AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sidhu is Back: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ

Navjot Singh Sidhu: ਪਟਿਆਲਾ ਜੇਲ੍ਹ ਤੋਂ ਨਵਜੋਤ ਸਿੰਘ ਸਿੱਧੂ ਬਾਹਰ ਆ ਗਏ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਜਮਾਵੜਾ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਵੱਡੇ ਆਗੂ ਗੁਰਜੀਤ ਸਿੰਘ ਔਜਲਾ, ਨਵਤੇਜ ਚੀਮਾ, ਅਸ਼ਵਨੀ ਸੇਖੜੀ ਵੀ ਮੌਜੂਦ ਹਨ।

Sidhu is Back: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ
ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ
abhishek-thakur
| Updated On: 01 Apr 2023 17:58 PM IST
Share
Navjot Sidhu Released: ਕਾਂਗਰਸ ਪਾਰਟੀ ਦੇ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਇੱਕ ਸਾਲ ਦੀ ਸਜ਼ਾ ਕੱਟ ਕੇ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੂੰ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਨ ਲਈ ਕਾਂਗਰਸ ਦੇ ਕਈ ਵੱਡੇ ਆਗੂ ਪਹੁੰਚੇ ਹਨ। ਸਿੱਧੂ ਦੀ ਵਾਪਸੀ ਨੂੰ ਲੈ ਕੇ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਸਿੱਧੂ

ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਨਵਜੋਤ ਸਿੰਘ ਸਿੱਧੂ ਆਪਣੇ ਪੁੱਤਰ ਕਰਨ ਨਾਲ ਨਜ਼ਰ ਆਏ। ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸਮੇਂ ਪੰਜਾਬ ਕਾਂਗਰਸ ਦੇ ਤਮਾਮ ਲੀਡਰ ਪਟਿਆਲਾ ਜੇਲ੍ਹ ਦੇ ਬਾਹਰ ਮੌਜੂਦ ਹਨ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਰਿਹਾਅ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ। ਹੁਣ ਅੱਗੇ ਵੇਖਣਾ ਹੋਵੇਗਾ ਕਿ ਨਵੋਜਤ ਸਿੰਘ ਸਿੱਧੂ ਸਿਆਸੀ ਪਿਚ ‘ਤੇ ਫਿਰ ਸਰਗਰਮ ਹੋਣਗੇ ਜਾਂ ਫਿਰ ਕੁਝ ਹੋਰ ਕਰਨਗੇ।

ਕੀ ਹੈ ਰੋਡ ਰੇਜ ਮਾਮਲੇ

ਪਟਿਆਲਾ ‘ਚ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ 65 ਸਾਲਾ ਗੁਰਨਾਮ ਸਿੰਘ ਵਿਚਾਲੇ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਗੁਰਨਾਮ ਸਿੰਘ (Gurnam Singh) ਦੀ ਮੌਤ ਹੋ ਗਈ ਸੀ। ਕਰੀਬ 34 ਸਾਲ ਬਾਅਦ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਂਦਿਆਂ ਹੋਈਆਂ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਹੀ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...