Independence Day 2023: CM ਮਾਨ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ, ਬੋਲੇ- ਪੰਜਾਬ ‘ਤੇ ਲੱਗਿਆ ਚਿੱਟੇ ਦਾ ਕੰਲਕ ਧੋ ਦੇਵਾਂਗੇ
77 ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ। CM ਮਾਨ 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡਣ ਦੀ ਰਸਮ ਅਦਾ ਕਰ ਰਹੇ ਹਨ। ਮੁੱਖ ਮੰਤਰੀ ਮਾਨ ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਪੰਜਾਬ ਗੋਰਵ ਯਾਦਨ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ।
ਸੀਐਮ ਮਾਨ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਜ਼ਿਆਦਾਤਰ ਪੰਜਾਬੀ ਸਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਉਹ ਇਸ ਆਜ਼ਾਦੀ ਨੂੰ ਬਰਕਰਾਰ ਰੱਖਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਸ਼ਮਣਾਂ ਦੇ ਪਾਸਿਓਂ ਗੋਲੀ ਚੱਲਦੀ ਹੈ ਤਾਂ ਸਭ ਤੋਂ ਪਹਿਲਾਂ ਸੀਨਾ ਪੰਜਾਬੀਆਂ ਦਾ ਹੁੰਦਾ ਹੈ।
ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਹ ਨਾ ਦੱਸਣ ਕਿ ਦੇਸ਼ ਭਗਤੀ ਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਹੱਥਾਂ ਵਿੱਚ ਜਾਵੇਗਾ। ਉਨ੍ਹਾਂ ਕਿਹਾ ਕਿ 76 ਸਾਲਾਂ ਤੋਂ ਦੇਸ਼ ਦੀ ਵਾਗਡੋਰ ਸਾਡੇ ਹੱਥਾਂ ‘ਚ ਹੈ ਅਤੇ ਸਾਨੂੰ ਦੱਸਣਾ ਪਵੇਗਾ ਕਿ ਅਸੀਂ ਦੇਸ਼ ਲਈ ਕੀ ਕੀਤਾ ਹੈ। ਉਨ੍ਹਾਂ ਨੇ ਬੱਚਿਆ ਨੂੰ ਦੇਸ਼ ਦਾ ਇਤਿਹਾਸ ਜਾਣਨ ਲਈ ਕਿਹਾ।
ਦੇਸ਼ ਦੀ ਆਜ਼ਾਦੀ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ…
ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਤੋਂ Live… https://t.co/OMNTz590R1 — Bhagwant Mann (@BhagwantMann) August 15, 2023ਇਹ ਵੀ ਪੜ੍ਹੋ