ਪਠਾਨਕੋਟ: ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, ਪਲਟੀ ਸ਼੍ਰੀਨਗਰ ਜਾ ਰਹੀ ਕਾਰ

tv9-punjabi
Published: 

19 Apr 2025 11:42 AM

ਦਿੱਲੀ ਤੋਂ ਇੱਕ ਇਨੋਵਾ ਕਾਰ (DL 10 CX 8104) ਵਿੱਚ 6 ਲੋਕ ਸ਼੍ਰੀਨਗਰ ਵੱਲ ਜਾ ਰਹੇ ਸਨ। ਜਦੋਂ ਉਹਨਾਂ ਦੀ ਇਨੋਵਾ ਕਾਰ ਮਾਧੋਪੁਰ ਨੇੜੇ ਪਹੁੰਚੀ ਤਾਂ ਉਸਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਹੋ ਗਿਆ। ਘਟਨਾ ਸਮੇਂ ਕਾਰ ਵਿੱਚ 6 ਲੋਕ ਸਵਾਰ ਸਨ। ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਸ਼ੀਲ ਕੁਮਾਰ ਅਤੇ ਨਰੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਦਿੱਲੀ ਦੇ ਰਹਿਣ ਵਾਲੇ ਹਨ।

ਪਠਾਨਕੋਟ: ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, ਪਲਟੀ ਸ਼੍ਰੀਨਗਰ ਜਾ ਰਹੀ ਕਾਰ

ਅੱਜ ਦੀਆਂ ਖ਼ਬਰਾਂ

Follow Us On

ਪਠਾਨਕੋਟ ਵਿੱਚ ਇੱਕ ਬੇਕਾਬੂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 4 ਲੋਕ ਗੰਭੀਰ ਜ਼ਖਮੀ ਹੋਏ ਹਨ। ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਿਰਾਸਤ ਵਿੱਚ ਲੈ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿੱਤਾ ਹੈ। ਇਸ ਦੇ ਨਾਲ ਹੀ, ਜ਼ਖਮੀ ਲੋਕ ਇਸ ਸਮੇਂ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਦੋਵੇਂ ਮ੍ਰਿਤਕ ਦਿੱਲੀ ਦੇ ਰਹਿਣ ਵਾਲੇ ਹਨ। ਸਾਰੇ ਲੋਕ ਦਿੱਲੀ ਤੋਂ ਸ਼੍ਰੀਨਗਰ ਜਾ ਰਹੇ ਸਨ। ਪਠਾਨਕੋਟ ਨੇੜੇ ਇੱਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਵੇਲੇ ਪਠਾਨਕੋਟ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਦਿੱਲੀ ਤੋਂ ਇੱਕ ਇਨੋਵਾ ਕਾਰ (DL 10 CX 8104) ਵਿੱਚ 6 ਲੋਕ ਸ਼੍ਰੀਨਗਰ ਵੱਲ ਜਾ ਰਹੇ ਸਨ। ਜਦੋਂ ਉਹਨਾਂ ਦੀ ਇਨੋਵਾ ਕਾਰ ਮਾਧੋਪੁਰ ਨੇੜੇ ਪਹੁੰਚੀ ਤਾਂ ਉਸਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਹੋ ਗਿਆ। ਘਟਨਾ ਸਮੇਂ ਕਾਰ ਵਿੱਚ 6 ਲੋਕ ਸਵਾਰ ਸਨ। ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਸ਼ੀਲ ਕੁਮਾਰ ਅਤੇ ਨਰੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਦਿੱਲੀ ਦੇ ਰਹਿਣ ਵਾਲੇ ਹਨ।

ਜਖ਼ਮੀਆਂ ਦਾ ਇਲਾਜ ਜਾਰੀ

ਸੁਜਾਨਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਸਥਾਨਕ ਲੋਕਾਂ ਨੇ ਨੌਜਵਾਨਾਂ ਨੂੰ ਬਾਹਰ ਕੱਢਿਆ ਤਾਂ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਜਦੋਂ ਕਿ ਜ਼ਖਮੀਆਂ ਨੂੰ ਇਲਾਜ ਲਈ ਪਠਾਨਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਦਾ ਸੰਭਾਵਿਤ ਕਾਰਨ ਇਹ ਹੋ ਸਕਦਾ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਹਾਦਸਾਗ੍ਰਸਤ ਹੋ ਗਈ।