CM Di Yogshala: ‘ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ, ਸੀਐੱਮ ਮਾਨ ਅਤੇ ਕੇਜਰੀਵਾਲ ਨੇ ਪਟਿਆਲਾ ਤੋਂ ਕੀਤਾ ਆਗਾਜ਼
CM Yogshala: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਤੋਂ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕੀਤੀ। ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ
CM di Yogshala: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ਪਟਿਆਲਾ ‘ਸੀਐਮ ਦੀ ਯੋਗਸ਼ਾਲਾ’ (CM di Yogshala) ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਚਾਰ ਵੱਡੇ ਸ਼ਹਿਰ ਪਟਿਲਾਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਸੀਐਮ ਦੀ ਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੂਰੇ ਪੰਜਾਬ ਭਰ ਵਿੱਚ ਇਸ ਨੂੰ ਸਥਾਪਿਤ ਕੀਤਾ ਜਾਵੇਗਾ।
ਸੀਐਮ ਦੀ ਯੋਗਸ਼ਾਲਾ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਾਗਰਿਕ ਪੱਖੀ ਇਹ ਅਹਿਮ ਪ੍ਰਾਜੈਕਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਨ ਦੀ ਉਪਜ ਹੈ ਅਤੇ ਇਸ ਨੇ ਲੋਕਾਂ ਵਿਚਾਲੇ ਕਾਫ਼ੀ ਮਕਬੂਲੀਅਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਦਾ ਕੌਮੀ ਰਾਜਧਾਨੀ ਦੀ ਵੱਡੀ ਗਿਣਤੀ ਜਨਤਾ ਲਾਭ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਹੈ ਤਾਂ ਕਿ ਹਰੇਕ ਪੰਜਾਬੀ ਨੂੰ ਇਸ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਯੋਗਸ਼ਾਲਾ ਚ ਹਿੱਸਾ ਲੈਣ ਲਈ ਇੰਝ ਕਰਵਾਓ ਰਜਿਸਟ੍ਰੇਸ਼ਨ
ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਨੇ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਸ ਕਦਮ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲੋਕ ਲਹਿਰ ਪੈਦਾ ਕਰਨ ਦਾ ਸਬੱਬ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ਉਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਯੋਗ ਨੂੰ ਜਨਤਕ ਮੁਹਿੰਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ ਅਤੇ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਯੋਗ ਆਸਣਾਂ ਰਾਹੀਂ ਚੰਗੀ ਸਿਹਤ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਬਾਰੇ ਲੋਕਾਂ ਵਿਚਾਲੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।ਤੰਦਰੁਸਤ-ਸਿਹਤਮੰਦ ਤੇ ਖੁਸ਼ਹਾਲ ਪੰਜਾਬ…! ਪਟਿਆਲਾ ਵਿਖੇ ‘ਸੀ. ਐਮ. ਦੀ ਯੋਗਸ਼ਾਲਾ’ ਮੁਹਿੰਮ ਦੀ ਸ਼ੁਰੂਆਤ…Live https://t.co/jae0nbaG7F
— Bhagwant Mann (@BhagwantMann) April 5, 2023ਇਹ ਵੀ ਪੜ੍ਹੋ