ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Shaheed Cremation: ਸ਼ਹੀਦ ਪ੍ਰਦੀਪ ਸਿੰਘ ਨੂੰ ਫੋਜੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਭਾਵੁਕ ਹੋਇਆ ਮਾਹੌਲ

Shaheed Pradeep Singh Cremation: ਸ਼ਹੀਦ ਦੇ ਸਸਕਾਰ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਨੂੰ 'ਸ਼ਹੀਦ ਪ੍ਰਦੀਪ ਸਿੰਘ ਅਮਰ ਰਹੇ' ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ

Shaheed Cremation: ਸ਼ਹੀਦ ਪ੍ਰਦੀਪ ਸਿੰਘ ਨੂੰ ਫੋਜੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਭਾਵੁਕ ਹੋਇਆ ਮਾਹੌਲ
Follow Us
inderpal-singh
| Published: 19 Sep 2023 19:00 PM IST

ਬੀਤੇ ਦਿਨ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪ੍ਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ।

ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪ੍ਰਦੀਪ ਸਿੰਘ ਨੂੰ ਸੈਲੂਟ ਕਰਕੇ ਸਲਾਮੀ ਦਿੱਤੀ। ਸ਼ਹੀਦ ਪ੍ਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ ‘ਤੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਧਰ, ਸੀਐੱਮ ਮਾਨ ਨੇ ਵੀ ਟਵੀਟ ਕਰਕੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ।

ਫੋਜੀ ਸਨਮਾਨਾਂ ਨਾਲ ਅੰਤਿਮ ਵਿਦਾਈ

ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ।

ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਬ੍ਰਿਗੇਡੀਅਰ ਅੰਕੁਸ਼ ਠਾਕੁਰ, ਕਰਨਲ ਅਭਿਨਵ ਸ਼ਰਮਾ ਤੇ 19 ਆਰ.ਆਰ. ਤੋਂ ਆਏ ਸੂਬੇਦਾਰ ਸੁਰਿੰਦਰ ਸਿੰਘ, ਨਾਇਬ ਸੂਬੇਦਾਰ ਤਰਲੋਚਨ ਸਿੰਘ ਤੇ ਮਨਜੀਤ ਸਿੰਘ ਤੇ ਹੋਰ ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐਸ. ਪੀ ਸੌਰਵ ਜਿੰਦਲ, ਡੀ.ਐਸ.ਪੀ. ਨੇਹਾ ਅਗਰਵਾਲ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ. ਐਸ ਰੰਧਾਵਾ, ਪੀਏ ਗੁਰਦੇਵ ਸਿੰਘ ਟਿਵਾਣਾ ਤੇ ਅਮਰਦੀਪ ਸਿੰਘ ਸੋਨੂ ਥਿੰਦ ਨੇ ਵੀ ਰੀਥਾਂ ਰੱਖੀਆਂ।ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ।

5 ਦਿਨਾਂ ਬਾਅਦ ਬਰਾਮਦ ਹੋਈ ਸੀ ਮ੍ਰਿਤਕ ਦੇਹ

ਜਿਕਰਯੋਗ ਹੈ ਕਿ 20 ਅਪ੍ਰੈਲ 1996 ਨੂੰ ਪਿਤਾ ਦਰਸ਼ਨ ਸਿੰਘ ਤੇ ਮਾਤਾ (ਸਵਰਗੀ) ਪਰਮਜੀਤ ਕੌਰ ਦੇ ਘਰ ਪੈਦਾ ਹੋਇਆ ਜਵਾਨ ਪ੍ਰਦੀਪ ਸਿੰਘ ਭਾਰਤੀ ਫ਼ੌਜ ‘ਚ 21 ਦਸੰਬਰ 2015 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂਨੇ 18 ਸਿੱਖ ਲਾਈਟ ਇਨਫੈਂਟਰੀ ਜੁਆਇਨ ਕੀਤੀ। ਇਸ ਸਮੇਂ ਉਸਦੀ ਪੋਸਟਿੰਗ ਭਾਰਤੀ ਫ਼ੌਜ ਦੀ ਉਤਰੀ ਕਮਾਂਡ ਵਿੱਚ ਕਸ਼ਮੀਰ ਵਿਖੇ 19 ਆਰਆਰ ਸਿੱਖ ਲਾਈਟ ਇਨਫੈਂਟਰੀ ਵਿੱਚ ਸੀ ਅਤੇ ਉਹ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਖੇ ਚੱਲ ਰਹੇ ਗਾਡੋਲ ਚ ਫ਼ੌਜੀ ਉਪਰੇਸ਼ਨ ਦੌਰਾਨ ਮਿਤੀ 13 ਸਤੰਬਰ ਨੂੰ ਉਹ ਸ਼ਹੀਦੀ ਪਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਕਰੀਬ 5 ਦਿਨ ਬਾਅਦ ਬਰਾਮਦ ਹੋਈ ਸੀ।

ਸ਼ਹੀਦ ਦੀ ਪਤਨੀ ਸੀਮਾ ਰਾਣੀ, ਭਰਾ ਕੁਲਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਪਰਦੀਪ ਸਿੰਘ ਦੀ ਸ਼ਹਾਦਤ ਉਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਰਦੀਪ ਸਿੰਘ ਮਈ ਮਹੀਨੇ ਹੀ ਪਿੰਡ ਛੁੱਟੀ ਆਇਆ ਸੀ ਅਤੇ ਉਹ ਬਹੁਤ ਦਲੇਰ ਤੇ ਹਿੰਮਤ ਵਾਲਾ ਜਵਾਨ ਸੀ, ਜਿਸ ਨੇ ਆਪਣੇ ਦੇਸ਼ ਲਈ ਲੜਾਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...