AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Pearl Group ਦੀਆਂ ਜਾਇਦਾਦਾਂ ਦੀ ਜਾਂਚ ਕਰੇਗੀ SIT, ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਗਠਤ

ਪਰਲਜ਼ ਗਰੁੱਪ ਘੁਟਾਲੇ ਮਾਮਲੇ ਵਿੱਚ 6 ਮੈਂਬਰੀ SIT ਟੀਮ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦਾ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀ ਹੁਣ SIT ਜਾਂਚ ਕਰੇਗੀ।

Pearl Group ਦੀਆਂ ਜਾਇਦਾਦਾਂ ਦੀ ਜਾਂਚ ਕਰੇਗੀ SIT, ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਗਠਤ
abhishek-thakur
| Updated On: 27 May 2023 10:42 AM IST
Share
Pearl Group Scam: ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ SIT (Special Investigation Team) ਦਾ ਗਠਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਦਾ ਗਠਤ ਕੀਤੀ ਗਈ ਹੈ। ਹੁਣ ਐਸਆਈਟੀ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦਾ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀ ਜਾਂਚ ਕਰੇਗੀ।

SIT ਟੀਮ ਵਿੱਚ ਛੇ ਅਧਿਕਾਰੀ ਸ਼ਾਮਲ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਡਾਇਰੈਕਟਰ ਰਾਹੁਲ ਐਸ. ਇਸ ਟੀਮ ਵਿੱਚ ਛੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਵਿਜੀਲੈਂਸ ਬਿਊਰੋ (ਹੈੱਡਕੁਆਰਟਰ) ਦੇ ਡੀਐਸਪੀ ਸਲਾਮੂਦੀਨ, ਹੈੱਡਕੁਆਰਟਰ ਵਿਖੇ ਰੋਪੜ ਰੇਂਜ ਦੇ ਡੀਐਸਪੀ ਨਵਦੀਪ ਸਿੰਘ, ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਮੋਹਿਤ ਧਵਨ ਅਤੇ ਈ.ਸੀ.ਸੀ. ਵਿੰਗ ਮਾਧਵੀ ਕਲਿਆਣ ਸ਼ਾਮਲ ਹਨ।

ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਨੂੰ ਸੌਂਪੀ ਸੀ ਜਾਂਚ

ਪਰਲਜ਼ ਗਰੁੱਪ ਘੁਟਾਲੇ ਦੀ ਜਾਂਚ ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਵਿਜੀਲੈਂਸ ਨੂੰ ਜਾਂਚ ਸੌਂਪਣ ਤੋਂ ਪਹਿਲਾਂ ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ (Pearl Group Scam) ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਪਰਲ ਗਰੁੱਪ ਖ਼ਿਲਾਫ਼ ਧੋਖਾਧੜੀ, ਜਾਅਲੀ ਦਸਤਾਵੇਜ਼ ਤਿਆਰ ਕਰਨ, ਕਰੋੜਾਂ ਰੁਪਏ ਦੇ ਲੈਣ-ਦੇਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

CM ਨੇ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਕੀਤਾ ਵਾਅਦਾ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ, ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...