ਪਰਲ ਕੰਪਨੀ ਨੇ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ, ਹੁਣ ਪੰਜਾਬ ਸਰਕਾਰ ਕਰੇਗੀ ਇਸਦੀ ਜਾਇਦਾਦ 'ਤੇ ਕਬਜ਼ਾ-ਸੀਐੱਮ Punjabi news - TV9 Punjabi

ਪਰਲ ਕੰਪਨੀ ਨੇ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ, ਹੁਣ ਪੰਜਾਬ ਸਰਕਾਰ ਕਰੇਗੀ ਇਸਦੀ ਜਾਇਦਾਦ ‘ਤੇ ਕਬਜ਼ਾ-ਸੀਐੱਮ

Updated On: 

06 May 2023 17:40 PM

ਇਸ ਬਾਰੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ ਪਰਲ ਕੰਪਨੀ ਦੀ ਪੰਜਾਬ ਵਿੱਚ ਬਹੁਤ ਸਾਰੀਆਂ ਜਾਇਦਾਦਾਂ ਹਨ ਅਸੀਂ ਕਾਨੂੰਨੀ ਤੌਰ ਤੇ ਰਸਤਾ ਸਾਫ਼ ਕਰਕੇ ਲੋਕਾਂ ਦੀ ਮਦਦ ਕਰਾਂਗੇ ਅਤੇ ਉਸ ਜਾਇਦਾਦ ਦਾ ਕਬਜ਼ਾ ਵਾਪਸ ਲੈਣ ਦਾ ਰਾਹ ਪੱਧਰਾ ਕਰਾਂਗੇ।

ਪਰਲ ਕੰਪਨੀ ਨੇ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ, ਹੁਣ ਪੰਜਾਬ ਸਰਕਾਰ ਕਰੇਗੀ ਇਸਦੀ ਜਾਇਦਾਦ ਤੇ ਕਬਜ਼ਾ-ਸੀਐੱਮ
Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਕਿਹਾ ਕਿ ਪਰਲ ਕੰਪਨੀ ਲੋਕਾਂ ਤੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ, ਜਿਸਦੇ ਤਹਿਤ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਪਰ ਹੁਣ ਪੰਜਾਬ ਸਰਕਾਰ ਇਸ ਕੰਪਨੀ ਤੇ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਲ ਕੰਪਨੀ ਦੀ ਜਾਇਦਾਦ ਜ਼ਬਤ ਕਰੇਗੀ।

ਪਰਲ ਕੰਪਨੀ (Pearl Company) ‘ਤੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਇਸ ਬਾਰੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ -ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ ਪਰਲ ਕੰਪਨੀ ਦੀ ਪੰਜਾਬ ਵਿੱਚ ਬਹੁਤ ਸਾਰੀਆਂ ਜਾਇਦਾਦਾਂ ਹਨ ਅਸੀਂ ਕਾਨੂੰਨੀ ਤੌਰ ਤੇ ਰਸਤਾ ਸਾਫ਼ ਕਰਕੇ ਲੋਕਾਂ ਦੀ ਮਦਦ ਕਰਾਂਗੇ ਅਤੇ ਉਸ ਜਾਇਦਾਦ ਦਾ ਕਬਜ਼ਾ ਵਾਪਸ ਲੈਣ ਦਾ ਰਾਹ ਪੱਧਰਾ ਕਰਾਂਗੇ। ਇਨ੍ਹਾਂ ਜਾਇਦਾਦਾਂ ਤੇ ਪੰਜਾਬ ਸਰਕਾਰ ਕਬਜਾ ਕਰੇਗੀ

‘ਪੰਜਾਬ ਸਰਕਾਰ ਜਾਇਦਾਦ ਦੀ ਨਿਲਾਮੀ ਕਰੇਗੀ’

ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਵੱਲੋਂ ਨਿਯੁਕਤ ਲੋਢਾ ਕਮੇਟੀ ਨੂੰ ਸਹਿਯੋਗ ਦਿੱਤਾ ਹੈ। ਇਸ ਤਹਿਤ ਪਰਲ ਗਰੁੱਪ ਦੀ ਜਾਇਦਾਦ ਵੇਚ ਕੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਕਰੀਬ ਡੇਢ ਲੱਖ ਨਿਵੇਸ਼ਕਾਂ ਨੇ ਲੋਢਾ ਕਮੇਟੀ ਕੋਲ ਪਹੁੰਚ ਕੀਤੀ ਸੀ ਅਤੇ ਉਸ ਤੋਂ ਬਾਅਦ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪਰਲ ਗਰੁੱਪ ਦੀ ਜਾਇਦਾਦ ਦੀ ਨਿਲਾਮੀ ਕਰਨ ਲਈ ਕਿਹਾ ਗਿਆ ਸੀ।

‘ਕੰਪਨੀ ਨੇ 60 ਹਜ਼ਾਰ ਕਰੋੜ ਦੇ ਕਰੀਬ ਕੀਤੀ ਕਮਾਈ’

ਪਰਲ ਗਰੁੱਪ ‘ਤੇ ਇਲਜ਼ਾਮ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ‘ਚ ਜਾਇਦਾਦ ‘ਚ ਨਿਵੇਸ਼ ਕਰਨ ਲਈ ਲਿਆ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਰੁਪਏ ਕਮਾਏ ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਜਾਅਲੀ ਅਲਾਟਮੈਂਟ ਪੱਤਰ ਦੇ ਕੇ ਇਹ ਪੈਸਾ ਹੜੱਪ ਲਿਆ ਗਿਆ।

ਸੰਸਦ ‘ਚ ਮੈਂ ਚੁੱਕਿਆ ਸੀ ਪਰਲ ਕੰਪਨੀ ਦਾ ਮਾਮਲਾ-ਮਾਨ

ਮਾਨ ਨੇ ਇਹ ਮਾਮਲਾ ਲੋਕਸਭਾ ‘ਚ ਵੀ ਚੁੱਕਿਆ ਸੀ। ਮਾਨ ਨੇ ਕਿਹਾ ਕਿ ਜਦੋਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੁੰਦੇ ਸੀ ਤਾਂ ਉਸ ਵੇਲੇ ਵੀ ਉਨ੍ਹਾਂ ਨੇ ਪਰਲ ਗਰੁੱਪ ਦੀ ਧੋਖਾਧੜੀ ਦਾ ਮਾਮਲਾ ਸੰਸਦ ‘ਚ ਉਠਾਇਆ ਸੀ। ਜਦੋਂ ਤੋਂ ਮਾਨ ਦੇ ਮੁੱਖ ਮੰਤਰੀ ਬਣੇ ਹਨ, ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਰਲ ਗਰੁੱਪ ਦੇ ਦੋਸ਼ੀ ਮਾਲਕ ਨਿਰਮਲ ਸਿੰਘ ਭੰਗੂ ਨੂੰ ਸਰਕਾਰ ਨੇ ਜਨਵਰੀ ਮਹੀਨੇ ਗ੍ਰਿਫਤਾਰ ਕਰ ਲਿਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version