CM Bhagwant Mann ਤੇ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ‘ਚ ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ

abhishek-thakur
Updated On: 

05 Apr 2023 15:24 PM

CM Yogshala: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਤੋਂ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕਰਨਗੇ। ਪਹਿਲੇ ਪੜਾਅ ਵਿੱਚ ਪੰਜਾਬ ਦੇ ਵੱਡੇ ਸ਼ਹਿਰ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਸੀਐਮ ਦੀ ਯੋਗਸ਼ਾਲਾ ਸਥਾਪਿਤ ਹੋਵੇਗੀ।

CM Bhagwant Mann ਤੇ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ਚ ਸੀਐਮ ਦੀ ਯੋਗਸ਼ਾਲਾ ਦੀ ਸ਼ੁਰੂਆਤ
Follow Us On

CM di Yogshala: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ‘ਸੀਐਮ ਦੀ ਯੋਗਸ਼ਾਲਾ’ (CM di Yogshala) ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਚਾਰ ਵੱਡੇ ਸ਼ਹਿਰ ਪਟਿਲਾਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਸੀਐਮ ਦੀ ਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੂਰੇ ਪੰਜਾਬ ਭਰ ਵਿੱਚ ਇਹ ਯੋਗਸ਼ਾਲਾ ਪ੍ਰੋਜੈਕਟ ਕੀਤਾ ਜਾਵੇਗਾ।

ਪਟਿਆਲਾ ਤੋਂ ਹੋਵੇਗੀ ਮੁਹਿੰਮ ਦੀ ਸ਼ੁਰੂਆਤ

ਬੀਤੇ ਦਿਨੀਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਬਲਬੀਰ ਸਿੰਘ (Balbir Singh) ਨੇ ਕਿਹਾ ਕਿ ਉਨ੍ਹਾਂ ਵੱਲੋਂ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦੇ ਹੋ। ਜਿਸ ਤੋਂ ਬਾਅਦ ਪੰਜਾਬ ਸਰਕਾਰ ਯੋਗਾ ਅਧਿਆਪਕਾਂ ਲਈ ਮੁਫ਼ਤ ਪ੍ਰਬੰਧ ਕਰੇਗੀ।

60 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਲੋਕ ਸਾਹ ਪ੍ਰਣਾਲੀ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਤੋਂ ਪੀੜ੍ਹਤ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਿੱਚ 60 ਵਿਦਿਆਰਥੀਆਂ ਨੂੰ ‘ਸੀਐਮ ਦੀ ਯੋਗਸ਼ਾਲਾ’ ਵਿੱਚ ਇਲਾਜ ਯੋਗਾ ਸਿਖਾਉਣ ਲਈ ਸਿਖਲਾਈ ਦਿੱਤੀ ਗਈ ਹੈ। ਤਾਂ ਜੋ ਉਹ ਸ਼ੂਗਰ, ਬੀ.ਪੀ, ਜੋੜਾਂ ਦੇ ਦਰਦ ਅਤੇ ਚੰਗੀ ਸਿਹਤ ਲਈ ਯੋਗ ਅਭਿਆਸਾਂ ਨੂੰ ਯੋਜਨਾਬੱਧ ਤਰੀਕੇ ਨਾਲ ਕਰ ਸਕਣ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਹੋਰਾਂ ਨੇ ਕਿਹਾ ਕਿ ਜੇਕਰ ਯੋਗ ਨਾਲ ਲੋਕਾਂ ਦੀਆਂ ਮੁੱਢਲੀਆਂ ਬਿਮਾਰੀਆਂ ਠੀਕ ਹੋ ਜਾਣ ਤਾਂ ਉਹ ਗੰਭੀਰ ਬਿਮਾਰੀਆਂ ਤੋਂ ਵੀ ਬਚ ਸਕਣਗੇ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ 500 ਆਮ ਆਦਮੀ ਕਲੀਨਿਕ (Aam Aadmi clinic) ਖੋਲ੍ਹੇ ਜਾਣਗੇ। ਇਸ ਮੁਹਿੰਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਯੋਗਾ ਵੀ ਕਰਵਾਇਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ