ਪਟਿਆਲਾ: ਭਾਖੜਾ ਨਹਿਰ ‘ਤੇ ਬਣਿਆ ਪੁਲ ਟੁੱਟਿਆ, 2 ਟਰੱਕ ਨਹਿਰ ‘ਚ ਲਟਕੇ; ਜਾਨੀ ਨੁਕਸਾਨ ਤੋਂ ਬਚਾਅ

Updated On: 

19 Nov 2026 08:45 AM IST

ਪੁਲ ਦਾ ਵੱਡਾ ਹਿੱਸਾ ਅਚਾਨਕ ਟੁੱਟ ਕੇ ਹੇਠਾਂ ਧਸ ਗਿਆ, ਜਿਸ ਕਾਰਨ ਦੋਵੇਂ ਟਰੱਕ ਟੁੱਟੇ ਹੋਏ ਹਿੱਸੇ 'ਚ ਫਸ ਗਏ। ਇਸ ਦੌਰਾਨ ਭਾਖੜਾ ਨਹਿਰ ਦਾ ਪਾਣੀ ਵੀ ਪੁਲ ਦੇ ਉੱਪਰੋਂ ਵਹਿਣ ਲੱਗ ਪਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਟਰੱਕ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ।

ਪਟਿਆਲਾ: ਭਾਖੜਾ ਨਹਿਰ ਤੇ ਬਣਿਆ ਪੁਲ ਟੁੱਟਿਆ, 2 ਟਰੱਕ ਨਹਿਰ ਚ ਲਟਕੇ; ਜਾਨੀ ਨੁਕਸਾਨ ਤੋਂ ਬਚਾਅ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਚ ਅੱਜ ਸਵੇਰੇ ਇੱਕ ਹਾਦਸਾ ਵਾਪਰਿਆ, ਜਿੱਥੇ ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ ਉੱਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲ ਤੋਂ ਟਰੱਕ ਲੰਘ ਰਹੇ ਸਨ। ਅਚਾਨਕ ਪੁਲ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਦੋ ਟਰੱਕ ਪੁਲ ‘ਚ ਹੀ ਫਸ ਗਏ ਤੇ ਨਹਿਰ ‘ਚ ਲਟਕ ਗਏ। ਇਸ ਦੌਰਾਨ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਜਾਣਕਾਰੀ ਮੁਤਾਬਕ ਪੁਲ ਦਾ ਵੱਡਾ ਹਿੱਸਾ ਅਚਾਨਕ ਟੁੱਟ ਕੇ ਹੇਠਾਂ ਧਸ ਗਿਆ, ਜਿਸ ਕਾਰਨ ਦੋਵੇਂ ਟਰੱਕ ਟੁੱਟੇ ਹੋਏ ਹਿੱਸੇ ‘ਚ ਫਸ ਗਏ। ਇਸ ਦੌਰਾਨ ਭਾਖੜਾ ਨਹਿਰ ਦਾ ਪਾਣੀ ਵੀ ਪੁਲ ਦੇ ਉੱਪਰੋਂ ਵਹਿਣ ਲੱਗ ਪਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਟਰੱਕ ਨੂੰ ਲੱਗੀ ਅੱਗ ‘ਤੇ ਕਾਬੂ ਪਾਇਆ। ਇਸ ਤੋਂ ਇਲਾਵਾ ਪ੍ਰਸ਼ਾਸਨ, ਪੁਲਿਸ ਤੇ ਬਚਾਅ ਟੀਮਾਂ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਪੁਲ ਦੇ ਦੋਵੇਂ ਪਾਸੇ ਆਵਾਜਾਈ ਬੰਦ

ਹਾਦਸੇ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੁਲ ਦੇ ਦੋਵੇਂ ਪਾਸੇ ਬੈਰੀਕੇਡਿੰਗ ਕਰਕੇ ਆਵਾਜਾਈ ਰੋਕ ਦਿੱਤੀ ਗਈ ਹੈ। ਵਾਹਨਾਂ ਨੂੰ ਪੁਲ ਵੱਲ ਜਾਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਜੋ ਕੋਈ ਹੋਰ ਹਾਦਸਾ ਨਾ ਵਾਪਰੇ। ਪੁਲ ਟੁੱਟਣ ਕਾਰਨ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਆਵਾਜਾਈ ਪ੍ਰਭਾਵਿਤ ਹੋ ਗਈ ਹੈ। ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।

ਟਰੱਕਾਂ ‘ਚ ਸਵਾਰ ਲੋਕਾਂ ਦੀ ਸਥਿਤੀ ਬਾਰੇ ਜਾਣਕਾਰੀ ਨਹੀਂ

ਫਿਲਹਾਲ ਦੋਵੇਂ ਟਰੱਕਾਂ ‘ਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨੁਸਾਰ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਬਚਾਅ ਟੀਮਾਂ ਵੱਲੋਂ ਮੌਕੇ ‘ਤੇ ਸਥਿਤੀ ਨੂੰ ਸੰਭਾਲਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

2016 ‘ਚ ਬਣਿਆ ਸੀ ਪੁਲ, 10 ਸਾਲਾਂ ਬਾਅਦ ਟੁੱਟਣ ‘ਤੇ ਉੱਠੇ ਸਵਾਲ

ਮੁੱਢਲੀ ਜਾਣਕਾਰੀ ਮੁਤਾਬਕ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਸਾਲ 2016 ‘ਚ ਬਣ ਕੇ ਤਿਆਰ ਹੋਇਆ ਸੀ ਤੇ ਇਸੇ ਦੌਰਾਨ ਭਾਖੜਾ ਨਹਿਰ ਉੱਤੇ ਇਸ ਪੁਲ ਦਾ ਨਿਰਮਾਣ ਵੀ ਕੀਤਾ ਗਿਆ ਸੀ। ਕਰੀਬ 10 ਸਾਲਾਂ ਬਾਅਦ ਪੁਲ ਦੇ ਅਚਾਨਕ ਟੁੱਟ ਜਾਣ ਕਾਰਨ ਇਸ ਦੀ ਮਜ਼ਬੂਤੀ ਤੇ ਰੱਖ-ਰਖਾਅ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਸਵਾਲ ਉੱਠ ਰਿਹਾ ਹੈ ਕਿ ਆਖ਼ਰਕਾਰ ਲਗਭਗ ਦਸ ਸਾਲ ਪਹਿਲਾਂ ਬਣਿਆ ਇਹ ਪੁਲ ਕਿਵੇਂ ਟੁੱਟ ਗਿਆ? ਕੀ ਪੁਲ ਦੀ ਮਜ਼ਬੂਤੀ ਤੇ ਰੱਖ-ਰਖਾਅ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ? ਹਾਲਾਂਕਿ ਪੁਲ ਟੁੱਟਣ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸਬੰਧੀ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆ ਸਕੇਗੀ।

Loading...
Unable to load recommendations.
Follow Us