ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਲੀ ਮਾਤਾ ਮੰਦਰ ਦੀ ਸੁਰੱਖਿਆ ‘ਚ ਤਾਇਨਾਤ ਕਮਾਂਡੋ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ

ATS ਦੇ ਕਮਾਂਡੋ ਦੀ ਪਟਿਆਲਾ ਦੇ ਕਾਲੀ ਮੰਦਿਰ ਵਿਖੇ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦਾ ਨਾਂਅ ਜੱਗ ਸਿੰਘ ਜਿਸਦੀ ਉਮਰ ਕਰੀਬ 6 ਸਾਲ ਹੈ। ਮੌਤ ਕਿਵੇਂ ਹੋਈ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਕਾਲੀ ਮਾਤਾ ਮੰਦਰ ਦੀ ਸੁਰੱਖਿਆ ‘ਚ ਤਾਇਨਾਤ ਕਮਾਂਡੋ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ
Follow Us
inderpal-singh
| Updated On: 24 Jul 2023 14:34 PM

ਪਟਿਆਲਾ। ਸ਼ਹਿਰ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਦੀ ਸੁਰੱਖਿਆ ਵਿੱਚ ਤੈਨਾਤ ਅੱਤਵਾਦ ਵਿਰੋਧੀ ਦਸਤੇ ATS (ANTI-TERROR SQUAD) ਦੇ ਕਮਾਂਡੋ (Commando) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਰਮਚਾਰੀ ਮੰਦਰ ਦੀ ਸੁਰੱਖਿਆ ‘ਚ ਤਾਇਨਾਤ ਸੀ। ਘਟਨਾ ਐਤਵਾਰ ਰਾਤ 10 ਵਜੇ ਤੋਂ ਬਾਅਦ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕ ਮੁਲਾਜ਼ਮ ਦਾ ਨਾਂਅ ਜੱਗਾ ਸਿੰਘ ਹੈ।

ਇਸ ਦੀ ਉਮਰ 26 ਸਾਲ ਸੀ। ਮ੍ਰਿਤਕ ਪਟਿਆਲਾ (Patiala) ਦੇ ਨਾਲ ਲੱਗਦੇ ਰਾਜਪੁਰਾ ਦੇ ਪਿੰਡ ਸ਼ੰਭੂ ਪਿੰਡ ਹਸਨਪੁਰ ਦਾ ਰਹਿਣ ਵਾਲਾ ਹੈ। ਗੋਲੀ AK 47 ਤੋਂ ਚਲਾਈ ਗਈ ਸੀ। ਗੋਲੀ ਚੱਲਣ ਦਾ ਕਾਰਨ ਹਾਲੇ ਤੱਖ ਪਤਾ ਨਹੀਂ ਲੱਗ ਸਕਿਆ ਹੈ।

ਗੌਰਤਲਬ ਹੈ ਕਿ ਇੱਕ ਸਾਲ ਪਹਿਲਾਂ ਇੱਥੋਂ ਦੇ ਮੰਦਿਰ (Temple) ਵਿੱਚ ਹਿੰਸਾ ਹੋਈ ਸੀ। ਉਦੋਂ ਤੋਂ ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸਨ। ਜਿਸ ਵਿੱਚ ਐਂਟੀ ਟੈਰਰਿਸਟ ਸਕੁਐਡ ਵੀ ਸ਼ਾਮਿਲ ਹੈ। ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਜਾਣਕਾਰੀ ਅਨੁਸਾਰ ਜੱਗਾ ਸਿੰਘ ਦੀ ਮੰਗਣੀ ਕੁਝ ਸਮਾਂ ਪਹਿਲਾਂ ਹੋਈ ਸੀ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ