ਪਟਿਆਲਾ ਲਾ ਯੂਨੀਵਰਸਿਟੀ ਵਿਵਾਦ: ਮਾਮਲੇ ‘ਤੇ VC ਨੇ ਦਿੱਤੀ ਸਫਾਈ, ਕਿਹਾ- ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਵਾਈਸ ਚਾਂਸਲਰ ਜੈ ਸ਼ੰਕਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਲੜਕੀਆਂ ਵੱਲੋਂ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੇਖ ਕੇ ਖੁਦ ਹੀ ਇਸ ਤੋਂ ਜਾਣੂ ਕਰਵਾਇਆ ਗਿਆ ਸੀ। ਆਪਣੇ ਕਮਰਿਆਂ ਵਿੱਚ ਰਹਿਣ ਲਈ ਕੁੜੀਆਂ ਨੇ ਖੁਦ ਉਨ੍ਹਾਂ ਨੂੰ ਜਾਂਚ ਲਈ ਬੁਲਾਇਆ ਸੀ। ਉਨ੍ਹਾਂ ਲੜਕੀਆਂ ਦੇ ਕੱਪੜਿਆਂ ਸਬੰਧੀ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਲੜਕੀਆਂ ਮੇਰੀ ਤੀਸਰੀ ਪੀੜ੍ਹੀ ਦੀਆਂ ਹਨ
ਪਟਿਆਲਾ ‘ਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (RGNUL) ਦੇ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਦੀ ਵਿਦਿਆਰਥਣਾਂ ਦੇ ਹਾਸਟਲ ਵਿੱਚ ਕੀਤੀ ਗਈ ਅਚਾਨਕ ਚੈਕਿੰਗ ਤੇ ਉਨ੍ਹਾਂ ਦੇ ਕਪੜਿਆਂ ‘ਤੇ ਕੀਤੀ ਗਈ ਟਿੱਪਣੀ ਦੇ ਦੋਸ਼ਾਂ ਦਾ ਮਾਮਲਾ ਕਾਫੀ ਵਧਦਾ ਨਜ਼ਰ ਆ ਰਿਹਾ ਹੈ। ਵਿਦਿਆਰਥਣਾਂ ਵੀਸੀ ਦੇ ਖਿਲਾਫ਼ ਧਰਨੇ ਤੇ ਬੈਠੀਆਂ ਹੋਈਆਂ ਹਨ। ਮਾਮਲੇ ਨੂੰ ਵਧਦਾ ਦੇਖ ਹੁਣ ਖੁੱਦ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ।
ਵਾਈਸ ਚਾਂਸਲਰ ਜੈ ਸ਼ੰਕਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਲੜਕੀਆਂ ਵੱਲੋਂ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੇਖ ਕੇ ਖੁਦ ਹੀ ਇਸ ਤੋਂ ਜਾਣੂ ਕਰਵਾਇਆ ਗਿਆ ਸੀ। ਆਪਣੇ ਕਮਰਿਆਂ ਵਿੱਚ ਰਹਿਣ ਲਈ ਕੁੜੀਆਂ ਨੇ ਖੁਦ ਉਨ੍ਹਾਂ ਨੂੰ ਜਾਂਚ ਲਈ ਬੁਲਾਇਆ ਸੀ। ਉਨ੍ਹਾਂ ਲੜਕੀਆਂ ਦੇ ਕੱਪੜਿਆਂ ਸਬੰਧੀ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਲੜਕੀਆਂ ਮੇਰੀ ਤੀਸਰੀ ਪੀੜ੍ਹੀ ਦੀਆਂ ਹਨ ਅਤੇ ਮੇਰੀ ਉਮਰ 60 ਸਾਲ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥਣਾਂ ਤਰਫ਼ੋਂ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ ਅਤੇ ਇਸ ਲਈ ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਵੀਡੀਓ ਰਾਹੀਂ ਜਾਣੋ ਕੀ ਹੈ ਪੂਰਾ ਮਾਮਲਾ
ਉੱਥੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਇਸ ਪੂਰੇ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਹਾਈ ਕੋਰਟ ਦੇ ਜੱਜ ਅਤੇ ਮਹਿਲਾ ਕਮਿਸ਼ਨ ਨੂੰ ਭੇਜ ਰਿਹਾ ਹੈ। ਇਸ ਮਾਮਲੇ ਵਿੱਚ ਪੰਜਾਬ ਵੂਮੈਨ ਕਮੀਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਉਹ ਇਸ ਮਾਮਲੇ ਤੇ ਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਨੂੰ ਪੱਤਰ ਲਿਖਣਗੇ। ਨਾਲ ਹੀ ਕਮੇਟੀ ਬਣਾ ਕੇ ਮਾਮਲੇ ਦਾ ਨਿਪਟਾਰਾ ਕੀਤਾ ਜਾਵੇਗਾ।
ਦੂਜੇ ਪਾਸੇ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਬਣਾਈ ਗਈ 9 ਮੈਂਬਰੀ ਕਮੇਟੀ ਦੇ 3 ਮੈਂਬਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਰਜ਼ਿਸਟਰਾਰ ਨੇ ਇਸ ਤੇ ਕਿਹਾ ਹੈ ਕੁੱਝ ਗਲਤਫਹਿਮੀ ਹੋਈ ਹੈ ਤੇ ਉਨ੍ਹਾਂ ਦੇ ਅਸਤੀਫੇ ਰੱਦ ਕਰ ਦਿੱਤੇ ਗਏ ਹਨ।