ਰੋਡਵੇਜ਼ ਅਤੇ ਟਰੱਕ ਦੀ ਟੱਕਰ, ਕੰਡਕਟਰ ਦੀ ਹੋਈ ਮੌਤ, ਜਖ਼ਮੀ ਸਵਾਰੀਆਂ ਦਾ ਇਲਾਜ ਜਾਰੀ

Updated On: 

31 Oct 2025 15:42 PM IST

ਸੂਤਰਾਂ ਅਨੁਸਾਰ, ਕਈ ਜ਼ਖਮੀਆਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਅਤੇ ਇੱਕ ਦੀ ਹਾਲਤ ਗੰਭੀਰ ਹੈ। ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ। ਅਨਾਜ ਮੰਡੀ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਨਾਮ ਘੁੰਮਣ ਨੇ ਦੱਸਿਆ ਕਿ ਕੰਡਕਟਰ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰੋਡਵੇਜ਼ ਅਤੇ ਟਰੱਕ ਦੀ ਟੱਕਰ, ਕੰਡਕਟਰ ਦੀ ਹੋਈ ਮੌਤ, ਜਖ਼ਮੀ ਸਵਾਰੀਆਂ ਦਾ ਇਲਾਜ ਜਾਰੀ
Follow Us On

ਪਟਿਆਲਾ ਜ਼ਿਲ੍ਹੇ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਕੰਡਕਟਰ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 12 ਯਾਤਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੌਰਾਨ ਬੱਸ ਕੰਡਕਟਰ ਅਨਮੋਲ ਸਿੰਘ ਬੱਸ ਅਤੇ ਟਰੱਕ ਵਿਚਕਾਰ ਫਸ ਗਿਆ। ਅੱਧੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸਨੂੰ ਬਚਾਇਆ ਗਿਆ। ਹਸਪਤਾਲ ਲਿਜਾਂਦੇ ਹੀ ਉਸਦੀ ਮੌਤ ਹੋ ਗਈ।

ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਚੱਲ ਰਹੇ ਸੀ। ਛੇ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਹੋਰ ਕਿਸੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।

ਓਵਰਟੇਕ ਕਰਨ ਸਮੇਂ ਹੋਇਆ ਹਾਦਸਾ

ਸੂਤਰਾਂ ਅਨੁਸਾਰ, ਕਈ ਜ਼ਖਮੀਆਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਅਤੇ ਇੱਕ ਦੀ ਹਾਲਤ ਗੰਭੀਰ ਹੈ। ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅਨਾਜ ਮੰਡੀ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਨਾਮ ਘੁੰਮਣ ਨੇ ਦੱਸਿਆ ਕਿ ਕੰਡਕਟਰ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਦਸੇ ਕਾਰਨ ਲੰਬਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਨੂੰ ਬਾਅਦ ਵਿੱਚ ਸਾਫ਼ ਕਰ ਦਿੱਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਟੱਕਰ ਤੇਜ਼ ਰਫ਼ਤਾਰ ਅਤੇ ਓਵਰਟੇਕ ਕਰਨ ਦੀ ਕੋਸ਼ਿਸ਼ ਕਾਰਨ ਹੋਈ ਸੀ।