ਪਟਿਆਲਾ ਪੁਲਿਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਬਜ਼ੁਰਗ 'ਤੇ ਵਰ੍ਹਿਆ ਲਾਠੀਆਂ, ਸੁਖਬੀਰ ਬਾਦਲ ਬੋਲੇ- 'ਵਰਦੀ ਦੀ ਆੜ 'ਚ ਅੱਤਿਆਚਾਰ'.. | Police Man beats old man in patiala Sukhbir Badal condemned Know in Punjabi Punjabi news - TV9 Punjabi

ਪਟਿਆਲਾ ਪੁਲਿਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਬਜ਼ੁਰਗ ‘ਤੇ ਵਰਾਈਆਂ ਲਾਠੀਆਂ, ਸੁਖਬੀਰ ਬਾਦਲ ਬੋਲੇ- ‘ਵਰਦੀ ਦੀ ਆੜ ‘ਚ ਅੱਤਿਆਚਾਰ’..

Updated On: 

16 Sep 2023 22:43 PM

ਪਟਿਆਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਬਜ਼ੁਰਗ ਨੂੰ ਕੁੱਟਦਾ ਨਜ਼ਰ ਆ ਰਿਹਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪਟਿਆਲਾ ਪੁਲਿਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਬਜ਼ੁਰਗ ਤੇ ਵਰਾਈਆਂ ਲਾਠੀਆਂ, ਸੁਖਬੀਰ ਬਾਦਲ ਬੋਲੇ- ਵਰਦੀ ਦੀ ਆੜ ਚ ਅੱਤਿਆਚਾਰ..

(Photo Credit: Twitter-@officeofssbadal)

Follow Us On

ਪਟਿਆਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪੁਲਿਸ ਮੁਲਾਜ਼ਮ ਇੱਕ ਬਜ਼ੁਰਗ ਵਿਅਕਤੀ ਦੀ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪਟਿਆਲਾ ਰੇਲਵੇ ਸਟੇਸ਼ਨ ਦੇ ਸਾਹਮਣੇ ਫਲਾਈਓਵਰ ਦੇ ਹੇਠਾਂ ਦੀ ਦੱਸੀ ਜਾ ਰਹੀ ਹੈ। ਵਾਇਰਲ ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਬਜ਼ੁਰਗ ਵਿਅਕਤੀ ਨੂੰ ਡੰਡੇ ਨਾਲ ਕੁੱਟ ਰਿਹਾ ਹੈ, ਜਦੋਂ ਨੇੜੇ-ਤੇੜੇ ਲੋਕ ਉਸ ਨੂੰ ਬਚਾਉਣ ਲਈ ਆਏ ਤਾਂ ਪੁਲਿਸ ਮੁਲਾਜ਼ਮ ਬਜ਼ੁਰਗ ਨੂੰ ਕੁੱਟਦਾ ਹੋਇਆ ਨਜ਼ਰ ਆ ਰਿਹਾ ਹੈ।

ਪੁਲਿਸ ਵਾਲਾ ਕਿਊਂ ਬਜ਼ੁਰਗ ਨੂੰ ਮਾਰਨ ਲੱਗਾ?

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਾਲੇ ਨੇ ਇਸੇ ਕਾਰਨ ਬਜ਼ੁਰਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਕਿਉਂਕਿ ਉਸ ਨੇ ਪੁਲਿਸ ਵਾਲੇ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਪੁਲਿਸ ਮੁਲਾਜ਼ਮ ਗੁੱਸੇ ‘ਚ ਆ ਗਿਆ ਅਤੇ ਉਸ ਨੇ ਬਜ਼ੁਰਗ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਮੁਲਜ਼ਮ ਪੁਲਿਸ ਮੁਲਾਜ਼ਮ ਦਾ ਨਾਂ ਸ਼ਿਆਮਲਾਲ ਦੱਸਿਆ ਜਾ ਰਿਹਾ ਹੈ। ਜੋ ਸ਼ਹਿਰ ਦੇ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਹੈ। ਬਜ਼ੁਰਗ ਦੀ ਪਛਾਣ ਬਲਵੀਰ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ ਹੈ। ਜੋ ਹੁਣ ਪਟਿਆਲਾ ਸ਼ਹਿਰ ਦੇ ਆਨੰਦ ਨਗਰ ਬੀ ਵਿੱਚ ਰਹਿੰਦਾ ਹੈ।

ਸੁਖਬੀਰ ਬਾਦਲ ਦੀ ਵਾਇਰਲ ਵੀਡੀਓ ‘ਤੇ ਆਈ ਪ੍ਰਤੀਕਿਰਿਆ

ਇਸ ਵਾਇਰਲ ਵੀਡੀਓ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪਟਿਆਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਸਿੱਖ ਬਜ਼ੁਰਗ ਨੂੰ ਸਿਰਫ਼ ਇਸ ਲਈ ਕੁੱਟ ਰਿਹਾ ਹੈ ਕਿਉਂਕਿ ਉਸ ਨੇ ਪੁਲਿਸ ਮੁਲਾਜ਼ਮ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਰੋਕਿਆ ਸੀ। ਮੈਂ ਮੰਗ ਕਰਦਾ ਹਾਂ ਕਿ ਇਸ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਵਰਦੀ ਦੀ ਆੜ ਵਿਚ ਆਮ ਲੋਕਾਂ ‘ਤੇ ਅੱਤਿਆਚਾਰ ਕਰਨ ਦੀ ਗਲਤੀ ਨਾ ਕਰੇ।

ਪੁਲਿਸ ਮੁਲਾਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ

ਇਸ ਵਾਇਰਲ ਵੀਡੀਓ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ – ਪਟਿਆਲਾ ਤੋਂ ਇੱਕ ਪਰੇਸ਼ਾਨ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਬਜ਼ੁਰਗ ਸਿੱਖ ਨੂੰ ਸਿਰਫ ਇਸ ਲਈ ਕੁੱਟਦਾ ਦੇਖਿਆ ਜਾ ਸਕਦਾ ਹੈ ਕਿਉਂਕਿ ਉਸ ਨੇ ਉਸ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਰੋਕਣ ਲਈ ਕਿਹਾ ਸੀ। ਮੈਂ ਮੰਗ ਕਰਦਾ ਹਾਂ ਕਿ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

Exit mobile version