ਤਹਿਸੀਲਾਂ ‘ਚ ਪਟਵਾਰ ਯੂਨੀਅਨ ਵੱਲੋਂ ਪ੍ਰਦਰਸ਼ਨ, ਸਰਕਾਰ ਦੇ ਹੁਕਮਾਂ ਦੀਆਂ ਸਾੜਣਗੇ ਕਾਪੀਆਂ

abhishek-thakur
Published: 

08 Sep 2023 11:18 AM

ਪਟਵਾਰੀ ਯੂਨੀਅਨ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਵਾਦ ਦੇ ਹੱਲ ਲਈ ਕੋਈ ਮੀਟਿੰਗ ਨਹੀਂ ਬੁਲਾਈ। ਉਨ੍ਹਾਂ ਨੂੰ 3100 ਤੋਂ ਵੱਧ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ। ਇਸ ਤੋਂ ਨਾਰਾਜ਼ ਪਟਵਾਰੀਆਂ ਵੱਲੋਂ ਤਹਿਸੀਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਤਹਿਸੀਲਾਂ ਚ ਪਟਵਾਰ ਯੂਨੀਅਨ ਵੱਲੋਂ ਪ੍ਰਦਰਸ਼ਨ, ਸਰਕਾਰ ਦੇ ਹੁਕਮਾਂ ਦੀਆਂ ਸਾੜਣਗੇ ਕਾਪੀਆਂ
Follow Us On

ਪੰਜਾਬ ਨਿਊਜ਼। ਪੰਜਾਬ ਸਰਕਾਰ ਅਤੇ ਪਟਵਾਰੀਆਂ ਅਤੇ ਕਾਨੂੰਨਗੋ ਦਰਮਿਆਨ ਚੱਲ ਰਿਹਾ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਪਟਵਾਰੀ ਯੂਨੀਅਨ ਨੇ ਇਲਜ਼ਾਮ ਲਗਾਇਆ ਹੈ ਕਿ ਸੂਬਾ ਸਰਕਾਰ ਨੇ ਇਸ ਵਿਵਾਦ ਦੇ ਹੱਲ ਲਈ ਕੋਈ ਮੀਟਿੰਗ ਨਹੀਂ ਬੁਲਾਈ। ਉਨ੍ਹਾਂ ਨੂੰ 3100 ਤੋਂ ਵੱਧ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ। ਇਸ ਤੋਂ ਨਾਰਾਜ਼ ਪਟਵਾਰੀਆਂ ਵੱਲੋਂ ਤਹਿਸੀਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪਟਵਾਰੀ ਯੂਨੀਅਨ ਦਾ ਕਹਿਣਾ ਹੈ ਕਿ ਉਹ ਅੱਜ ਸੂਬਾ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਸਾੜੇਗੀ। ਇਸ ਤੋਂ ਇਲਾਵਾ 19 ਪਟਵਾਰੀਆਂ ਨੇ ਵੀ ਅਸਤੀਫ਼ੇ ਦੇਣ ਦਾ ਦਾਅਵਾ ਕੀਤਾ ਹੈ। ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 30 ਅਗਸਤ ਨੂੰ ਟਵੀਟ ਕਰਕੇ ਕਿਹਾ ਸੀ ਕਿ ਜੇਕਰ ਪਟਵਾਰੀ ਨੇ ਕਲਮਾਂ ਛੱਡਿਆ ਤਾਂ ਸਾਡੇ ਕੋਲ ਨੌਜਵਾਨ ਹੈਗੇ ਜੋ ਕਲਮਾਂ ਸਾਂਭਣ ਲਈ ਤਿਆਰ ਬੈਠੇ ਹਨ।

ਸੇਵਾਮੁਕਤ ਕਰਮਚਾਰੀਆਂ ‘ਤੇ ਥੋਪਿਆ ਕੰਮ

ਪਟਵਾਰੀ ਯੂਨੀਅਨ ਦੇ ਮੁਖੀ ਹਰਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਵੱਲੋਂ ਛੱਡਿਆ ਕੰਮ ਸੇਵਾਮੁਕਤ ਮੁਲਾਜ਼ਮਾਂ ਤੇ ਥੋਪ ਦਿੱਤਾ ਹੈ। ਇਸ ਸਮੱਸਿਆ ਕਾਰਨ 19 ਮੁਲਾਜ਼ਮਾਂ ਨੇ ਰੋਸ ਵਜੋਂ ਅਸਤੀਫੇ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 534 ਮੁਲਾਜ਼ਮ ਹਨ।

ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਚ ਇੱਕ ਪਟਵਾਰੀ ਗ੍ਰਿਫ਼ਤਾਰ

ਦਰਅਸਲ, ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮ ਹੇਠ ਇੱਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਪਟਵਾਰੀ ਵਰਗ ਭੜਕ ਰਿਹਾ ਹੈ ਅਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕਰ ਰਿਹਾ ਹੈ। ਪਟਵਾਰੀਆਂ ਨੇ ਉਨ੍ਹਾਂ ਨੂੰ ਸੌਂਪੇ ਗਏ ਵਧੀਕ ਪਟਵਾਰੀ ਸਰਕਲ ਦਾ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਪਟਵਾਰੀ ਆਪਣੀਆਂ ਕਲਮਾਂ ਛੱਡ ਕੇ ਹੜਤਾਲ ਤੇ ਚਲੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਗੱਲਬਾਤ ਰਾਹੀਂ ਵਿਵਾਦ ਸੁਲਝਾਉਣ ਦੀ ਬਜਾਏ ਟਰੇਨਿੰਗ ਤੇ ਗਏ ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਿੰਨ ਮਹੀਨੇ ਪਹਿਲਾਂ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜਲਦੀ ਹੀ ਪਟਵਾਰੀਆਂ ਦੀਆਂ ਅਸਾਮੀਆਂ ‘ਤੇ ਨਵੀਂ ਭਰਤੀ ਕਰਨ ਦਾ ਵੀ ਐਲਾਨ ਕੀਤਾ ਹੈ।

ਅੱਜ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ CM

ਜ਼ਿਕਰਯੋਗ ਹੈ ਕਿ ਮੁੱਖ ਮੰਤਰੀਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਸਾਰੇ ਉਹ ਪਟਵਾਰੀ ਹਨ ਜੋ ਟੈਸਟ ਪਾਸ ਕਰ ਚੁੱਕੇ ਹਨ ਅਤੇ 18 ਮਹੀਨਿਆਂ ਦੀ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਚੁੱਕੇ ਹਨ। ਪਰ ਪੰਜਾਬ ਸਰਕਾਰ ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਟਰੇਨਿੰਗ ਤੋਂ ਤਿੰਨ ਮਹੀਨੇ ਪਹਿਲਾਂ ਹੀ ਪਟਵਾਰ ਸਰਕਲ ਵਿੱਚ ਨਿਯੁਕਤ ਕਰਨ ਜਾ ਰਹੀ ਹੈ।