ਪੰਜਾਬ ਨੂੰ ਡਰੱਗ ਮੁਕਤ ਬਣਾਏਗੀ ‘ਆਪ’ ਸਰਕਾਰ, ਵਿਦਿਆਰਥੀਆਂ ਤੇ ਨੌਜਵਾਨਾਂ ਦੇ ਲਏ ਜਾਣਗੇ ਦੇ ਸੈਂਪਲ, ਪਟਿਆਲਾ ਤੋਂ ਸ਼ੁਰੂ ਹੋਵੇਗੀ ਯੋਜਨਾ
ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਪਰਾਲੇ ਕਰ ਰਹੀ ਹੈ। ਇਸਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਵੀ ਸਖਤੀ ਕੀਤੀ ਜਾ ਰਹੀ ਹੈ ਪਰ ਹੁਣ ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਇੱਕ ਨਵੀਂ ਯੋਜਨਾ ਬਣਾਈ ਹੈ। ਜਿਸਦੇ ਤਹਿਤ ਵਿਦਿਆਰਥੀਆਂ ਅਤੇ ਨੌਜਵਾਨ ਦੇ ਸੈਂਪਲ ਲਏ ਜਾਣਗੇ ਕਿ ਉਹ ਨਸ਼ੇ ਦੇ ਸ਼ਿਕਾਰ ਹਨ ਜਾਂ ਨਹੀਂ। ਇਸਦੀ ਜਾਣਕਾਰੀ ਸਿਹਤ ਮੰਤਰੀ ਨੇ ਦਿੱਤੀ।

ਪੰਜਾਬ ਨਿਊਜ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਇਰਾਦੇ ਨਾਲ ਹੁਣ ਨਵੀਂ ਪਹੁੰਚ ਨਾਲ ਕੰਮ ਕੀਤਾ ਜਾਵੇਗਾ। ਇਸ ਤਹਿਤ ਇਹ ਦੇਖਿਆ ਜਾਵੇਗਾ ਕਿ ਸੂਬੇ ‘ਚ ਕਿਹੜੇ-ਕਿਹੜੇ ਨਸ਼ੇ ਅਤੇ ਉਨ੍ਹਾਂ ਦੀ ਵਰਤੋਂ ਹੁੰਦੀ ਹੈ। ਇਸ ਦੇ ਲਈ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਆਦਿ ਦਾ ਸੈਂਪਲ ਸਰਵੇ ਕੀਤਾ ਜਾਵੇਗਾ। ਇਸ ਸਕੀਮ ਦੀ ਸ਼ੁਰੂਆਤ ਸਿਹਤ ਮੰਤਰੀ (Minister of Health) ਡਾ: ਬਲਬੀਰ ਸਿੰਘ ਪਟਿਆਲਾ ਤੋਂ ਕਰਨ ਜਾ ਰਹੇ ਹਨ। ਮੰਤਰੀ ਡਾ: ਬਲਬੀਰ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਇਸ ਸਰਵੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਪਹਿਚਾਣ ਅਤੇ ਰਿਹਾਇਸ਼ ਨੂੰ ਗੁਪਤ ਰੱਖਿਆ ਜਾਵੇਗਾ।
ਕਿਉਂਕਿ ਇਸ ਸਕੀਮ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ। ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਬਲਿਊ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦਾ ਦੌਰਾ ਕੀਤਾ।
Chaired a meeting at Psychiatric Dept RGMCH Patiala to coordinate the efforts to create Model Deaddiction Centre.
ਇੱਕ ਮਾਡਲ ਨਸ਼ਾ ਮੁਕਤੀ ਕੇਂਦਰ ਬਣਾਉਣ ਲਈ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਵਿਖੇ ਇੱਕ ਅਹਿਮ ਮੀਟਿੰਗ ਕੀਤੀ।@BhagwantMann @AAPbalbir pic.twitter.com/o09ZWRQtqb — Health Minister Punjab (@HMPunjab) August 26, 2023ਇਹ ਵੀ ਪੜ੍ਹੋ