AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰੂਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਬਰੀ, 16 ਸਾਲ ਬਾਅਦ ਕੋਰਟ ਨੇ ਸੁਣਾਇਆ ਫੈਸਲਾ

ਜੁਲਾਈ 2009 ਨੂੰ ਗੋਲੀਬਾਰੀ ਦੌਰਾਨ ਗੰਭੀਰ ਜ਼ਖ਼ਮੀ ਹੋਏ ਸਨ ਤੇ 14 ਅਗਸਤ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਪਰ ਸਬੂਤਾਂ ਦੀ ਘਾਟ ਕਾਰਨ 2014 'ਚ 5 ਹੋਰ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ। ਹੁਣ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਵੀ ਬੇਕਸੂਰ ਕਰਾਰ ਦੇਣ ਨਾਲ ਪੁਲਿਸ ਦੀ ਜਾਂਚ ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

ਰੂਲਦਾ ਸਿੰਘ ਕਤਲ ਮਾਮਲੇ 'ਚ ਜਗਤਾਰ ਸਿੰਘ ਬਰੀ, 16 ਸਾਲ ਬਾਅਦ ਕੋਰਟ ਨੇ ਸੁਣਾਇਆ ਫੈਸਲਾ
inderpal-singh
| Updated On: 26 Mar 2025 04:20 AM IST

ਪਟਿਆਲਾ ਦੀ ਸੈਸ਼ਨ ਕੋਰਟ ਨੇ ਅੱਜ 2009 ‘ਚ ਹੋਏ ਰੂਲਦਾ ਸਿੰਘ ਖਰੌਦ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਬਰੀ ਕਰ ਦਿੱਤਾ। ਰੂਲਦਾ ਸਿੰਘ ਜੋ ਕਿ ਰਾਸ਼ਟਰੀ ਸਿੱਖ ਸੇਵਕ ਸ਼ਾਖਾ ਦੇ ਪ੍ਰਧਾਨ ਸਨ। ਗੋਲੀਬਾਰੀ ਦੌਰਾਨ ਗੰਭੀਰ ਜ਼ਖ਼ਮੀ ਹੋਏ ਸਨ ਤੇ 14 ਅਗਸਤ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਪਰ ਸਬੂਤਾਂ ਦੀ ਘਾਟ ਕਾਰਨ 2014 ‘ਚ 5 ਹੋਰ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ। ਹੁਣ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਵੀ ਬੇਕਸੂਰ ਕਰਾਰ ਦੇਣ ਨਾਲ ਪੁਲਿਸ ਦੀ ਜਾਂਚ ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

ਇਹ ਮਾਮਲਾ 28 ਜੁਲਾਈ 2009 ਦਾ ਹੈ. ਜਦੋਂ ਰੁਲਦਾ ਸਿੰਘ ਖਰੋੜ ਨੂੰ ਰਾਤ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਾਮਲੇ ਵਿੱਚ ਪੁਲਿਸ ਨੇ ਕੁਝ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਤੇ ਬਾਅਦ ਵਿੱਚ ਕਈ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸੇ ਮਾਮਲੇ ਵਿੱਚ, ਰਮਨਦੀਪ ਸਿੰਘ ਗੋਲਡੀ ਅਤੇ ਜਗਤਾਰ ਸਿੰਘ ਤਾਰਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ। ਇਹ ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ, ਦਰਸ਼ਨ ਸਿੰਘ ਨਾਮ ਦੇ ਇੱਕ ਵਿਅਕਤੀ ਸਮੇਤ ਚਾਰ ਹੋਰ ਲੋਕਾਂ ‘ਤੇ ਵੀ ਇਸੇ ਮਾਮਲੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ, ਪਰ ਸਬੂਤਾਂ ਦੀ ਘਾਟ ਕਾਰਨ 2014 ਵਿੱਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਵਿੱਚ ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਗੋਲਡੀ ਦੇ ਨਾਮ ਸ਼ਾਮਲ ਕਰ ਦਿੱਤੇ। ਹੁਣ ਜਦੋਂ ਅਦਾਲਤ ਨੇ ਉਨ੍ਹਾਂ ਨੂੰ ਵੀ ਬਰੀ ਕਰ ਦਿੱਤਾ ਹੈ, ਤਾਂ ਪੁਲਿਸ ਜਾਂਚ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...