ਪਟਨਾ ਸਾਹਿਬ ਤੋਂ ਕੀਤੀ ਗਈ ਕਾਰਵਾਈ ਗੈਰ ਵਾਜਿਬ- ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਦਾ ਫੈਸਲਾ

tv9-punjabi
Updated On: 

22 May 2025 14:29 PM

ਜਾਰੀ ਹੋਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੌਜੂਦਾ ਸਥਾਨਕ ਰੀਤੀ-ਰਿਵਾਜਾਂ, ਪਰੰਪਰਾਵਾਂ ਅਤੇ ਸਿਧਾਂਤਾਂ ਨਾਲ ਸਬੰਧਤ ਫੈਸਲੇ ਲੈ ਸਕਦਾ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧਾਰਮਿਕ ਮਾਮਲਿਆਂ ਨਾਲ ਸਬੰਧਤ ਵਿਵਾਦਾਂ 'ਤੇ ਵਿਚਾਰ-ਵਟਾਂਦਰਾ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸਦੀ ਰਾਏ ਅਤੇ ਫੈਸਲਾ ਅੰਤਿਮ ਮੰਨਿਆ ਜਾਂਦਾ ਹੈ।

ਪਟਨਾ ਸਾਹਿਬ ਤੋਂ ਕੀਤੀ ਗਈ ਕਾਰਵਾਈ ਗੈਰ ਵਾਜਿਬ- ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਦਾ ਫੈਸਲਾ
Follow Us On

ਬੀਤੇ ਦਿਨ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਲਏ ਗਏ ਫੈਸਲਿਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੇ ਆਪਸੀ ਵਿਚਾਰ ਵਟਾਂਦਰਾਂ ਕਰਨ ਤੋਂ ਬਾਅਦ ਰੱਦ ਕਰ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਬੰਧੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਲਿਆ ਗਿਆ ਫੈਸਲਾ ਕੋਈ ਨਵਾਂ ਮਾਮਲਾ ਨਹੀਂ ਹੈ। ਸਗੋਂ ਸਕੱਤਰੇਤ ਦੇ ਰਿਕਾਰਡ ਅਨੁਸਾਰ ਲੰਬੇ ਸਮੇਂ ਤੋਂ ਲਟਕ ਰਹੇ ਮਾਮਲੇ ‘ਤੇ ਵਿਚਾਰ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।

ਇਹਨਾਂ ਮਾਮਲਿਆਂ ਵਿੱਚ ਕਾਰਵਾਈ 6 ਦਸੰਬਰ 2022 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਕੀਤੀ ਗਈ ਹੈ, ਜਿਸ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਮੰਗਲ ਸਿੰਘ ਪੰਜ ਪਿਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਕੱਤਰਤਾ ਵਿਚ ਹੋਏ ਫੈਸਲੇ ਦੀ ਰੌਸ਼ਨੀ ਵਿਚ ਹੀ ਕਾਰਵਾਈ ਅਗਾਂਹ ਵਧਾਈ ਗਈ ਹੈ।

ਅਕਾਲ ਤਖਤ ਸਾਹਿਬ ਦਾ ਫੈਸਲਾ ਹੀ ਅੰਤਿਮ

ਜਾਰੀ ਹੋਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੌਜੂਦਾ ਸਥਾਨਕ ਰੀਤੀ-ਰਿਵਾਜਾਂ, ਪਰੰਪਰਾਵਾਂ ਅਤੇ ਸਿਧਾਂਤਾਂ ਨਾਲ ਸਬੰਧਤ ਫੈਸਲੇ ਲੈ ਸਕਦਾ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧਾਰਮਿਕ ਮਾਮਲਿਆਂ ਨਾਲ ਸਬੰਧਤ ਵਿਵਾਦਾਂ ‘ਤੇ ਵਿਚਾਰ-ਵਟਾਂਦਰਾ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸਦੀ ਰਾਏ ਅਤੇ ਫੈਸਲਾ ਅੰਤਿਮ ਮੰਨਿਆ ਜਾਂਦਾ ਹੈ।

ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਸੀ ਅਤੇ ਜੋ ਫੈਸਲਾ ਕੀਤਾ ਗਿਆ ਉਹ ਖ਼ਾਲਸਾ ਪੰਥ ਵਿੱਚ ਨਵਾਂ ਵਿਵਾਦ ਪੈਦਾ ਕਰੇਗਾ ਅਤੇ ਇਸਨੂੰ ਮੁੱਢ ਤੋਂ ਹੀ ਰੱਦ ਕੀਤਾ ਜਾਂਦਾ ਹੈ। ਬੀਤੇ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਜੋ ਕਾਰਵਾਈ ਕੀਤੀ ਗਈ ਹੈ, ਜੋ ਕਿ ਸਿਧਾਂਤ ਦੀ ਵੱਡੀ ਉਲੰਘਣਾ ਹੈ।

ਕੀ ਸੀ ਮਾਮਲਾ

ਦਰਅਸਲ ਬੀਤੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਪਟਨਾ ਸਾਹਿਬ ਦੇ ਜੱਥੇਦਾਰ ਰਣਜੀਤ ਸਿੰਘ ਗੌਹਰ ਏ ਮਸਕੀਨ ਦੀਆਂ ਸੇਵਾਵਾਂ ਨੂੰ ਬੇਹਾਲ ਕਰਦਿਆਂ ਉਹਨਾਂ ਨੂੰ ਇਲਜ਼ਾਮ ਮੁਕਤ ਕਰ ਦਿੱਤਾ ਸੀ। ਦਰਅਸਲ ਗੌਹਰ ਏ ਮਸਕੀਨ ਉੱਪਰ ਜੱਥੇਦਾਰ ਰਹਿੰਦਿਆਂ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਸੀ। ਜਿਸ ਨੂੰ ਲੈਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹਨਾਂ ਖਿਲਾਫ਼ ਜਾਂਚ ਵਿੱਚ ਕੋਈ ਸ਼ੱਕੀ ਚੀਜ਼ਾਂ ਨਹੀਂ ਮਿਲੀਆਂ। ਜਿਸ ਕਰਕੇ ਉਹਨਾਂ ਨੂੰ ਇਲਜ਼ਾਮ ਮੁਕਤ ਕਰ ਦਿੱਤਾ ਗਿਆ।

ਜਿਸ ਦਾ ਤਖਤ ਪਟਨਾ ਸਾਹਿਬ ਦੀ ਕਮੇਟੀ ਵੱਲੋਂ ਵਿਰੋਧ ਦਰਜ ਕਰਵਾਉਂਦਿਆਂ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਖਤ ਪਟਨਾ ਸਾਹਿਬ ਤੇ ਪੇਸ਼ ਹੋਣ ਦੇ ਹੁਕਮ ਦਿੱਤੇ। ਜਿਨ੍ਹਾਂ ਨੂੰ ਅੱਜ ਪੰਜ ਪਿਆਰਿਆਂ ਨੇ ਗੈਰ ਵਾਜ਼ਿਬ ਕਾਰਵਾਈ ਦੱਸਿਆ ਹੈ।