AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਇਆ ਜਾ ਰਿਹਾ ਸਰਚ ਆਪਰੇਸ਼ਨ

ਜਾ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਸ਼ੁਰੂਆਤੀ ਜਾਂਚ 'ਚ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਸਕੂਲਾਂ 'ਚੋਂ ਨਹੀਂ ਮਿਲੀ ਹੈ। ਸਾਵਧਾਨੀ ਦੇ ਮੱਦੇਨਜ਼ਰ ਸਕੂਲਾਂ 'ਚ ਬਰੀਕੀ ਨਾਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਹੈ।

ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਇਆ ਜਾ ਰਿਹਾ ਸਰਚ ਆਪਰੇਸ਼ਨ
ਫਾਈਲ ਫੋਟੋ
inderpal-singh
| Updated On: 09 Apr 2026 15:03 PM IST

ਪਟਿਆਲਾ ਦੇ 12 ਸਕੂਲਾਂ ਨੂੰ ਧਮਕੀ ਮਿਲੀ ਹੈ। ਈਮੇਲ ਰਾਹੀਂ ਭੇਜੀ ਗਈ ਧਮਕੀ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਨ ਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ ਹੈ। ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਤੇ ਸਕੂਲਾਂ ਅੰਦਰ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਪੁਲਿਸ ਪ੍ਰਸ਼ਾਸਨ, ਬੰਬ ਨਿਰੋਧਕ ਟੀਮਾਂ ਤੇ ਡਾਗ ਸਕੂਐਡ ਟੀਮਾਂ ਪਹੁੰਚ ਗਈਆਂ ਹਨ। ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ।

ਧਮਕੀ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਸ਼ੁਰੂਆਤੀ ਜਾਂਚ ‘ਚ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਸਕੂਲਾਂ ‘ਚੋਂ ਨਹੀਂ ਮਿਲੀ ਹੈ। ਸਾਵਧਾਨੀ ਦੇ ਮੱਦੇਨਜ਼ਰ ਸਕੂਲਾਂ ‘ਚ ਬਰੀਕੀ ਨਾਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ

ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈ-ਮੇਲ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ, ਕਾਨੂੰਨੀ ਤੇ ਪ੍ਰਸ਼ਾਸਨਿਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਜਲੰਧਰ, ਪਠਾਨਕੋਟ, ਮੋਗਾ, ਅੰਮ੍ਰਿਤਸਰ ਤੇ ਹੋਰ ਵੀ ਪੰਜਾਬ ਦੇ ਜ਼ਿਲ੍ਹਿਆਂ ਦੇ ਸਕੂਲਾਂ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਦੇ ਨਾਲ ਮੁਹਾਲੀ ਦੇ ਫੋਰਟਿਸ ਹਸਪਤਾਲ, ਪੰਜਾਬ ਸਕੱਤਰੇਤ ਨੂੰ ਵੀ ਧਮਕੀ ਮਿਲ ਚੁੱਕੀ ਹੈ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...