ਨਸ਼ਾ ਵੇਚਣ ਜਾਂ ਮਦਦ ਕਰਨ ਵਾਲਿਆਂ 'ਤੇ ਪੰਚਾਇਤ ਦਾ ਸਖ਼ਤ ਫੈਸਲਾ, ਲਗੇਗਾ 1 ਲੱਖ ਦਾ ਜੁਰਮਾਨਾ | Patiala Panchayat decision one lakh fine those who sell or help drugs know in Punjabi Punjabi news - TV9 Punjabi

ਨਸ਼ਾ ਵੇਚਣ ਜਾਂ ਮਦਦ ਕਰਨ ਵਾਲਿਆਂ ‘ਤੇ ਪੰਚਾਇਤ ਦਾ ਸਖ਼ਤ ਫੈਸਲਾ, ਲਗੇਗਾ 1 ਲੱਖ ਦਾ ਜੁਰਮਾਨਾ

Updated On: 

22 Dec 2023 17:15 PM

ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਪਿੰਡ ਦੇ ਲੋਕਾਂ ਨੇ ਕਿਹਾ ਕਿ ਜੇਕਰ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਜਾਂ ਕਿਸੇ ਨਸ਼ੇੜੀ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ 1 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ।

ਨਸ਼ਾ ਵੇਚਣ ਜਾਂ ਮਦਦ ਕਰਨ ਵਾਲਿਆਂ ਤੇ ਪੰਚਾਇਤ ਦਾ ਸਖ਼ਤ ਫੈਸਲਾ, ਲਗੇਗਾ 1 ਲੱਖ ਦਾ ਜੁਰਮਾਨਾ
Follow Us On

ਪਟਿਆਲਾ ਦੇ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਹੀ ਨਸ਼ਾ ਤਸਕਰੀ ਜਾਂ ਨਸ਼ਿਆਂ ਦੇ ਕਾਰੋਬਾਰ ਦੇ ਖ਼ਿਲਾਫ਼ ਹਨ ਪਰ ਪਿੰਡ ਰੋਂਗਲਾ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਨਵਾਂ ਮਤਾ ਪਾਸ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਅੱਜ ਪਹਿਲ ਕਰਦਿਆਂ ਮਤਾ ਪਾਸ ਕੀਤਾ ਹੈ। ਜਿਸ ਵਿੱਚ ਜੇਕਰ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਜਾਂ ਕਿਸੇ ਨਸ਼ੇੜੀ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ 1 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਲਈ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ।

ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ 80 ਫੀਸਦੀ ਨਸ਼ੇ ਦੀ ਮਾਰ ਝੱਲ ਰਹੇ ਪਿੰਡ ਰੋਂਗਲਾ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪਿੰਡ ਰੋਂਗਲਾ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਜੋ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਕਾਰਨ ਪ੍ਰੇਸ਼ਾਨ ਹਨ। ਪਿੰਡ ਇਸ ਤੋਂ ਬਾਅਦ ਜੈ ਇੰਦਰ ਕੌਰ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈ ਕੇ ਐਸ.ਐਸ.ਪੀ. ਨਾਲ ਬੈਠਕ ਕੀਤੀ।

ਪਿੰਡ ਦੇ ਸਰਪੰਚ ਤੇ ਔਰਤਾਂ ਨੂੰ ਬੁਲਾਇਆ

ਐਸ.ਐਸ.ਪੀ ਨੂੰ ਮਿਲਣ ਤੋਂ ਬਾਅਦ ਜੈ ਇੰਦਰ ਕੌਰ ਨੇ ਦੱਸਿਆ ਕਿ ਸਰਪੰਚ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਅੱਜ ਮੈਨੂੰ ਉਨ੍ਹਾਂ ਦੇ ਪਿੰਡ ਬੁਲਾਇਆ ਸੀ ਤਾਂ ਜੋ ਨਸ਼ੇ ਦੀ ਵੱਧ ਰਹੀ ਸਮੱਸਿਆ ਨਾਲ ਲੜਨ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਇਸ ਸਮੱਸਿਆ ਬਾਰੇ ਪੰਚਾਇਤ ਅਤੇ ਸਥਾਨਕ ਔਰਤਾਂ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਪਿੰਡ ਵਿੱਚ ਨਜਾਇਜ਼ ਨਸ਼ੇ ਦਾ ਕਾਰੋਬਾਰ ਵਧਿਆ ਹੈ ਅਤੇ ਬਦਕਿਸਮਤੀ ਨਾਲ ਪਿੰਡ ਦੇ ਨੌਜਵਾਨ ਨਸ਼ਿਆਂ ਦੀ ਇਸ ਦਲਦਲ ਵਿੱਚ ਫਸ ਚੁੱਕੇ ਹਨ।

ਪੁਲਿਸ ਦੀ ਸਖ਼ਤ ਗਸ਼ਤ ਅਤੇ ਕਾਰਵਾਈ ਦੀ ਮੰਗ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਰੋਂਗਲਾ ਪਿੰਡ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ। ਪਿੰਡ ਵਾਸੀਆਂ ਨੇ ਐਸਐਸਪੀ ਨੂੰ ਅਪੀਲ ਕੀਤੀ ਕਿ ਉਹ ਲਗਾਤਾਰ ਪੁਲਿਸ ਗਸ਼ਤ ਯਕੀਨੀ ਬਣਾਉਣ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕੀ ਚੌਕੀ ਲਗਾਈ ਜਾਵੇ। ਐਸਐਸਪੀ ਨੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version