Sidhu is Back: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ

Updated On: 

01 Apr 2023 17:58 PM

Navjot Singh Sidhu: ਪਟਿਆਲਾ ਜੇਲ੍ਹ ਤੋਂ ਨਵਜੋਤ ਸਿੰਘ ਸਿੱਧੂ ਬਾਹਰ ਆ ਗਏ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਜਮਾਵੜਾ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਵੱਡੇ ਆਗੂ ਗੁਰਜੀਤ ਸਿੰਘ ਔਜਲਾ, ਨਵਤੇਜ ਚੀਮਾ, ਅਸ਼ਵਨੀ ਸੇਖੜੀ ਵੀ ਮੌਜੂਦ ਹਨ।

Sidhu is Back: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ

ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ

Follow Us On

Navjot Sidhu Released: ਕਾਂਗਰਸ ਪਾਰਟੀ ਦੇ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਇੱਕ ਸਾਲ ਦੀ ਸਜ਼ਾ ਕੱਟ ਕੇ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੂੰ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਨ ਲਈ ਕਾਂਗਰਸ ਦੇ ਕਈ ਵੱਡੇ ਆਗੂ ਪਹੁੰਚੇ ਹਨ। ਸਿੱਧੂ ਦੀ ਵਾਪਸੀ ਨੂੰ ਲੈ ਕੇ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਸਿੱਧੂ

ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਨਵਜੋਤ ਸਿੰਘ ਸਿੱਧੂ ਆਪਣੇ ਪੁੱਤਰ ਕਰਨ ਨਾਲ ਨਜ਼ਰ ਆਏ। ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸਮੇਂ ਪੰਜਾਬ ਕਾਂਗਰਸ ਦੇ ਤਮਾਮ ਲੀਡਰ ਪਟਿਆਲਾ ਜੇਲ੍ਹ ਦੇ ਬਾਹਰ ਮੌਜੂਦ ਹਨ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਰਿਹਾਅ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ। ਹੁਣ ਅੱਗੇ ਵੇਖਣਾ ਹੋਵੇਗਾ ਕਿ ਨਵੋਜਤ ਸਿੰਘ ਸਿੱਧੂ ਸਿਆਸੀ ਪਿਚ ‘ਤੇ ਫਿਰ ਸਰਗਰਮ ਹੋਣਗੇ ਜਾਂ ਫਿਰ ਕੁਝ ਹੋਰ ਕਰਨਗੇ।

ਕੀ ਹੈ ਰੋਡ ਰੇਜ ਮਾਮਲੇ

ਪਟਿਆਲਾ ‘ਚ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ 65 ਸਾਲਾ ਗੁਰਨਾਮ ਸਿੰਘ ਵਿਚਾਲੇ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਗੁਰਨਾਮ ਸਿੰਘ (Gurnam Singh) ਦੀ ਮੌਤ ਹੋ ਗਈ ਸੀ। ਕਰੀਬ 34 ਸਾਲ ਬਾਅਦ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਂਦਿਆਂ ਹੋਈਆਂ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਹੀ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ