AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਟਿਆਲਾ ਧਮਾਕਾ: ਲਾਸ਼ ਦੀ ਹੋਈ ਸ਼ਨਾਖ਼ਤ, ਸ਼ੱਕੀ ਨੇ ਅੰਮ੍ਰਿਤਸਰ ਖੜ੍ਹੀ ਕੀਤੀ ਸੀ ਬਾਈਕ

ਸਪੈਸ਼ਲ ਡੀਜੀਪੀ (ਰੇਲਵੇ) ਸ਼ਸ਼ੀ ਪ੍ਰਭਾ ਦਿਵੇਦੀ ਨੇ ਦੱਸਿਆ ਕਿ ਜਦੋਂ ਲਾਸ਼ ਦੀ ਪਹਿਚਾਣ ਹੋ ਗਈ ਤਾਂ ਅਸੀਂ ਵੱਖ-ਵੱਖ ਇਲਾਕਿਆਂ 'ਚ ਸੀਸੀਟੀਵੀ ਫੁਟੇਜ਼ ਜਾਂਚ ਕੀਤੀ। ਅੰਮ੍ਰਿਤਸਰ ਤੋਂ ਇੱਕ ਸੀਸੀਟੀਵੀ 'ਚ ਸ਼ੱਕੀ ਵਿਅਕਤੀ ਆਪਣਾ ਮੋਟਰਸਾਈਕਲ ਪਾਰਕ ਕਰਦਾ ਹੋਇਆ ਨਜ਼ਰ ਆਇਆ ਹੈ। ਪੁਲਿਸ ਨੇ ਉਸ ਦਾ ਮੋਟਰਸਾਈਕਲ ਵੀ ਅੰਮ੍ਰਿਤਸਰ 'ਚ ਜ਼ਬਤ ਕਰ ਲਿਆ ਹੈ।

ਪਟਿਆਲਾ ਧਮਾਕਾ: ਲਾਸ਼ ਦੀ ਹੋਈ ਸ਼ਨਾਖ਼ਤ, ਸ਼ੱਕੀ ਨੇ ਅੰਮ੍ਰਿਤਸਰ ਖੜ੍ਹੀ ਕੀਤੀ ਸੀ ਬਾਈਕ
ਪਟਿਆਲਾ ਧਮਾਕਾ: ਲਾਸ਼ ਦੀ ਹੋਈ ਸ਼ਨਾਖ਼ਤ, ਸ਼ੱਕੀ ਨੇ ਅੰਮ੍ਰਿਤਸਰ ਖੜ੍ਹੀ ਕੀਤੀ ਸੀ ਬਾਈਕ
inderpal-singh
| Updated On: 28 Apr 2026 14:18 PM IST
Share

ਪਟਿਆਲਾ ਦੇ ਸ਼ੰਭੂ ਨੇੜੇ ਹੋਏ ਰੇਲਵੇ ਟ੍ਰੈਕ ਧਮਾਕੇ ਮਾਮਲੇ ‘ਚ ਪੁਲਿਸ ਨੇ ਸ਼ੱਕੀ ਲਾਸ਼ ਦੀ ਸ਼ਨਾਖ਼ਤ ਜਗਰੂਪ ਸਿੰਘ ਵਾਸੀ ਪੰਜਵੜ (ਤਰਨਤਾਰਨ) ਵਜੋਂ ਕੀਤੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਡੀਜੀਪੀ (ਰੇਲਵੇ) ਸ਼ਸ਼ੀ ਪ੍ਰਭਾ ਦਿਵੇਦੀ ਨੇ ਜਾਣਕਾਰੀ ਦਿੱਤੀ ਕਿ ਸਾਨੂੰ ਪੂਰੀ ਤਰ੍ਹਾਂ ਸ਼ੱਕ ਹੈ ਕਿ ਇਹ ਉਹ ਹੀ ਬੰਦਾ ਹੈ, ਜੋ ਧਮਾਕਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਉਸ ਤੋਂ ਗਲਤੀ ਹੋ ਗਈ ਤੇ ਧਮਾਕੇ ‘ਚ ਉਸ ਦੀ ਵੀ ਜਾਣ ਚਲੀ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਾਨੂੰ ਸਬੂਤ ਵਜੋਂ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਹੋ ਚੁੱਕੀ ਹੈ। ਉਸ ਦਾ ਫ਼ੋਨ ਵੀ ਮਿਲਿਆ ਹੈ ਤੇ ਸਿੰਮ ਵੀ ਮਿਲੀ ਹੈ। ਲਾਸ਼ ਦੀ ਜਾਂਚ ਤੋਂ ਬਾਅਦ ਇੱਕ ਟਿਕਟ ਵੀ ਮਿਲੀ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਸਰਹਿੰਦ ਤੋਂ ਇੱਥੇ ਆਇਆ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਲਾਸ਼ ਦੀ ਪਹਿਚਾਣ ਹੋ ਗਈ ਤਾਂ ਅਸੀਂ ਵੱਖ-ਵੱਖ ਇਲਾਕਿਆਂ ‘ਚ ਸੀਸੀਟੀਵੀ ਫੁਟੇਜ਼ ਜਾਂਚ ਕੀਤੀ। ਅੰਮ੍ਰਿਤਸਰ ਤੋਂ ਇੱਕ ਸੀਸੀਟੀਵੀ ‘ਚ ਸ਼ੱਕੀ ਵਿਅਕਤੀ ਆਪਣਾ ਮੋਟਰਸਾਈਕਲ ਪਾਰਕ ਕਰਦਾ ਹੋਇਆ ਨਜ਼ਰ ਆਇਆ ਹੈ। ਪੁਲਿਸ ਨੇ ਉਸ ਦਾ ਮੋਟਰਸਾਈਕਲ ਵੀ ਅੰਮ੍ਰਿਤਸਰ ‘ਚ ਜ਼ਬਤ ਕਰ ਲਿਆ ਹੈ।

ਕਿਵੇਂ ਮਿਲੀ ਧਮਾਕੇ ਦੀ ਜਾਣਕਾਰੀ?

ਡੀਜੀਪੀ ਪ੍ਰਭਾ ਦਿਵੇਦੀ ਨੇ ਜਾਣਕਾਰੀ ਦਿੱਤੀ ਕਿ ਧਮਾਕੇ ਦਾ ਉਸ ਵੇਲੇ ਪਤਾ ਚਲਿਆ ਜਦੋਂ ਇੱਕ ਲੋਕੋ ਪਾਇਲਟ ਮਾਲ ਗੱਡੀ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਗੱਡੀ ਥੱਲੇ ਜ਼ੋਰਦਾਰ ਧਮਾਕਾ ਹੋਇਆ, ਜਿਸ ਤੋਂ ਬਾਅਦ ਲੋਕੋ ਪਾਇਲਟ ਨੇ ਜਾਣਕਾਰੀ ਦਿੱਤੀ ਕਿ ਕੁੱਝ ਗੜਬੜ ਹੈ ਤੇ ਉਹ ਗੱਡੀ ਲੈ ਕੇ ਅੱਗੇ ਨਿਕਲ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਰਾਤ 8:30 ਵਜੇ ਕਰੀਬ ਵਾਪਰੀ ਸੀ। ਇਹ ਧਮਾਕੇ ‘ਚ ਮਾਲ ਗੱਡੀ ਦਾ ਕੋਈ ਨੁਕਸਾਨ ਨਹੀਂ ਹੋਇਆ, ਹਾਲਾਂਕਿ ਧਮਾਕੇ ਵੇਲੇ ਲੋਕੋ ਪਾਇਲਟ ਨੂੰ ਝਟਕਾ ਜ਼ਰੂਰ ਮਹਿਸੂਸ ਹੋਇਆ। ਉਸ ਨੇ ਮੈਸੇਜ ਦੇ ਰਾਹੀਂ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਤੇ ਜੀਰੀਆਪੀ ਅਧਿਕਾਰੀ ਮੌਕੇ ‘ਤੇ ਪਹੁੰਚੇ।

ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਹੋਰ ਟੀਮਾਂ ਨੇ ਸਬੂਤ ਇਕੱਠੇ ਕਰ ਲਏ ਹਨ ਤੇ ਮਾਮਲੇ ਦੀ ਜਾਂਚ ਆਉਣ ਵਾਲੇ ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਸ਼ੱਕ ਜਤਾਇਆ ਕਿ ਇਹ ਧਮਾਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ‘ਚ ਕੀਤੇ ਜਾ ਰਹੇ ਹਨ ਤੇ ਸੰਕੇਤ ਦਿੱਤੇ ਜਾ ਰਹੇ ਹਨ ਕਿ ਅਸੀਂ ਹੋਰ ਵੀ ਵੱਡਾ ਟਾਰਗੇਟ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਮਾਮਲਾ ਗੰਭੀਰ ਹੈ ਤੇ ਅਸੀਂ ਇਸ ਨੂੰ ਬਿਲਕੁਲ ਹਲਕੇ ‘ਚ ਨਹੀਂ ਲੈ ਰਹੇ ਹਾਂ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...