋਟ-ਕਠੂਆ ਪੁਲ ਹੇਠਲੇ ਪਾਸਿਓਂ ਪਾਣੀ ਦੀ ਚਪੇਟ 'ਚ ਆਉਣ ਦੇ ਕਾਰਨ, ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਵਾਜਾਈ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਇਸ ਰੂਟ 'ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਹੁਣ ਵਿਕਲਪ ਲਈ ਦੂਜੇ ਰੂਟਾਂ ਦਾ ਇਸਤੇਮਾਲ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਫ਼ਰ ਲੰਬਾ ਹੋ ਗਿਆ ਹੈ।

ਪੁੱਲ ਟੁੱਟਿਆ, ਘਰ ਢਹਿ-ਢੇਰੀ ਤੇ ਦਰਿਆਵਾਂ 'ਚ ਉਫਾਨ... ਪਠਾਨਕੋਟ 'ਚ ਮੀਂਹ ਦਾ ਕਹਿਰ
mukesh-saini
| Updated On: 25 Aug 2025 08:58 AM IST

ਪੰਜਾਬ ਤੇ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਪੈ ਰਹੀ ਬਾਰਿਸ਼ ਹੁਣ ਮੁਸੀਬਤ ਦਾ ਕਾਰਨ ਬਣਦੀ ਜਾ ਰਹੀ ਹੈ। ਬੀਤੇ ਦਿਨ ਪਠਾਨਕੋਟ ਤੇ ਗੁਰਦਾਸਪੁਰ ‘ਚ ਭਾਰੀ ਬਾਰਿਸ਼ ਕਾਰਨ ਸਥਿਤੀ ਗੰਭੀਰ ਬਣਦੀ ਦਿਖਾਈ ਦਿੱਤੀ। ਪਠਾਨਕੋਟ ਦੇ ਪਿੰਡ ਕੋਠੇ ਮਵਾਲ ‘ਚ ਇੱਕ ਘਰ ਮੀਂਹ ਦੇ ਤੇਜ਼ ਵਹਾਅ ਵਾਲੇ ਪਾਣੀ ਨਾਲ ਢਹਿ ਢੇਰੀ ਹੋ ਗਿਆ। ਇਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

ਉੱਥੇ ਹੀ ਭਾਰੀ ਬਾਰਿਸ਼ ਕਾਰਨ ਪਠਾਨਕੋਟ-ਕਠੂਆ ਪੁਲ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਥਾਂ ‘ਤੇ ਇੱਕ ਪੁਰਾਣਾ ਪੁਲ ਵੀ ਸੀ, ਜੋ ਬਰਸਾਤ ਦੇ ਪਾਣੀ ਕਾਰਨ ਢਹਿ-ਢੇਰੀ ਹੋ ਗਿਆ ਹੈ। ਉੱਥੇ ਹੀ ਪਠਾਨਕੋਟ-ਕਠੂਆ ਪੁਲ ਹੇਠਲੇ ਪਾਸਿਓਂ ਪਾਣੀ ਦੀ ਚਪੇਟ ‘ਚ ਆਉਣ ਦੇ ਕਾਰਨ, ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਵਾਜਾਈ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਇਸ ਰੂਟ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਹੁਣ ਵਿਕਲਪ ਲਈ ਦੂਜੇ ਰੂਟਾਂ ਦਾ ਇਸਤੇਮਾਲ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਫ਼ਰ ਲੰਬਾ ਹੋ ਗਿਆ ਹੈ।

ਚੱਕੀ ਦਰਿਆ ਤੇ ਬਣੇ ਰੇਲਵੇ ਪੁਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਟ੍ਰੇਨ ਉਪਰੋਂ ਲੰਘ ਰਹੀ ਹੈ ਤੇ ਪੁਲ ਤੇ ਥੱਲੇ ਤੋਂ ਮਿੱਟੀ ਖਿਸਕ ਰਹੀ ਹੈ। ਭਾਰੀ ਬਾਰਿਸ਼ ਕਾਰਨ ਪਠਾਨਕੋਟ ‘ਚ ਲੋਕਾਂ ਨੂੰ ਆਮ ਜੀਵਨ ਲਈ ਦਿੱਕਤਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।

ਗੁਰਦਾਸਪੁਰ ‘ਚ ਰਾਵੀ, ਉੱਝ ਤੇ ਚੱਕੀ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਹੜ੍ਹ ਵਰਗੇ ਹਾਲਾਤ ਹਨ। ਦੀਨਾਨਗਰ ‘ਚ ਰਾਵੀ ਤੇ ਉੱਝ ਦਰਿਆ ਦੇ ਸੰਗਮ ਸਥਾਨ ਮਕੌੜਾ ਪੱਤਣ ‘ਚ ਹੜ੍ਹ ਵਰਗੇ ਹਾਲਾਤ ਹਨ। ਪਾਕਿਸਤਾਨ ਬਾਰਡਰ ਨਾਲ ਲਗਦੇ ਸੱਤ ਪਿੰਡਾਂ-ਤੂਰ, ਚੇਬੇ, ਮੱਮੀ ਚੱਕ ਰੰਗ, ਭਰਿਆਲ, ਲਸਿਆਨ, ਝੂੰਬਰ ਤੇ ਕਜਲਾ ਨਾਲ ਸੰਪਰਕ ਟੁੱਟ ਗਿਆ ਹੈ।

ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਪਾਣੀ

ਰਣਜੀਤ ਸਾਗਰ ਡੈਮ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ, ਖ਼ਤਰੇ ਦਾ ਨਿਸ਼ਾਨ 527 ਮੀਟਰ ਹੈ। ਡੈਮ ਪ੍ਰਸ਼ਾਸਨ ਵੱਲੋਂ ਕੱਲ੍ਹ ਸ਼ਾਮ ਇੱਕ ਸਪਿਲਵੇਅ ਗੇਟ ਖੋਲ੍ਹਿਆ ਗਿਆ ਸੀ, ਅੱਜ ਸਵੇਰ ਤੋਂ ਡੈਮ ਦੇ ਦੋ ਗੇਟ ਖੋਲ੍ਹ ਕੇ ਰਾਵੀ ਦਰਿਆ ‘ਚ ਲਗਭਗ 33 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਵੇਲੇ 5 ਗੇਟ ਅਜੇ ਵੀ ਬੰਦ ਹਨ, ਇਸ ਤੋਂ ਇਲਾਵਾ, ਚਾਰੇ ਯੂਨਿਟ ਚਲਾ ਕੇ ਬਿਜਲੀ ਪੈਦਾ ਕੀਤੀ ਜਾ ਰਹੀ ਹੈ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...