ਪੰਜਾਬ ਦੇ ਸਕੂਲਾਂ ਨੂੰ ਤੀਜੀ ਬਾਰ ਬੰਬ ਨਾਲ ਉਡਾਉਣ ਦੀ ਧਮਕੀ, ਹੁਣ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਈ-ਮੇਲ

Updated On: 

23 Dec 2025 11:18 AM IST

ਇਸ ਮਾਮਲੇ 'ਚ ਪਟਿਆਲਾ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਸਕੂਲਾਂ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ 'ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਜਲੰਧਰ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਸਨ। ਇਹ ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਸਕੂਲਾਂ 'ਚ ਛੁੱਟੀ ਕਰ ਦਿੱਤੀ ਸੀ।

ਪੰਜਾਬ ਦੇ ਸਕੂਲਾਂ ਨੂੰ ਤੀਜੀ ਬਾਰ ਬੰਬ ਨਾਲ ਉਡਾਉਣ ਦੀ ਧਮਕੀ, ਹੁਣ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਈ-ਮੇਲ

ਸੰਕੇਤਕ ਤਸਵੀਰ

Follow Us On

ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੰਗਲਵਾਰ ਯਾਨੀ ਕਿ ਅੱਜ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਈ-ਮੇਲ ਰਾਹੀਂ ਇਹ ਧਮਕੀ ਭੇਜੀ ਗਈ ਹੈ। ਇਸ ਧਮਕੀ ਭਰੇ ਈ-ਮੇਲ ਨੂੰ ਦੇਖਦੇ ਹੋਏ ਸਬੰਧਤ ਸਕੂਲ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਇਸ ਮੇਲ ਚ ਲਿਖਿਆ ਗਿਆ ਹੈ ਕਿ ਦੁਪਹਿਰ ਤੋਂ ਲੈ ਕੇ ਰਾਤ ਤੱਕ ਕਿਸੇ ਵੀ ਵੇਲੇ ਬਲਾਸਟ ਹੋਵੇਗਾ।

ਇਸ ਮਾਮਲੇ ਚ ਪਟਿਆਲਾ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਸਕੂਲਾਂ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਜਲੰਧਰ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਸਨ। ਇਹ ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਸਕੂਲਾਂ ਚ ਛੁੱਟੀ ਕਰ ਦਿੱਤੀ ਸੀ।

ਸਕੂਲਾਂ ਨੂੰ ਧਮਕੀ ਭਰੀ ਮੇਲ ਚ ਕਿਹਾ ਗਿਆ ਹੈ ਕਿ ਪਟਿਆਲਾ ਦੇ ਸਕੂਲਾਂ ਤੇ ਰੇਲਵੇ ਸਟੇਸ਼ਨਾਂ ਦੁਪਹਿਰ 1:11 ਤੋਂ ਰਾਤ 9:11 ਵਿਚਕਾਰ ਧਮਾਕਾ ਹੋਵੇਗਾ। ਇਸ ਮੇਲ ਚ ਕੁੱਝ ਰਾਜਨੀਤਿਕ ਹਸਤੀਆਂ ਨੂੰ ਵੀ ਧਮਕੀ ਦਿੱਤੀ ਗਈ ਹੈ।

Related Stories
ਗਣਤੰਤਰ ਦਿਵਸ ‘ਤੇ ਕਰਤਵ੍ਯ ਪਥ ‘ਤੇ ਦਿਖੇਗੀ ਪੰਜਾਬ ਦੀ ਸ਼ਾਨ, ਪੁਲਿਸ ਦੇ 18 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਪਦਕ, ਕੇਂਦਰ ਨੇ ਜਾਰੀ ਕੀਤੀ ਸੂਚੀ
ਪੰਜਾਬ ‘ਚ 1003 ਕਰੋੜ ਰੁਪਏ ਦਾ ਵੱਡਾ ਨਿਵੇਸ਼, ਵਿਸ਼ੇਸ਼ ਸਟੀਲ ਪਲਾਂਟ ਤੋਂ 920 ਤੋਂ ਵੱਧ ਨੌਕਰੀਆਂ
ਨਾਰਕੋ ਟੈਰਰ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਸਤਨਾਮ ਸਿੰਘ ਗ੍ਰਿਫ਼ਤਾਰ, ਸਿਰਸਾ ਗ੍ਰਨੇਡ ਹਮਲੇ ਨਾਲ ਸਬੰਧ
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵੰਤ ਸਿੰਘ ਚੀਮਾ ‘ਤੇ ਗੋਲੀਬਾਰੀ, ਬਾਈਕ ਸਵਾਰ 2 ਬਦਮਾਸ਼ਾਂ ਨੇ ਕੀਤਾ ਹਮਲਾ
ਫਿਰੋਜ਼ਪੁਰ ਦੇ ਪਿੰਡ ਬੇਟੂ ਕਦੀਮ ‘ਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਫਾਇਰਿੰਗ, ਦੋ ਸਕੇ ਭਰਾ ਗੰਭੀਰ ਜ਼ਖ਼ਮੀ, ਫਰੀਦਕੋਟ ਮੈਡੀਕਲ ਕਾਲਜ ਕੀਤਾ ਰੈਫਰ
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ: ਵਿਦੇਸ਼ੀ ਹਥਿਆਰਾਂ ਸਮੇਤ 3 ਗ੍ਰਿਫ਼ਤਾਰ, ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ