ਬਠਿੰਡਾ ਜੇਲ੍ਹ 'ਚ ਗੈਂਗਸਟਰ ਰਾਜਵੀਰ 'ਤੇ ਹਮਲਾ, ਜ਼ਖਮੀ ਹਾਲਤ 'ਚ ਹਸਪਤਾਲ ਵਿਚ ਕੀਤਾ ਸ਼ਿਫਟ | Gangster Rajveer Singh was attacked inside the jail, shifted to the hospital in injured condition
ਪੰਜਾਬ ਜੇਲ੍ਹ ਵਿਭਾਗ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜੇਲ੍ਹ ਦੇ ਇੱਕ ਕੈਦੀ ਨੇ ਦੋਸ਼ ਲਾਇਆ ਸੀ ਕਿ ਸਹਾਇਕ ਸੁਪਰਡੈਂਟ ਨੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਪੈਸੇ ਨਾ ਦੇਣ ਕਾਰਨ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਦੋਸ਼ਾਂ ਦੀ ਜਾਂਚ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਗਈ, ਜਿਸ ਵਿੱਚ ਦੋਸ਼ ਸਹੀ ਸਾਬਤ ਹੋਣ ਤੇ ਸਹਾਇਕ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪਟਿਆਲਾ ਜੇਲ੍ਹ ਦੇ ਵਧੀਕ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹੁਕਮ ਮਿਲਦਿਆਂ ਹੀ ਉਨ੍ਹਾਂ ਨੂੰ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਂਚ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਕੀਤੀ ਹੈ।
ਜਾਣਕਾਰੀ ਅਨੁਸਾਰ ਨਸ਼ਾ ਤਸਕਰੀ ਦੇ ਦੋਸ਼ ਵਿੱਚ 10 ਸਾਲ ਦੀ ਸਜ਼ਾ ਭੁਗਤ ਰਹੇ ਹਰਿਆਣਾ ਦੇ ਜਾਖਲ ਵਾਸੀ ਇੱਕ ਕੈਦੀ ਵੱਲੋਂ ਪਟਿਆਲਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਕੈਦੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੇ ਥਾਣਿਆਂ ਵਿੱਚ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਇਸ ਕੈਦੀ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਵੱਲੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਸੀ।
ਪੈਸੇ ਨਾ ਦੇਣ ਕਾਰਨ ਉਸ ਨੂੰ ਹਰ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਉਹ ਇਸ ਸਥਿਤੀ ਨੂੰ ਹੋਰ ਬਰਦਾਸ਼ਤ ਕਰਨ ਦੇ ਸਮਰੱਥ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਜ਼ਿਲੇ ਦੀ ਨਾਭਾ ਜੇਲ ਦੇ ਡਿਪਟੀ ਸੁਪਰਡੈਂਟ ਪ੍ਰਭਜੋਤ ਸਿੰਘ ‘ਤੇ ਵੀ ਜੇਲ ‘ਚ ਕੈਦੀਆਂ ਤੋਂ ਜ਼ਬਰੀ ਵਸੂਲੀ ਕਰਨ ਦੇ ਦੋਸ਼ ਲੱਗੇ ਸਨ। ਬਾਅਦ ‘ਚ ਪਟਿਆਲਾ ਪੁਲਿਸ ਵੱਲੋਂ ਉਸਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਪਹਿਲਾਂ ਵੀ ਹੋ ਚੁੱਕੇ ਹਨ ਮੁਅੱਤਲ
ਬੀਤੇ ਸਾਲ ਪਟਿਆਲਾ ਜੇਲ੍ਹ ਵਿੱਚੋਂ ਵੀ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਲਿਆਂਦੇ ਨਸ਼ਾ ਤਸਕਰ ਦੇ ਫਰਾਰ ਹੋਣ ਦੇ ਮਾਮਲੇ ਜੇਲ੍ਹ ਸੁਰੱਖਿਆ ਦੇ ਡਿਪਟੀ ਸੁਪਰਡੈਂਟ (ਡੀਐਸਪੀ ਸੁਰੱਖਿਆ) ਵਰੁਣ ਸ਼ਰਮਾ ਅਤੇ ਸਹਾਇਕ ਸੁਪਰਡੈਂਟ ਅਤੇ ਵਾਰੰਟ ਅਫ਼ਸਰ ਹਰਬੰਸ ਸਿੰਘ ਸਮੇਤ ਚਾਰ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਚ ਜੇਲ੍ਹ ਵਾਰਡਰ ਸਤਪਾਲ ਸਿੰਘ ਅਤੇ ਮਨਦੀਪ ਸਿੰਘ ਦੇ ਨਾਂ ਸ਼ਾਮਲ ਸਨ।
ਇੱਕ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ
ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ ਕਿ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੀਤੇ ਸਾਲ ਹੀ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ 27 ਤੇ 28 ਅਪਰੈਲ ਦੀ ਰਾਤ ਨੂੰ ਤਿੰਨ ਕੈਦੀਆਂ ਦੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਜੇਲ੍ਹ ਦੇ ਦੋ ਅਧਿਕਾਰੀਆਂ ਅਤੇ ਇੱਕ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।