ਪਟਿਆਲਾ ਯੂਨੀਵਰਸਿਟੀ ਦਾ 62ਵਾਂ ਸਥਾਵਨਾ ਦਿਵਸ, ਸੀਐੱਮ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ, ਹਰ ਮਹੀਨੇ 30 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਸੀਐਮ ਮਾਨ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।
ਪਟਿਆਲਾ। ਪੰਜਾਬ ਯੂਨੀਵਰਸਿਟੀ ਦਾ 62ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਕਈ ਅਨੁਭਵ ਸਾਂਝੇ ਕੀਤੇ। ਸੀਐੱਮ ਨੇ ਸ਼ਮਾਂ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਸੀਐਮ ਮਾਨ ਨੇ ਪੰਜਾਬ ਯੁਨੀਵਰਸਿਟੀ ਨੂੰ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 30 ਕਰੋੜ ਰੁਪਏ ਗ੍ਰਾਂਟ ਦੇਣ ਦੀ ਵਿਵਸਥਾ ਕੀਤੀ। ਮਾਨ ਨੇ ਇਸ ਦੌਰਾਨ ਆਪਣੀ ਪੜਾਈ ਦੇ ਅਨੁਭਵ ਵੀ ਸਾਂਝੇ ਕੀਤੇ।


