Kisan Protest: ‘ਸਰਕਾਰ ਨੂੰ ਜਗਾਉਣ ਲਈ ਜਾਨਾਂ ਦੀ ਲੋੜ…’, ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ
Kisan Suicide: ਸਰਵਣ ਪੰਧੇਰ ਨੇ ਦੇਰ ਸ਼ਾਮ ਆਪਣਾ ਵੀਡੀਓ ਜਾਰੀ ਕਰਦਿਆਂ ਐਲਾਨ ਕੀਤਾ ਕਿ ਕਿਸਾਨ ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਮ੍ਰਿਤਕ ਰੇਸ਼ਮ ਸਿੰਘ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੱਖਵਾਇਆ ਗਿਆ ਹੈ।
ਕਿਸਾਨੀ ਮੰਗਾਂ ਨੂੰ ਲੈਕੇ ਹਰਿਆਣਾ ਦੀਆਂ ਸਰਹੱਦਾਂ ਤੇ ਲਗਾਤਾਰ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਕਿਸਾਨ ਮੋਰਚੇ ਵਿੱਚ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੰਭੂ ਸਰਹੱਦ ‘ਤੇ ਕਿਸਾਨ ਰੇਸ਼ਮ ਸਿੰਘ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਕਿਸਾਨ ਕੋਲੋਂ ਇੱਕ ਸੁਸਾਇਡ ਨੋਟ ਮਿਲਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਸਰਕਾਰ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੂੰ ਨੌਕਰੀ ਅਤੇ 25 ਲੱਖ ਰੁਪਏ ਦੀ ਆਰਥਿਕ ਮਦਦ ਨਹੀਂ ਕੀਤੀ ਜਾਂਦੀ, ਉਦੋਂ ਤੱਕ ਨਾ ਤਾਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ।
ਸਰਕਾਰ ਨੂੰ ਜਗਾਉਣ ਲਈ ਜਾਨਾਂ ਦੀ ਲੋੜ…
ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਪਹੂਵਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਕਿਸਾਨ ਨੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ- ਮੈਂ ਰੇਸ਼ਮ ਸਿੰਘ ਹਾਂ, ਜਗਤਾਰ ਸਿੰਘ ਦਾ ਪੁੱਤਰ, ਪਿੰਡ ਤਰਨਤਾਰਨ ਦਾ ਰਹਿਣ ਵਾਲਾ ਹਾਂ। ਮੈਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਮੈਂਬਰ ਹਾਂ।
ਮੇਰਾ ਮੰਨਣਾ ਹੈ ਕਿ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਜਗਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਦੀ ਲੋੜ ਹੈ। ਇਸ ਲਈ, ਸਭ ਤੋਂ ਪਹਿਲਾਂ, ਮੈਂ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕਰਦਾ ਹਾਂ। ਮੇਰੇ ਜਨਮ ਭਾਵੇਂ ਕਿੰਨੇ ਵੀ ਹੋਣ, ਮੈਂ ਇਸ ਕਮੇਟੀ ਦਾ ਮੈਂਬਰ ਬਣਿਆ ਰਹਾਂਗਾ। ਡੱਲੇਵਾਲ ਸਾਹਿਬ ਨੂੰ ਯਾਦ ਰੱਖਦੇ ਹੋਏ, ਮੈਂ ਆਪਣੀ ਜਾਨ ਕੁਰਬਾਨ ਕਰਦਾ ਹਾਂ।
ਇਹ ਵੀ ਪੜ੍ਹੋ
ਪੰਧੇਰ ਨੇ ਸਸਕਾਰ ਨਾ ਕਰਨ ਦਾ ਕੀਤਾ ਐਲਾਨ
ਸਰਵਣ ਪੰਧੇਰ ਨੇ ਦੇਰ ਸ਼ਾਮ ਆਪਣਾ ਵੀਡੀਓ ਜਾਰੀ ਕਰਦਿਆਂ ਐਲਾਨ ਕੀਤਾ ਕਿ ਕਿਸਾਨ ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਮ੍ਰਿਤਕ ਰੇਸ਼ਮ ਸਿੰਘ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੱਖਵਾਇਆ ਗਿਆ ਹੈ। ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਕੇ ਕਿਸਾਨ ਖੁਦਕੁਸ਼ੀ ਕਰ ਲਈ। ਉਸਨੇ ਆਪਣੇ ਸੁਸਾਈਡ ਨੋਟ ਵਿੱਚ ਵੀ ਇਹੀ ਗੱਲ ਲਿਖੀ ਸੀ।