ਪਠਾਨਕੋਟ ‘ਚ ਟੀਚਰ ਨੇ 7ਵੀਂ ਦੀ ਮਾਸੂਮ ਨਾਲ ਕੀਤੀ ਅਸ਼ਲੀਲ ਹਰਕਤ, ਗੁੱਸੇ ‘ਚ ਆਏ ਲੋਕਾਂ ਨੇ ਕੀਤਾ ਹੰਗਾਮਾ

Published: 

03 Aug 2026 21:25 PM IST

ਪਠਾਨਕੋਟ ਦੇ ਹਲਕਾ ਸੁਜਾਨਪੁਰ ਅਧੀਨ ਪੈਂਦੇ ਪਿੰਡ ਜੁਗੀਆਲ ਦੇ ਸਰਕਾਰੀ ਸਕੂਲ ਤੋਂ ਇੱਕ ਬੇਹੱਦ ਸ਼ਰਮਨਾਕ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 7ਵੀਂ ਜਮਾਤ ਵਿੱਚ ਪੜ੍ਹਨ ਵਾਲੀ ਇੱਕ ਮਾਸੂਮ ਛੋਟੀ ਬੱਚੀ ਨਾਲ ਸਕੂਲ ਦੇ ਹੀ ਇੱਕ ਅਧਿਆਪਕ ਵੱਲੋਂ ਕਥਿਤ ਤੌਰ 'ਤੇ ਅਸ਼ਲੀਲ ਅਤੇ ਗਲਤ ਹਰਕਤਾਂ ਕੀਤੀਆਂ ਗਈਆਂ ਹਨ।

ਪਠਾਨਕੋਟ ਚ ਟੀਚਰ ਨੇ 7ਵੀਂ ਦੀ ਮਾਸੂਮ ਨਾਲ ਕੀਤੀ ਅਸ਼ਲੀਲ ਹਰਕਤ, ਗੁੱਸੇ ਚ ਆਏ ਲੋਕਾਂ ਨੇ ਕੀਤਾ ਹੰਗਾਮਾ

ਪਠਾਨਕੋਟ ਦੇ ਹਲਕਾ ਸੁਜਾਨਪੁਰ ਅਧੀਨ ਪੈਂਦੇ ਪਿੰਡ ਜੁਗੀਆਲ ਦੇ ਸਰਕਾਰੀ ਸਕੂਲ ਤੋਂ ਇੱਕ ਬੇਹੱਦ ਸ਼ਰਮਨਾਕ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 7ਵੀਂ ਜਮਾਤ ਵਿੱਚ ਪੜ੍ਹਨ ਵਾਲੀ ਇੱਕ ਮਾਸੂਮ ਛੋਟੀ ਬੱਚੀ ਨਾਲ ਸਕੂਲ ਦੇ ਹੀ ਇੱਕ ਅਧਿਆਪਕ ਵੱਲੋਂ ਕਥਿਤ ਤੌਰ ‘ਤੇ ਅਸ਼ਲੀਲ ਅਤੇ ਗਲਤ ਹਰਕਤਾਂ ਕੀਤੀਆਂ ਗਈਆਂ ਹਨ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਪੀੜਤ ਬੱਚੀ ਦੇ ਪਰਿਵਾਰ ਨੂੰ ਮਿਲੀ, ਤਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਕੂਲ ਵਿੱਚ ਪਹੁੰਚ ਕੇ ਭਾਰੀ ਰੋਸ਼ ਪ੍ਰਦਰਸ਼ਨ ਅਤੇ ਹੰਗਾਮਾ ਕੀਤਾ। ਗੁੱਸੇ ਵਿੱਚ ਆਏ ਲੋਕਾਂ ਨੇ ਦੋਸ਼ੀ ਅਧਿਆਪਕ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਹਲਕਾ ਸੁਜਾਨਪੁਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਜੁਗੀਆਲ ਵਿੱਚ 7ਵੀਂ ਜਮਾਤ ਦੀ ਇੱਕ ਵਿਦਿਆਰਥਣ ਨਾਲ ਸਕੂਲ ਦੇ ਹੀ ਇੱਕ ਅਧਿਆਪਕ ਵੱਲੋਂ ਗਲਤ ਕੰਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਤੋਂ ਬਾਅਦ ਪੀੜਤ ਛੱਤਰਾ ਦੇ ਪਰਿਵਾਰ ਵਾਲੇ ਉਸ ਨੂੰ ਤੁਰੰਤ ਡਾਕਟਰੀ ਜਾਂਚ ਲਈ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਸਪਤਾਲ ਵਿੱਚ ਬੱਚੀ ਦੀ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ।

ਕੰਪਿਊਟਰ ਲੈਬ ‘ਚ ਲੈ ਜਾ ਕੇ ਕੀਤੀ ਗਲਤ ਹਰਕਤ

ਪੀੜਤਾ ਨੇ ਆਪਣੇ ਨਾਲ ਹੋਈ ਹੱਡਬੀਤੀ ਦੱਸਦਿਆਂ ਆਰੋਪ ਲਗਾਇਆ ਕਿ ਅਧਿਆਪਕ ਉਸ ਨੂੰ ਸਕੂਲ ਦੀ ਕੰਪਿਊਟਰ ਲੈਬ ਵਿੱਚ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਅਸ਼ਲੀਲ ਅਤੇ ਗਲਤ ਹਰਕਤਾਂ ਕੀਤੀਆਂ। ਦੂਜੇ ਪਾਸੇ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਗੀਆਲ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਹੈ। ਸਕੂਲ ਦੇ ਹੀ ਇੱਕ ਅਧਿਆਪਕ ਨੇ ਉਸ ਨਾਲ ਇਹ ਘਿਨੌਣੀ ਕਰਤੂਤ ਕੀਤੀ ਹੈ। ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਅਧਿਆਪਕ ਨੇ ਬੱਚੀ ਨਾਲ ਗਲਤ ਕੰਮ ਕਰਨ ਦੀ ਕੋਸ਼ਿਸ਼ ਵੀ ਕੀਤੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ, ਉਹ ਤੁਰੰਤ ਸਕੂਲ ਪਹੁੰਚੇ, ਪਰ ਉੱਥੇ ਮੁਲਜ਼ਮ ਅਧਿਆਪਕ ਮੌਜੂਦ ਨਹੀਂ ਸੀ ਅਤੇ ਉਹ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ। ਇਸ ਤੋਂ ਬਾਅਦ ਉਹ ਬੱਚੀ ਦੀ ਡਾਕਟਰੀ ਜਾਂਚ ਲਈ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਆਏ ਹਨ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ

ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਸਰਕਾਰੀ ਹਸਪਤਾਲ ਪਹੁੰਚਿਆ। ਪੁਲਿਸ ਨੇ ਪੀੜਤ ਵਿਦਿਆਰਥਣ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸਕੂਲ ਅਤੇ ਘਟਨਾਕ੍ਰਮ ਨਾਲ ਜੁੜੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਅਗਲੇਰੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਸਾਰੇ ਜ਼ਰੂਰੀ ਤੱਥ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਮੁਲਜ਼ਮ ਵਿਰੁੱਧ ਢੁੱਕਵੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Loading...
Unable to load recommendations.
Follow Us
Related Stories
ਡਾ. ਰਜਿੰਦਰ ਬਾਂਸਲ ਨੇ ਸੰਭਾਲਿਆ ਬਾਬਾ ਫ਼ਰੀਦ ਯੂਨੀਵਰਸਿਟੀ ਵੀਸੀ ਦਾ ਅਹੁਦਾ, ਯੂਨੀਵਰਸਿਟੀ ਦੀ ਬਿਹਤਰੀ ਦਾ ਲਿਆ ਸੰਕਲਪ
ਕਿਸਾਨਾਂ ਦਾ ਚੰਡੀਗੜ੍ਹ ‘ਚ 1 ਸਤੰਬਰ ਤੋਂ 7 ਦਿਨਾਂ ਦਾ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ‘ਚ ਮਿਲੀ ਇਜਾਜ਼ਤ; ਰਾਜੇਵਾਲ ਨੇ ਦੱਸੀਆਂ ਮੰਗਾਂ
ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਬੱਸ ਦੇ ਅੱਗੇ ਲਗਾਉਣ ਸੱਜਣ ਕੁਮਾਰ ਦੀ ਤਸਵੀਰ, ਦੀਪੇਂਦਰ ਦੇ ਕਥਿਤ ‘ਰੋਲ ਮਾਡਲ’ ਵਾਲੇ ਬਿਆਨ ‘ਤੇ ਧਾਲੀਵਾਲ ਦਾ ਤੰਜ
ਪੰਜਾਬ ‘ਚ ਮੌਨਸੂਨ ਕਮਜ਼ੋਰ, ਅਗਸਤ ‘ਚ ਔਸਤ ਨਾਲੋਂ 50 ਫ਼ੀਸਦੀ ਘੱਟ ਬਾਰਿਸ਼; ਆਉਣ ਵਾਲੇ ਦਿਨਾਂ ਚ ਗਰਮੀ ‘ਚ ਹੋ ਸਕਦਾ ਵਾਧਾ
ਨਿਸ਼ਾਨੇ ‘ਤੇ ਅੰਮ੍ਰਿਤਸਰ ਦੇ ਫੌਜੀ ਟਿਕਾਣੇ, ਸ਼ਹਿਜ਼ਾਦ ਭੱਟੀ ਨੈੱਟਵਰਕ ਦੀ ਸਾਜ਼ਿਸ਼ ਦਾ ਇਨਪੁਟ; ਖਾਸਾ ਛਾਉਣੀ ਤੇ ਬੁੱਢਾ ਥੇਹ ‘ਚ ਵਧਾਈ ਸੁਰੱਖਿਆ
ਚੰਨੀ ਦੀ ਵਾਇਰਲ ਤਸਵੀਰ ‘ਤੇ ਵਿਵਾਦ, ਸਾਬਕਾ ਮੇਅਰ ਨੇ ਲਿੱਖੀ ਚਿੱਠੀ; ਸੀਐਮ ਤੇ ਗਵਰਨਰ ਤੋਂ ਕਾਰਵਾਈ ਦੀ ਮੰਗ