AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ: ਨਾਬਾਲਗ ਲੜਕੀ ‘ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ, CCTV ਵੀਡੀਓ ਹੋਈ ਸੀ ਵਾਇਰਲ

ਐਸਐਚਓ ਨੇ ਦੱਸਿਆ ਕਿ ਪੀੜਤ ਨਾਬਾਲਗ ਤੇ ਉਸ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੀ ਜਾਂਚ ਦੌਰਾਨ ਹੁਣ ਤੱਕ ਇਹ ਗੱਲ ਸਾਹਮਣੇ ਨਹੀਂ ਆਈ ਕਿ ਪੀੜਤਾ ਜਾਂ ਉਸ ਦੇ ਪਰਿਵਾਰ ਦੀ ਮੁਲਜ਼ਮ ਨਾਲ ਪਹਿਲਾਂ ਕੋਈ ਜਾਣ-ਪਛਾਣ ਜਾਂ ਲੈਣ-ਦੇਣ ਸੀ।

ਪਟਿਆਲਾ: ਨਾਬਾਲਗ ਲੜਕੀ 'ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ, CCTV ਵੀਡੀਓ ਹੋਈ ਸੀ ਵਾਇਰਲ
ਪਟਿਆਲਾ: ਨਾਬਾਲਗ ਲੜਕੀ ‘ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ
inderpal-singh
| Published: 20 Jul 2026 11:36 AM IST
Share

ਪਟਿਆਲਾ ਦੇ ਬਿਸ਼ਨ ਨਗਰ ਇਲਾਕੇ ‘ਚ ਇੱਕ ਸੀਸੀਟੀਵੀ ਫੁਟੇਜ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਦਰਅਸਲ, ਇੱਕ ਰਾਹਗੀਰ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤ ਕੀਤੀ ਗਈ ਸੀ। ਉਸ ਨੇ ਲੜਕੀ ਦੇ ਪ੍ਰਾਈਵੇਟ ਪਾਰਟ ‘ਤੇ ਹਮਲਾ ਕੀਤਾ ਤੇ ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਪੂਰੀ ਘਟਨਾ ਕੈਮਰੇ ‘ਚ ਕੈਦ ਹੋਈ ਸੀ, ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਥਾਣਾ ਲਹੌਰੀ ਗੇਟ ਦੇ ਐਸਐਚਓ ਸੌਰਵ ਸਿੰਗਲਾ ਨੇ ਦੱਸਿਆ ਕਿ ਐਸਐਸਪੀ ਪਟਿਆਲਾ ਵਰੁਣ ਸ਼ਰਮਾ (ਆਈਪੀਐਸ), ਐਸਪੀ ਸਿਟੀ ਪਰਮਿੰਦਰ ਸਿੰਘ ਚੀਮਾ ਤੇ ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ‘ਚ ਡਰ ਜਾਂ ਅਸੁਰੱਖਿਆ ਦਾ ਮਾਹੌਲ ਪੈਦਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਾਇਰਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਕਰਕੇ ਮੁਲਜ਼ਮ ਸੰਜੇ ਉਰਫ਼ ਮੂਸਾ, ਵਾਸੀ ਵਿਕਾਸ ਕਲੋਨੀ (ਬਿਸ਼ਨ ਨਗਰ ਨੇੜੇ), ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦਾਅਵਾ ਕੀਤਾ ਕਿ ਉਹ ਦਿਮਾਗੀ ਤੌਰ ‘ਤੇ ਪਰੇਸ਼ਾਨ ਹੈ। ਇਸ ਸਬੰਧੀ ਪੁਲਿਸ ਵੱਲੋਂ ਉਸ ਦੇ ਪਰਿਵਾਰ ਤੋਂ ਮੈਡੀਕਲ ਰਿਕਾਰਡ ਵੀ ਮੰਗਵਾਏ ਗਏ ਹਨ ਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਾਨੂੰਨੀ ਕਾਰਵਾਈ ਵੀ ਜਾਰੀ ਹੈ।

ਐਸਐਚਓ ਨੇ ਦੱਸਿਆ ਕਿ ਪੀੜਤ ਨਾਬਾਲਗ ਤੇ ਉਸ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੀ ਜਾਂਚ ਦੌਰਾਨ ਹੁਣ ਤੱਕ ਇਹ ਗੱਲ ਸਾਹਮਣੇ ਨਹੀਂ ਆਈ ਕਿ ਪੀੜਤਾ ਜਾਂ ਉਸ ਦੇ ਪਰਿਵਾਰ ਦੀ ਮੁਲਜ਼ਮ ਨਾਲ ਪਹਿਲਾਂ ਕੋਈ ਜਾਣ-ਪਛਾਣ ਜਾਂ ਲੈਣ-ਦੇਣ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇਹ ਨਹੀਂ ਦੱਸਿਆ ਕਿ ਘਟਨਾ ਵੇਲੇ ਉਸ ਦੇ ਹੱਥ ‘ਚ ਕੀ ਸੀ ਜਾਂ ਕਿਸੇ ਵਸਤੂ ਦੀ ਵਰਤੋਂ ਕੀਤੀ ਗਈ ਸੀ। ਪੁਲਿਸ ਇਸ ਪੱਖ ਦੀ ਵੀ ਜਾਂਚ ਕਰ ਰਹੀ ਹੈ ਤੇ ਲੋੜ ਪੈਣ ‘ਤੇ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਪੁਲਿਸ ਮੁਤਾਬਕ ਪੀੜਤ ਲੜਕੀ ਨੂੰ ਮਾਮੂਲੀ ਸੱਟ ਲੱਗੀ ਹੈ, ਪਰ ਅਜਿਹੀਆਂ ਘਟਨਾਵਾਂ ਨਾਲ ਸਮਾਜ ‘ਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ। ਇਸ ਲਈ ਪੁਲਿਸ ਦਾ ਮੁੱਖ ਉਦੇਸ਼ ਲੋਕਾਂ, ਖ਼ਾਸ ਕਰਕੇ ਬੱਚਿਆਂ ਤੇ ਮਹਿਲਾਵਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਪੁਲਿਸ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...