ਤਹਿਸੀਲਾਂ ‘ਚ ਪਟਵਾਰ ਯੂਨੀਅਨ ਵੱਲੋਂ ਪ੍ਰਦਰਸ਼ਨ, ਸਰਕਾਰ ਦੇ ਹੁਕਮਾਂ ਦੀਆਂ ਸਾੜਣਗੇ ਕਾਪੀਆਂ
ਪਟਵਾਰੀ ਯੂਨੀਅਨ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਵਾਦ ਦੇ ਹੱਲ ਲਈ ਕੋਈ ਮੀਟਿੰਗ ਨਹੀਂ ਬੁਲਾਈ। ਉਨ੍ਹਾਂ ਨੂੰ 3100 ਤੋਂ ਵੱਧ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ। ਇਸ ਤੋਂ ਨਾਰਾਜ਼ ਪਟਵਾਰੀਆਂ ਵੱਲੋਂ ਤਹਿਸੀਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਨਿਊਜ਼। ਪੰਜਾਬ ਸਰਕਾਰ ਅਤੇ ਪਟਵਾਰੀਆਂ ਅਤੇ ਕਾਨੂੰਨਗੋ ਦਰਮਿਆਨ ਚੱਲ ਰਿਹਾ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਪਟਵਾਰੀ ਯੂਨੀਅਨ ਨੇ ਇਲਜ਼ਾਮ ਲਗਾਇਆ ਹੈ ਕਿ ਸੂਬਾ ਸਰਕਾਰ ਨੇ ਇਸ ਵਿਵਾਦ ਦੇ ਹੱਲ ਲਈ ਕੋਈ ਮੀਟਿੰਗ ਨਹੀਂ ਬੁਲਾਈ। ਉਨ੍ਹਾਂ ਨੂੰ 3100 ਤੋਂ ਵੱਧ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ। ਇਸ ਤੋਂ ਨਾਰਾਜ਼ ਪਟਵਾਰੀਆਂ ਵੱਲੋਂ ਤਹਿਸੀਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਟਵਾਰੀ ਯੂਨੀਅਨ ਦਾ ਕਹਿਣਾ ਹੈ ਕਿ ਉਹ ਅੱਜ ਸੂਬਾ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਸਾੜੇਗੀ। ਇਸ ਤੋਂ ਇਲਾਵਾ 19 ਪਟਵਾਰੀਆਂ ਨੇ ਵੀ ਅਸਤੀਫ਼ੇ ਦੇਣ ਦਾ ਦਾਅਵਾ ਕੀਤਾ ਹੈ। ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 30 ਅਗਸਤ ਨੂੰ ਟਵੀਟ ਕਰਕੇ ਕਿਹਾ ਸੀ ਕਿ ਜੇਕਰ ਪਟਵਾਰੀ ਨੇ ਕਲਮਾਂ ਛੱਡਿਆ ਤਾਂ ਸਾਡੇ ਕੋਲ ਨੌਜਵਾਨ ਹੈਗੇ ਜੋ ਕਲਮਾਂ ਸਾਂਭਣ ਲਈ ਤਿਆਰ ਬੈਠੇ ਹਨ।