AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ‘ਚ ਤੇਜ਼ਧਾਰ ਹਥਿਆਰਾਂ ਨਾਲ ਮਹਿਲਾ ਦਾ ਕਤਲ, ਪਤੀ ਸਮੇਤ 4 ਖ਼ਿਲਾਫ਼ ਕੇਸ ਦਰਜ

ਪਟਿਆਲਾ ਦੇ ਨੇੜਲੇ ਪਿੰਡ ਗੰਡਾ ਖੇੜੀ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਹਿਲਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮ੍ਰਿਤਕਾ ਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਪਟਿਆਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਮਹਿਲਾ ਦਾ ਕਤਲ, ਪਤੀ ਸਮੇਤ 4 ਖ਼ਿਲਾਫ਼ ਕੇਸ ਦਰਜ
ਪਟਿਆਲਾ: ਮਹਿਲਾ ਦਾ ਬੇਰਹਿਮੀ ਨਾਲ ਕਤਲ, ਪਤੀ ਸਮੇਤ 4 ਖ਼ਿਲਾਫ਼ ਮਾਮਲਾ ਦਰਜ
inderpal-singh
| Updated On: 17 Feb 2026 21:53 PM IST

ਪਟਿਆਲਾ ਦੇ ਨੇੜਲੇ ਪਿੰਡ ਗੰਡਾ ਖੇੜੀ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਹਿਲਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮ੍ਰਿਤਕਾ ਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਰਿਵਾਰ ਨੂੰ ਫ਼ੋਨ ‘ਤੇ ਮਿਲੀ ਸੀ ਝਗੜੇ ਦੀ ਸੂਚਨਾ

ਜਾਣਕਾਰੀ ਅਨੁਸਾਰ ਇਹ ਘਟਨਾ ਬੀਤੇ ਦਿਨੀਂ ਰਾਜਪੁਰਾ ਰੋਡ ‘ਤੇ ਸਥਿਤ ਪਿੰਡ ਗੰਡਾ ਖੇੜੀ ਵਿਖੇ ਵਾਪਰੀ। ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ ਕਰੀਬ ਸੱਤ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਘਰ ਵਿੱਚ ਅਕਸਰ ਘਰੇਲੂ ਕਲੇਸ਼ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਸਮਾਗਮ ਤੋਂ ਵਾਪਸ ਪਰਤੇ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਇੱਕ ਫ਼ੋਨ ਆਇਆ ਕਿ ਰਮਨਪ੍ਰੀਤ ਦੇ ਸਹੁਰੇ ਘਰ ਵਿੱਚ ਕੋਈ ਵੱਡਾ ਝਗੜਾ ਹੋ ਰਿਹਾ ਹੈ।

ਸੰਪਰਕ ਨਾ ਹੋਣ ‘ਤੇ ਪਹੁੰਚੇ ਪੁਲਿਸ ਸਟੇਸ਼ਨ

ਮ੍ਰਿਤਕਾ ਦੀ ਮਾਸੀ ਨੇ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਰਮਨਪ੍ਰੀਤ ਅਤੇ ਉਸਦੇ ਪਤੀ ਗੁਰਮੀਤ ਸਿੰਘ ਨੂੰ ਲਗਾਤਾਰ ਫ਼ੋਨ ਕੀਤੇ, ਪਰ ਕਿਸੇ ਨੇ ਵੀ ਕਾਲ ਰਿਸੀਵ ਨਹੀਂ ਕੀਤੀ। ਕੋਈ ਜਵਾਬ ਨਾ ਮਿਲਣ ਕਾਰਨ ਜਦੋਂ ਉਹ ਘਬਰਾ ਕੇ ਪੁਲਿਸ ਸਟੇਸ਼ਨ ਪਹੁੰਚੇ, ਤਾਂ ਉੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਰਮਨਪ੍ਰੀਤ ਦਾ ਕਤਲ ਹੋ ਚੁੱਕਾ ਹੈ। ਮਾਸੀ ਨੇ ਪੁਲਿਸ ‘ਤੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੇ ਇਤਰਾਜ਼ ਦੇ ਬਾਵਜੂਦ ਪੁਲਿਸ ਨੇ ਲਾਸ਼ ਨੂੰ ਪਹਿਲਾਂ ਹੀ ਹਸਪਤਾਲ ਭੇਜ ਦਿੱਤਾ ਸੀ।

ਪਤੀ, ਸੱਸ ਅਤੇ ਦਿਓਰ ਸਣੇ 4 ‘ਤੇ ਕੇਸ ਦਰਜ

ਮਾਮਲੇ ਦੀ ਜਾਂਚ ਕਰ ਰਹੇ ਘਨੌਰ ਦੇ ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮ੍ਰਿਤਕਾ ਮੂਲ ਰੂਪ ਵਿੱਚ ਸ਼ਾਹਬਾਦ ਦੀ ਰਹਿਣ ਵਾਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪਤੀ ਗੁਰਮੀਤ ਸਿੰਘ, ਦਿਓਰ, ਸੱਸ ਅਤੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਦੇ ਮਾਮੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...