AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਠਾਨਕੋਟ ਤੋਂ ਇੱਕ ISI ਏਜੰਟ ਸਣੇ 3 ਗ੍ਰਿਫ਼ਤਾਰ, ਪਾਕਿਸਤਾਨ ਭੇਜ ਰਹੇ ਸਨ ਜਾਣਕਾਰੀ; ਜਾਣੋ ਪੂਰਾ ਮਾਮਲਾ

ਪਠਾਨਕੋਟ ਪੁਲਿਸ ਨੇ ਖੁਫਿਆ ਜਾਣਕਾਰੀ ਅਤੇ ਇੱਕ ਜੁਆਇੰਟ ਅਤੇ ਤੇਜ਼ ਕਾਰਵਾਈ ਕਰਦਿਆਂ ਸਰਹੱਦ ਪਾਰ ਬੈਠੀ ਪਾਕਿਸਤਾਨ ਖੁਫ਼ੀਆ ਏਜੰਸੀ (ISI) ਦੇ ਇੱਕ ਬਹੁਤ ਵੱਡੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ ਕੀਤਾ ਹੈ। ਇਸ ਪੂਰੇ ਮਾਮਲੇ ਵਿੱਚ ਪੁਲਿਸ ਹੁਣ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪਠਾਨਕੋਟ ਤੋਂ ਇੱਕ ISI ਏਜੰਟ ਸਣੇ 3 ਗ੍ਰਿਫ਼ਤਾਰ, ਪਾਕਿਸਤਾਨ ਭੇਜ ਰਹੇ ਸਨ ਜਾਣਕਾਰੀ; ਜਾਣੋ ਪੂਰਾ ਮਾਮਲਾ
ਪਠਾਨਕੋਟ ਤੋਂ ਇੱਕ ISI ਏਜੰਟ ਸਣੇ 3 ਗ੍ਰਿਫ਼ਤਾਰ
tv9-punjabi
| Published: 26 May 2026 18:15 PM IST
Share

ਪਠਾਨਕੋਟ ਪੁਲਿਸ ਨੇ ਸੀਸੀਟੀਵੀ ਫੁਟੇਜ ਰਾਹੀਂ ਭਾਰਤੀ ਫੌਜ ਅਤੇ ਅਰਧ ਸੈਨਿਕ ਬਲਾਂ ਬਾਰੇ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਮਾਮਲੇ ਵਿੱਚ ਐਤਵਾਰ ਦੇਰ ਰਾਤ ਗੁਰਦਾਸਪੁਰ ਵਿੱਚ ਤਿੰਨ ਹੋਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਹਰਦੀਪ ਸਿੰਘ ਹੈ, ਜੋ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਬਲਜੀਤ ਸਿੰਘ ਉਰਫ਼ ਬਿੱਟੂ ਦਾ ਭਰਾ ਹੈ।

ਇਹ ਦੇਸ਼ ਵਿਰੋਧੀ ਤਾਕਤਾਂ ਅਤੇ ਪਾਕਿਸਤਾਨ ਸਥਿਤ ISI ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਸ ਨੇ ਮੁਲਜ਼ਮ ਦਾ ਮੋਬਾਇਲ ਲੁਕਾਇਆ ਸੀ ਅਤੇ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਉਸ ਨੂੰ ਦਬੋਚ ਲਿਆ। ਇਸ ਤੋਂ ਇਲਾਵਾ 2 ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ, ਜੋ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਇਸ ਮਾਮਲੇ ਵਿੱਚ ਹੁਣ ਤੱਕ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਇੱਕ ਗ੍ਰਿਫ਼ਤਾਰ ਹੈ ਅਤੇ 2 ਪਹਿਲਾਂ ਤੋਂ ਹੀ ਜੇਲ੍ਹ ਵਿੱਚ ਬੰਦ ਹਨ।

ਪਾਕਿਤਸਾਨ ਭੇਜ ਰਹੇ ਸਨ ਜਾਣਕਾਰੀ

ਪਠਾਨਕੋਟ ਪੁਲਿਸ ਨੇ ਖੁਫਿਆ ਜਾਣਕਾਰੀ ਅਤੇ ਇੱਕ ਜੁਆਇੰਟ ਅਤੇ ਤੇਜ਼ ਕਾਰਵਾਈ ਕਰਦਿਆਂ ਸਰਹੱਦ ਪਾਰ ਬੈਠੀ ਪਾਕਿਸਤਾਨ ਖੁਫ਼ੀਆ ਏਜੰਸੀ (ISI) ਦੇ ਇੱਕ ਬਹੁਤ ਵੱਡੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ ਕੀਤਾ ਹੈ। ਇਸ ਪੂਰੇ ਮਾਮਲੇ ਵਿੱਚ ਪੁਲਿਸ ਹੁਣ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਨੈੱਟਵਰਕ ਕੌਮੀ ਰਾਜ-ਮਾਰਗ (NH-44) ‘ਤੇ ਸੁਜਾਨਪੁਰ ਦੇ ਕੋਲ ਸੀਸੀਟੀਵੀ ਕੈਮਰੇ ਲਗਾ ਕੇ ਭਾਰਤੀ ਸੈਨਾ ਅਤੇ ਅਰਧ ਸੈਨਿਕ ਬਲਾਂ ਦੀ ਲਾਇਵ ਮੁਵਮੈਂਟ ਸਿੱਧਾ ਪਾਕਿਸਤਾਨ ਭੇਜ ਰਿਹਾ ਸੀ।

ਕਿਵੇਂ ਹੋਇਆ ਦੇਸ਼ ਵਿਰੋਧੀ ਨੈੱਟਵਰਕ ਦਾ ਖੁਲਾਸਾ?

ਸੁਰੱਖਿਆ ਏਜੰਸੀਆਂ ਅਤੇ ਸੁਜਾਨਪੁਰ ਪੁਲਿਸ ਨੂੰ ਪੁਖ਼ਤਾ ਖੁਫਿਆ ਇਨਪੁਲ ਮਿਲੇ ਸਨ। ਪਠਾਨਕੋਟ ਖੇਤਰ ਵਿੱਚ ਕੁਝ ਦੇਸ਼ ਵਿਰੋਧੀ ਗਤੀਵਿਧੀਆਂ ਸਰਗਰਮ ਹਨ ਜੋ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ ਸਿੱਧੇ ਤੌਰ ‘ਤੇ ਖ਼ਤਰਾ ਹਨ। ਇਨਪੁਟਸ ਦੇ ਆਧਾਰ ‘ਤੇ, 21 ਮਈ ਨੂੰ ਸੁਜਾਨਪੁਰ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਪੁਲਿਸ ਨੇ ਭਾਰਤੀ ਦੰਡ ਸੰਹਿਤਾ ਅਤੇ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਦੇ ਤਹਿਤ ਐਫਆਈਆਰ ਦਰਜ ਕੀਤੀ।

ਜਾਸੂਸੀ ਦਾ ਖ਼ਤਰਨਾਕ ਅਤੇ ਉੱਚ-ਤਕਨੀਕੀ ਤਰੀਕਾ

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਜਾਂਚ ਦੌਰਾਨ ਸਾਹਮਣੇ ਆਈ ਸੱਚਾਈ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਮੁਲਜ਼ਮ ਨੇ ਦੇਸ਼ ਵਿਰੋਧੀ ਸਾਜ਼ਿਸ਼ ਦੇ ਹਿੱਸੇ ਵਜੋਂ ਇੱਕ ਬਹੁਤ ਹੀ ਚਲਾਕ ਤਰੀਕਾ ਵਰਤਿਆ ਸੀ। ਮੁਲਜ਼ਮ ਨੇ ਸੁਜਾਨਪੁਰ ਵਿੱਚ ਪੁਲ ਨੰਬਰ 4 ਅਤੇ 5 ਦੇ ਵਿਚਕਾਰ, ਰਾਸ਼ਟਰੀ ਰਾਜਮਾਰਗ (NH-44) ਦੇ ਬਿਲਕੁਲ ਉੱਪਰ ਸਥਿਤ ਇੱਕ ਦੁਕਾਨ ਚੁਣੀ।

ਲਾਈਵ ਸੀਸੀਟੀਵੀ ਫੀਡ: ਇਸ ਦੁਕਾਨ ‘ਤੇ ਵਿਸ਼ੇਸ਼ ਤੌਰ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਸਨ ਤਾਂ ਜੋ ਭਾਰਤੀ ਫੌਜ ਅਤੇ ਅਰਧ ਸੈਨਿਕ ਬਲਾਂ ਦੇ ਲੰਘਦੇ ਕਾਫਲਿਆਂ ਅਤੇ ਉਨ੍ਹਾਂ ਦੀਆਂ ਰਣਨੀਤਕ ਗਤੀਵਿਧੀਆਂ ਨੂੰ ਸਪਸ਼ਟ ਤੌਰ ‘ਤੇ ਰਿਕਾਰਡ ਕੀਤਾ ਜਾ ਸਕੇ।

ਲਾਈਵ ਸਟ੍ਰੀਮ: ਇਨ੍ਹਾਂ ਕੈਮਰਿਆਂ ਤੋਂ ਲਾਈਵ ਫੀਡ ਅਤੇ ਫੁਟੇਜ ਸਿੱਧੇ ਇੰਟਰਨੈਟ ਰਾਹੀਂ ਪਾਕਿਸਤਾਨ ਵਿੱਚ ਆਈਐਸਆਈ ਹੈਂਡਲਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਸਟ੍ਰੀਮ ਕੀਤੇ ਜਾ ਰਹੇ ਸਨ।

ਇਸ ਤਰ੍ਹਾਂ ਗ੍ਰਿਫ਼ਤਾਰ ਹੋਏ 5 ਮੁਲਜ਼ਮਾਂ

ਪਠਾਨਕੋਟ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਕਾਰਵਾਈਆਂ ਕੀਤੀਆਂ ਹਨ ਅਤੇ ਹੁਣ ਤੱਕ ਕੁੱਲ ਪੰਜ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਸਭ ਤੋਂ ਪਹਿਲਾਂ, 21 ਮਈ ਨੂੰ ਇੱਕ ਸੂਚਨਾ ਦੇ ਆਧਾਰ ‘ਤੇ, ਪੁਲਿਸ ਨੇ ਜ਼ਿਲ੍ਹਾ ਪਠਾਨਕੋਟ ਦੇ ਚੱਕ ਧਾਰੀਵਾਲ ਪਿੰਡ ਦੇ ਬਲਜੀਤ ਸਿੰਘ ਉਰਫ਼ ਬਿਟੂ ਨੂੰ ਗ੍ਰਿਫ਼ਤਾਰ ਕੀਤਾ।

ਉਹ ਇਸ ਮਾਮਲੇ ਦਾ ਮੁੱਖ ਮਾਸਟਰਮਾਈਂਡ ਸੀ ਅਤੇ ਸਿੱਧੇ ਤੌਰ ‘ਤੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਫਿਰ, 22 ਮਈ ਨੂੰ, ਫਿਰੋਜ਼ਪੁਰ ਕਲਾਂ ਦੇ ਰਹਿਣ ਵਾਲੇ ਅੰਕਿਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ। NH-44 ‘ਤੇ ਉਸ ਦੀ ਦੁਕਾਨ ‘ਤੇ ਫੌਜ ਦੀਆਂ ਗਤੀਵਿਧੀਆਂ ਨੂੰ ਲਾਈਵ ਰਿਕਾਰਡ ਕਰਨ ਲਈ ਕੈਮਰੇ ਲੱਗੇ ਹੋਏ ਸਨ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...