ਨਵਜੋਤ ਸਿੱਧੂ ਦੇ ਬੱਚਿਆ ਨਾਲ ਪ੍ਰਿਅੰਕਾ ਗਾਂਧੀ
ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਅੱਜ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਚੋਣ ਰੈਲੀ ਕਰਨ ਲਈ ਪਟਿਆਲਾ ਪਹੁੰਚੇ ਸਨ। ਇਸ ਰੈਲੀ ਤੋਂ ਬਾਅਦ ਪ੍ਰਿਅੰਕਾ ਕਾਂਗਰਸ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਘਰ ਵੀ ਗਈ ਜਿੱਥੇ ਉਹਨਾਂ ਨੇ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਵੀ ਹਾਲ ਚਾਲ ਵੀ ਜਾਣਿਆ।
ਨਵਜੋਤ ਸਿੰਘ ਸਿੱਧੂ ਨੇ ਵੀ ਐਤਵਾਰ ਨੂੰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਤਾਰੀਫ ਕਰਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ। ਇਸ ਪੋਸਟ ਵਿੱਚ ਇੱਕ ਫੋਟੋ ਵੀ ਸ਼ੇਅਰ ਕੀਤੀ ਗਈ, ਜਿਸ ਵਿੱਚ ਸਿੱਧੂ ਦੀ ਬੇਟੀ ਅਤੇ ਬੇਟਾ ਨਜ਼ਰ ਆ ਰਹੇ ਹਨ। ਸਿੱਧੂ ਨੇ ਪੋਸਟ ਵਿੱਚ ਲਿਖਿਆ, “ਪ੍ਰਿਯੰਕਾ ਗਾਂਧੀ ਵਾਡਰਾ ਕੋਲ ਸੋਨੇ ਦਾ ਦਿਲ ਹੈ, ਨੋਨੀ ਦੀ ਸਿਹਤ ਬਾਰੇ ਤੁਹਾਡੀ ਚਿੰਤਾ ਲਈ ਤੁਹਾਡਾ ਬਹੁਤ ਧੰਨਵਾਦ।
ਚੋਣ ਪ੍ਰਚਾਰ ਵਿੱਚ ਸ਼ਾਮਿਲ ਨਹੀਂ ਹੋਏ ਸਿੱਧੂ
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਚੋਣ ਪ੍ਰਚਾਰ ਤੋਂ ਦੂਰੀ ਬਣਾ ਰੱਖੀ ਹੈ। ਇਸ ਵਾਰ ਸਿੱਧੂ ਨੇ ਕਾਂਗਰਸ ਲਈ ਇੱਕ ਵੀ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਅਤੇ ਉਹਨਾਂ ਨੇ ਪਹਿਲਾਂ ਹੀ ਚੋਣ ਪ੍ਰਚਾਰ ਬੰਦ ਕਰ ਦਿੱਤਾ ਹੈ। ਇਸ ਸਮੇਂ ਸਿੱਧੂ ਆਈਪੀਐਲ ਵਿੱਚ ਕੁਮੈਂਟਰੀ ਕਰ ਰਹੇ ਹਨ। ਦੱਸ ਦੇਈਏ ਕਿ ਸਿੱਧੂ ਦੀ ਪਤਨੀ ਕਾਫੀ ਸਮੇਂ ਤੋਂ ਬਿਮਾਰ ਸੀ। ਇਸ ਕਾਰਨ ਸਿੱਧੂ ਨੇ ਸਿਆਸਤ ਤੋਂ ਦੂਰੀ ਬਣਾ ਲਈ ਸੀ। ਹਾਲਾਂਕਿ ਹੁਣ ਸਿੱਧੂ ਦੀ ਪਤਨੀ ਦੀ ਸਿਹਤ ‘ਚ ਕਾਫੀ ਸੁਧਾਰ ਹੋਇਆ ਹੈ।
ਇਹ ਵੀ ਪੜ੍ਹੋ- ਪ੍ਰਿਅੰਕਾ ਗਾਂਧੀ ਨੇ PM ਮੋਦੀ ਤੇ ਸਾਧਿਆ ਨਿਸ਼ਾਨਾ, ਕਿਹਾ ਕੱਲ੍ਹ ਸੰਵਿਧਾਨ ਬਦਲਣਗੇ, ਪਰਸੋਂ ਖਤਮ ਕਰ ਦੇਣਗੇ ਰਿਜ਼ਵਰੇਸ਼ਨ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਪਿਛਲੇ 20 ਸਾਲਾਂ ‘ਚ ਪੰਜਾਬ ਦੀ ਸਿਆਸਤ ‘ਚ ਵੱਡਾ ਨਾਂ ਬਣ ਕੇ ਉਭਰੇ ਹਨ, ਉਹ ਵੀ ਇਨ੍ਹਾਂ ਚੋਣਾਂ ‘ਚ ਨਜ਼ਰ ਨਹੀਂ ਆ ਰਹੇ ਹਨ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਸਾਫ਼ ਹੈ ਕਿ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਲੜ ਰਹੀ ਹੈ।
ਸਿਆਸਤ ਦੀ ਥਾਂ IPL ਚ ਸਿੱਧੂ ਦੀ ਗੂੰਜ਼
26 ਮਈ ਨੂੰ ਆਈ.ਪੀ.ਐਲ ਦੇ ਇਸ ਸੀਜਨ ਦਾ ਫਾਇਨਲ ਮੁਕਾਬਲਾ ਖੇਡਿਆ ਜਾ ਰਿਹਾ ਹੈ। ਦੂਜੇ ਪਾਸੇ ਨਵਜੋਤ ਨੇ ਫਿਰ ਤੋਂ ਕ੍ਰਿਕਟ ਦੀ ਦੁਨੀਆ ਵੱਲ ਰੁਖ ਕਰ ਲਿਆ ਹੈ। ਨਵਜੋਤ ਸਿੰਘ ਸਿੱਧੂ ਦੀ ਆਵਾਜ਼ ਇਕ ਵਾਰ ਫਿਰ ਆਈ.ਪੀ.ਐੱਲ ‘ਚ ਗੂੰਜਦੀ ਹੈ ਪਰ ਪੰਜਾਬ ਦੀ ਸਿਆਸਤ ਕਾਰਨ ਉਹ ਚੁੱਪ ਹੋ ਗਏ ਹਨ।