AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਲ ਕੰਪਨੀ ਨੇ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ, ਹੁਣ ਪੰਜਾਬ ਸਰਕਾਰ ਕਰੇਗੀ ਇਸਦੀ ਜਾਇਦਾਦ ‘ਤੇ ਕਬਜ਼ਾ-ਸੀਐੱਮ

ਇਸ ਬਾਰੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ ਪਰਲ ਕੰਪਨੀ ਦੀ ਪੰਜਾਬ ਵਿੱਚ ਬਹੁਤ ਸਾਰੀਆਂ ਜਾਇਦਾਦਾਂ ਹਨ ਅਸੀਂ ਕਾਨੂੰਨੀ ਤੌਰ ਤੇ ਰਸਤਾ ਸਾਫ਼ ਕਰਕੇ ਲੋਕਾਂ ਦੀ ਮਦਦ ਕਰਾਂਗੇ ਅਤੇ ਉਸ ਜਾਇਦਾਦ ਦਾ ਕਬਜ਼ਾ ਵਾਪਸ ਲੈਣ ਦਾ ਰਾਹ ਪੱਧਰਾ ਕਰਾਂਗੇ।

ਪਰਲ ਕੰਪਨੀ ਨੇ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ, ਹੁਣ ਪੰਜਾਬ ਸਰਕਾਰ ਕਰੇਗੀ ਇਸਦੀ ਜਾਇਦਾਦ 'ਤੇ ਕਬਜ਼ਾ-ਸੀਐੱਮ
tv9-punjabi
| Updated On: 06 May 2023 17:40 PM IST
Share
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਕਿਹਾ ਕਿ ਪਰਲ ਕੰਪਨੀ ਲੋਕਾਂ ਤੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ, ਜਿਸਦੇ ਤਹਿਤ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਪਰ ਹੁਣ ਪੰਜਾਬ ਸਰਕਾਰ ਇਸ ਕੰਪਨੀ ਤੇ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਲ ਕੰਪਨੀ ਦੀ ਜਾਇਦਾਦ ਜ਼ਬਤ ਕਰੇਗੀ। ਪਰਲ ਕੰਪਨੀ (Pearl Company) ‘ਤੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਇਸ ਬਾਰੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ -ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ ਪਰਲ ਕੰਪਨੀ ਦੀ ਪੰਜਾਬ ਵਿੱਚ ਬਹੁਤ ਸਾਰੀਆਂ ਜਾਇਦਾਦਾਂ ਹਨ ਅਸੀਂ ਕਾਨੂੰਨੀ ਤੌਰ ਤੇ ਰਸਤਾ ਸਾਫ਼ ਕਰਕੇ ਲੋਕਾਂ ਦੀ ਮਦਦ ਕਰਾਂਗੇ ਅਤੇ ਉਸ ਜਾਇਦਾਦ ਦਾ ਕਬਜ਼ਾ ਵਾਪਸ ਲੈਣ ਦਾ ਰਾਹ ਪੱਧਰਾ ਕਰਾਂਗੇ। ਇਨ੍ਹਾਂ ਜਾਇਦਾਦਾਂ ਤੇ ਪੰਜਾਬ ਸਰਕਾਰ ਕਬਜਾ ਕਰੇਗੀ

‘ਪੰਜਾਬ ਸਰਕਾਰ ਜਾਇਦਾਦ ਦੀ ਨਿਲਾਮੀ ਕਰੇਗੀ’

ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਵੱਲੋਂ ਨਿਯੁਕਤ ਲੋਢਾ ਕਮੇਟੀ ਨੂੰ ਸਹਿਯੋਗ ਦਿੱਤਾ ਹੈ। ਇਸ ਤਹਿਤ ਪਰਲ ਗਰੁੱਪ ਦੀ ਜਾਇਦਾਦ ਵੇਚ ਕੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਕਰੀਬ ਡੇਢ ਲੱਖ ਨਿਵੇਸ਼ਕਾਂ ਨੇ ਲੋਢਾ ਕਮੇਟੀ ਕੋਲ ਪਹੁੰਚ ਕੀਤੀ ਸੀ ਅਤੇ ਉਸ ਤੋਂ ਬਾਅਦ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪਰਲ ਗਰੁੱਪ ਦੀ ਜਾਇਦਾਦ ਦੀ ਨਿਲਾਮੀ ਕਰਨ ਲਈ ਕਿਹਾ ਗਿਆ ਸੀ।

‘ਕੰਪਨੀ ਨੇ 60 ਹਜ਼ਾਰ ਕਰੋੜ ਦੇ ਕਰੀਬ ਕੀਤੀ ਕਮਾਈ’

ਪਰਲ ਗਰੁੱਪ ‘ਤੇ ਇਲਜ਼ਾਮ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ‘ਚ ਜਾਇਦਾਦ ‘ਚ ਨਿਵੇਸ਼ ਕਰਨ ਲਈ ਲਿਆ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਰੁਪਏ ਕਮਾਏ ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਜਾਅਲੀ ਅਲਾਟਮੈਂਟ ਪੱਤਰ ਦੇ ਕੇ ਇਹ ਪੈਸਾ ਹੜੱਪ ਲਿਆ ਗਿਆ।

ਸੰਸਦ ‘ਚ ਮੈਂ ਚੁੱਕਿਆ ਸੀ ਪਰਲ ਕੰਪਨੀ ਦਾ ਮਾਮਲਾ-ਮਾਨ

ਮਾਨ ਨੇ ਇਹ ਮਾਮਲਾ ਲੋਕਸਭਾ ‘ਚ ਵੀ ਚੁੱਕਿਆ ਸੀ। ਮਾਨ ਨੇ ਕਿਹਾ ਕਿ ਜਦੋਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੁੰਦੇ ਸੀ ਤਾਂ ਉਸ ਵੇਲੇ ਵੀ ਉਨ੍ਹਾਂ ਨੇ ਪਰਲ ਗਰੁੱਪ ਦੀ ਧੋਖਾਧੜੀ ਦਾ ਮਾਮਲਾ ਸੰਸਦ ‘ਚ ਉਠਾਇਆ ਸੀ। ਜਦੋਂ ਤੋਂ ਮਾਨ ਦੇ ਮੁੱਖ ਮੰਤਰੀ ਬਣੇ ਹਨ, ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਰਲ ਗਰੁੱਪ ਦੇ ਦੋਸ਼ੀ ਮਾਲਕ ਨਿਰਮਲ ਸਿੰਘ ਭੰਗੂ ਨੂੰ ਸਰਕਾਰ ਨੇ ਜਨਵਰੀ ਮਹੀਨੇ ਗ੍ਰਿਫਤਾਰ ਕਰ ਲਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...