Cancer ਦੇ ਇਲਾਜ ਲਈ ਹਸਪਤਾਲ ਪਹੁੰਚੀ ਡਾ. ਨਵਜੋਤ ਕੌਰ ਸਿੱਧੂ ਨੇ ਮੌਜੂਦਾ ਅਤੇ ਸਾਬਕਾ ਸਰਕਾਰਾਂ ਤੇ ਬੋਲੇ ਹਮਲੇ
Dr. Navjot Kaur Sidhu ਨੂੰ ਸਟੇਜ-2 ਦਾ ਕੈਂਸਰ ਡਾਇਗਨੋਜ਼ ਹੋਇਆ ਹੈ, ਜਿਸ ਦੇ ਇਲਾਜ ਲਈ ਹੀ ਡੇਰਾਬੱਸੀ ਦੇ ਇੱਤ ਨਿੱਜੀ ਹਸਪਤਾਲ ਪਹੁੰਚੇ ਸਨ।
ਨਵਜੋਤ ਕੌਰ ਸਿੱਧੂ
ਬਿਨਾਂ ਜੁਰਮ ਦੇ ਸਜਾ ਭੁਗਤ ਰਹੇ ਸਿੱਧੂ – ਡਾ. ਸਿੱਧੂ
ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਉਸ ਅਪਰਾਧ ਵਿਚ ਅੰਦਰ ਹਨ, ਜੋ ਉਨ੍ਹਾਂ ਨੇ ਕਦੇ ਕੀਤਾ ਹੀ ਨਹੀਂ। ਉਨ੍ਹਾਂ ਕਿਹਾ ਕਿ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਮਦਦ ਕਰਨ ਲਈ ਤਿਆਰ ਰਹਿਣ ਵਾਲੇ ਉਨ੍ਹਾਂ ਦੇ ਪਤੀ ਨੂੰ ਮੌਜੂਦਾ ਅਤੇ ਸਾਬਕਾ ਸਰਕਾਰਾਂ ਨੇ ਸਾਜ਼ਿਸ਼ ਤਹਿਤ ਜੇਲ੍ਹ ਭੇਜਿਆ ਹੈ। ਡਾ. ਸਿੱਧੂ ਨੇ ਇਲਜਾਮ ਲਾਇਆ ਕਿ ਬਾਦਲ ਪਿਓ-ਪੁੱਤਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਰੀ ਸਾਜ਼ਿਸ਼ ਘੜ੍ਹੀ ਗਈ ਸੀ।ਡਾ. ਸਿੱਧੂ ਨੇ ਟਵੀਟ ਕਰਕੇ ਬਿਆਨ ਕੀਤਾ ਸੀ ਦਰਦ
ਇਸ ਤੋਂ ਪਹਿਲਾ ਬੁੱਧਵਾਰ ਨੂੰ ਇੱਕ ਤੋਂ ਬਾਅਦ ਇੱਕ ਦੋ ਟਵੀਟ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਆਪਣਾ ਦਰਦ ਬਿਆਨ ਕੀਤਾ ਸੀ ਜਿੱਥੇ ਉਨ੍ਹਾਂ ਨੇ ਖੁਦ ਨੂੰ ਕੈਂਸਰ ਹੋਣ ਦੀ ਜਾਣਕਾਰੀ ਸ਼ੇਅਰ ਕੀਤੀ ਸੀ ਤਾਂ ਨਾਲ ਹੀ ਉਨ੍ਹਾਂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਭਾਵੁਕ ਮੈਸੇਜ ਵੀ ਲਿਖਿਆ ਸੀ।ਚਾਰ ਘੰਟਿਆਂ ਤੱਕ ਚੱਲੀ ਡਾ. ਸਿੱਧੂ ਦੀ ਸਰਜਰੀ
ਡਾ. ਨਵਜੌਤ ਕੌਰ ਨੂੰ ਹਸਪਤਾਲ ਦਾਖਲ ਕਰਵਾਉਣ ਮੌਕੇ ਮੌਜੂਦ ਕਾਂਗਰਸੀ ਆਗੂ ਨਰਿੰਦਰਪਾਲ ਲਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਕੈਂਸਰ ਦਾ ਇਲਾਜ ਕਰਨ ਲਈ ਆਪਰੇਸ਼ਨ ਹੋਣਾ ਹੈ। ਇਸ ਲਈ ਉਨ੍ਹਾਂ ਨੂੰ ਦਿਨ ਸਮੇਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਸਿੱਧੂ ਦਾ ਪੁੱਤਰ ਕਰਨ ਮੌਜੂਦ ਸੀ। ਦੁਪਹਿਰ ਬਾਅਦ ਉਨ੍ਹਾਂ ਦੀ ਸਰਜਰੀ ਸ਼ੁਰੂ ਕੀਤੀ ਗਈ ਜੋ ਕਿ ਚਾਰ ਘੰਟੇ ਚੱਲੀ। ਉਨ੍ਹਾਂ ਨੂੰ ਬੈੱਡ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਸਾਲ 1988 ਦੇ ਰੋਡਰੇਜ਼ ਮਾਮਲੇ ਵਿਚ ਮਈ 2022 ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਸਿੱਧੂ ਦੇ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਹੋਣ ਦੀ ਗੱਲ ਚੱਲੀ ਸੀ ਪਰ ਰਿਹਾਈ ਨਹੀਂ ਹੋ ਸਕੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
