CM Maan in Guru Ghar: ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ
CM Bhagwant Maan ਨੇ ਕਿਹਾ ਕਿ ਉਨ੍ਹਾਂ ਗੁਰਦੁਆਰਾ ਸਾਹਿਬ ਵਿਖ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ।
ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ – ਸੀਐੱਮ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਰ ਰਹੇ ਅਣਥੱਕ ਯਤਨ
ਲੋਕਾਂ ਨੂੰ ਇਸ ਖ਼ੁਸ਼ੀ ਦੇ ਤਿਉਹਾਰ ਨੂੰ ਰਵਾਇਤੀ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਧਰਮ ਨਿਰਪੱਖ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ ਵਿੱਚੋਂ ਇੱਕ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
