Patiala Mayor: ਕੁੰਦਨ ਗੋਗੀਆ ਨੂੰ ਮਿਲੀ ਮੇਅਰ ਦੀ ਕੁਰਸੀ, ਪਟਿਆਲਾ ਨਗਰ ਨਿਗਮ ‘ਚ AAP ‘ਸਰਕਾਰ’

Updated On: 

10 Jan 2025 16:11 PM

Patiala Mayor: ਪਟਿਆਲਾ ਨਗਰ ਨਿਗਮ ਵਿੱਚ ਕੁੱਲ 60 ਵਾਰਡ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਕੁੱਲ 43 ਸੀਟਾਂ ਜਿੱਤੀਆਂ ਸਨ। ਜਦੋਂ ਕਿ ਕਾਂਗਰਸ ਨੂੰ 4, ਭਾਜਪਾ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2 ਸੀਟਾਂ ਮਿਲੀਆਂ। ਜਦੋਂ ਕਿ 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ। ਹਾਲਾਂਕਿ ਆਮ ਆਦਮੀ ਪਾਰਟੀ ਕੋਲ ਪੂਰਨ ਬਹੁਮਤ ਸੀ।

Patiala Mayor: ਕੁੰਦਨ ਗੋਗੀਆ ਨੂੰ ਮਿਲੀ ਮੇਅਰ ਦੀ ਕੁਰਸੀ, ਪਟਿਆਲਾ ਨਗਰ ਨਿਗਮ ਚ AAP ਸਰਕਾਰ

ਕੁੰਦਨ ਗੋਗੀਆ ਨੂੰ ਮਿਲੀ ਮੇਅਰ ਦੀ ਕੁਰਸੀ, ਪਟਿਆਲਾ ਨਗਰ ਨਿਗਮ 'ਚ AAP 'ਸਰਕਾਰ'

Follow Us On

ਆਮ ਆਦਮੀ ਪਾਰਟੀ (AAP) ਨੇ ਪਟਿਆਲਾ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਸਫਲ ਰਹੀ ਹੈ। ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਚੁਣਿਆ ਗਿਆ ਹੈ। ਹਰਿੰਦਰ ਕੋਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਪਟਿਆਲਾ ਦਾ ਵਿਕਾਸ ਹੈ। ਚੋਣਾਂ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਇਸੇ ਤਰ੍ਹਾਂ ਦਾ ਕੰਮ ਕੀਤਾ ਜਾਵੇਗਾ।

ਵਿਕਾਸ ਲਈ ਨਵਾਂ ਯੁੱਗ ਹੋਵੇਗਾ ਆਉਣ ਵਾਲਾ ਸਮਾਂ- ਅਰੋੜਾ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਬੀਤੇ ਦਿਨ ਪਾਰਟੀ ਨੂੰ ਸੂਬੇ ਭਰ ਦੀਆਂ 8 ਸ਼ਹਿਰਾਂ ਦੀਆਂ ਨਗਰ ਕੌਂਸਲਾਂ ਦੀ ਅਗਵਾਈ ਮਿਲੀ ਹੈ। ਹੁਣ, ਪਟਿਆਲਾ ਦੇ ਸਾਰੇ ਕੌਂਸਲਰਾਂ ਨੇ ਸਰਬਸੰਮਤੀ ਨਾਲ ‘ਆਪ’ ਲੀਡਰ ਕੁੰਦਨ ਗੋਗੀਆ ਨੂੰ ਮੇਅਰ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਹੇਠ ਆਉਣ ਵਾਲੇ ਸਾਲ ਪੰਜਾਬ ਲਈ ਸ਼ਹਿਰੀ ਵਿਕਾਸ ਦੇ ਨਵੇਂ ਯੁੱਗ ਸਾਬਤ ਹੋਣਗੇ।

AAP ਨੂੰ ਮਿਲੀ ਸੀ ਬੰਪਰ ਜਿੱਤ

ਪਟਿਆਲਾ ਨਗਰ ਨਿਗਮ ਵਿੱਚ ਕੁੱਲ 60 ਵਾਰਡ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਕੁੱਲ 43 ਸੀਟਾਂ ਜਿੱਤੀਆਂ ਸਨ। ਜਦੋਂ ਕਿ ਕਾਂਗਰਸ ਨੂੰ 4, ਭਾਜਪਾ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2 ਸੀਟਾਂ ਮਿਲੀਆਂ। ਜਦੋਂ ਕਿ 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ। ਹਾਲਾਂਕਿ ਆਮ ਆਦਮੀ ਪਾਰਟੀ ਕੋਲ ਪੂਰਨ ਬਹੁਮਤ ਸੀ। ਅਜਿਹੀ ਸਥਿਤੀ ਵਿੱਚ, ਪਾਰਟੀ ਨੇ ਪਹਿਲੀ ਵਾਰ ਆਪਣਾ ਮੇਅਰ ਨਿਯੁਕਤ ਕੀਤਾ ਹੈ।

ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ ਚੋਣ ਦਾ ਮਾਮਲਾ

ਇਸ ਵਾਰ ਪਟਿਆਲਾ ਦੀਆਂ ਨਗਰ ਨਿਗਮ ਚੋਣਾਂ ਬਹੁਤ ਸੁਰਖੀਆਂ ਵਿੱਚ ਰਹੀਆਂ। ਕਿਉਂਕਿ ਇਹ ਨਾਮਜ਼ਦਗੀ ਪ੍ਰਕਿਰਿਆ ਦਾ ਆਖਰੀ ਦਿਨ ਸੀ। ਇਸ ਦੌਰਾਨ ਨਾਮਜ਼ਦਗੀ ਕੇਂਦਰ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਇਸ ਦੌਰਾਨ, ਕੁਝ ਲੋਕ ਭੀੜ ਵਿੱਚ ਆ ਗਏ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਦੀਆਂ ਫਾਈਲਾਂ ਖੋਹ ਲਈਆਂ ਅਤੇ ਭੱਜ ਗਏ। ਇਸ ਦੌਰਾਨ ਪੁਲਿਸ ਦੀ ਮੌਜੂਦਗੀ ਵਿੱਚ ਔਰਤਾਂ ਨਾਲ ਬਦਸਲੂਕੀ ਕੀਤੀ ਗਈ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਹਾਈ ਕੋਰਟ ਨੇ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਸੱਤ ਵਾਰਡਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਸਨ।