AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ‘ਚ ਅੰਤਰਰਾਜੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਆਧੁਨਿਕ ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ

ਪੰਜਾਬ ਵਿੱਚ ਗੈਂਗਸਟਰਾਂ ਅਤੇ ਨਾਜਾਇਜ਼ ਹਥਿਆਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅੰਤਰਰਾਜੀ ਨਾਜਾਇਜ਼ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 10 ਆਧੁਨਿਕ ਸੈਲਫ-ਲੋਡਿੰਗ (ਦੇਸੀ) ਹਥਿਆਰ ਬਰਾਮਦ ਕੀਤੇ ਗਏ ਹਨ।

ਪਟਿਆਲਾ 'ਚ ਅੰਤਰਰਾਜੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਆਧੁਨਿਕ ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ
ਪਟਿਆਲਾ: ਅੰਤਰਰਾਜੀ ਹਥਿਆਰ ਤਸਕਰੀ ਮਾਡਿਊਲ ਫੜਿਆ, 10 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ
tv9-punjabi
| Updated On: 02 Apr 2026 21:31 PM IST

ਪੰਜਾਬ ਵਿੱਚ ਗੈਂਗਸਟਰਾਂ ਅਤੇ ਨਾਜਾਇਜ਼ ਹਥਿਆਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅੰਤਰਰਾਜੀ ਨਾਜਾਇਜ਼ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 10 ਆਧੁਨਿਕ ਸੈਲਫ-ਲੋਡਿੰਗ (ਦੇਸੀ) ਹਥਿਆਰ ਬਰਾਮਦ ਕੀਤੇ ਗਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਜੁੜੇ ਹੋਏ ਸਨ।

ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ

ਫੜੇ ਗਏ ਮੁਲਜ਼ਮਾਂ ਦੀ ਪਛਾਣ ਹੇਠ ਲਿਖੇ ਅਨੁਸਾਰ ਹੋਈ ਹੈ:

ਸੌਰਭ ਕੁਮਾਰ: ਨਿਵਾਸੀ ਪਿੰਡ ਜਾਰੰਗ ਦੀਹ, ਮੁਜ਼ੱਫਰਪੁਰ (ਬਿਹਾਰ)

ਸਾਜਨ: ਨਿਵਾਸੀ ਸੋਹਾਣਾ (ਮੋਹਾਲੀ)

ਅਭਿਸ਼ੇਕ ਉਰਫ਼ ਕਾਕਾ: ਨਿਵਾਸੀ ਗੁਰਦੀਪ ਕਾਲੋਨੀ, ਅਬਲੋਵਾਲ (ਪਟਿਆਲਾ)

ਇੰਦਰਜੀਤ ਸਿੰਘ ਉਰਫ਼ ਰੋਹਿਤ: ਨਿਵਾਸੀ ਪੁਰਾਣਾ ਬਿਸ਼ਨ ਨਗਰ (ਪਟਿਆਲਾ)

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਬਿਹਾਰ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰਦੇ ਸਨ। ਪੁਲਿਸ ਨੂੰ ਜਾਂਚ ਦੌਰਾਨ ਗੈਂਗਵਾਰ ਦੇ ਸੰਕੇਤ ਵੀ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਆਪਣਾ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ।

ਟਾਰਗੇਟ ਕਿਲਿੰਗ ਦੀ ਸੀ ਯੋਜਨਾ

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਬਿਹਾਰ ਦਾ ਰਹਿਣ ਵਾਲਾ ਸੌਰਭ ਕੁਮਾਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰ ਰਿਹਾ ਹੈ। ਇਸ ਆਪ੍ਰੇਸ਼ਨ ਨੂੰ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਹਰਮਨ ਚੀਮਾ ਦੀ ਅਗਵਾਈ ਹੇਠ ਸੀਆਈਏ ਪਟਿਆਲਾ ਯੂਨਿਟ ਅਤੇ ਐਸਐਚਓ ਸ਼ੰਭੂ ਨੇ ਸਫਲਤਾਪੂਰਵਕ ਨੇਪਰੇ ਚਾੜ੍ਹਿਆ।

ਬਿਹਾਰ ਦੀਆਂ ਨਾਜਾਇਜ਼ ਫੈਕਟਰੀਆਂ ਨਾਲ ਸਬੰਧ

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਚੱਲ ਰਹੀਆਂ ਕੁਝ ਨਾਜਾਇਜ਼ ਹਥਿਆਰ ਬਣਾਉਣ ਵਾਲੀਆਂ ਇਕਾਈਆਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ। ਫਿਰ ਇਨ੍ਹਾਂ ਹਥਿਆਰਾਂ ਨੂੰ ਵੱਖ-ਵੱਖ ਜ਼ਰੀਏ ਪੰਜਾਬ ਵਿੱਚ ਸਪਲਾਈ ਕੀਤਾ ਜਾਂਦਾ ਸੀ।

ਇਸ ਤੋਂ ਇਲਾਵਾ, ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਸੀ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸ਼ੰਭੂ (ਪਟਿਆਲਾ) ਵਿਖੇ ਬੀਐਨਐਸ (BNS) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...