Pearl Group ਦੀਆਂ ਜਾਇਦਾਦਾਂ ਦੀ ਜਾਂਚ ਕਰੇਗੀ SIT, ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਗਠਤ | Pearl Group Scam 6 member team formed by SIT Punjabi news - TV9 Punjabi

Pearl Group ਦੀਆਂ ਜਾਇਦਾਦਾਂ ਦੀ ਜਾਂਚ ਕਰੇਗੀ SIT, ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਗਠਤ

Updated On: 

27 May 2023 10:42 AM

ਪਰਲਜ਼ ਗਰੁੱਪ ਘੁਟਾਲੇ ਮਾਮਲੇ ਵਿੱਚ 6 ਮੈਂਬਰੀ SIT ਟੀਮ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦਾ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀ ਹੁਣ SIT ਜਾਂਚ ਕਰੇਗੀ।

Pearl Group ਦੀਆਂ ਜਾਇਦਾਦਾਂ ਦੀ ਜਾਂਚ ਕਰੇਗੀ SIT, ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਗਠਤ
Follow Us On

Pearl Group Scam: ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ SIT (Special Investigation Team) ਦਾ ਗਠਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਦਾ ਗਠਤ ਕੀਤੀ ਗਈ ਹੈ। ਹੁਣ ਐਸਆਈਟੀ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦਾ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀ ਜਾਂਚ ਕਰੇਗੀ।

SIT ਟੀਮ ਵਿੱਚ ਛੇ ਅਧਿਕਾਰੀ ਸ਼ਾਮਲ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਡਾਇਰੈਕਟਰ ਰਾਹੁਲ ਐਸ. ਇਸ ਟੀਮ ਵਿੱਚ ਛੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਵਿਜੀਲੈਂਸ ਬਿਊਰੋ (ਹੈੱਡਕੁਆਰਟਰ) ਦੇ ਡੀਐਸਪੀ ਸਲਾਮੂਦੀਨ, ਹੈੱਡਕੁਆਰਟਰ ਵਿਖੇ ਰੋਪੜ ਰੇਂਜ ਦੇ ਡੀਐਸਪੀ ਨਵਦੀਪ ਸਿੰਘ, ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਮੋਹਿਤ ਧਵਨ ਅਤੇ ਈ.ਸੀ.ਸੀ. ਵਿੰਗ ਮਾਧਵੀ ਕਲਿਆਣ ਸ਼ਾਮਲ ਹਨ।

ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਨੂੰ ਸੌਂਪੀ ਸੀ ਜਾਂਚ

ਪਰਲਜ਼ ਗਰੁੱਪ ਘੁਟਾਲੇ ਦੀ ਜਾਂਚ ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਵਿਜੀਲੈਂਸ ਨੂੰ ਜਾਂਚ ਸੌਂਪਣ ਤੋਂ ਪਹਿਲਾਂ ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ (Pearl Group Scam) ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਪਰਲ ਗਰੁੱਪ ਖ਼ਿਲਾਫ਼ ਧੋਖਾਧੜੀ, ਜਾਅਲੀ ਦਸਤਾਵੇਜ਼ ਤਿਆਰ ਕਰਨ, ਕਰੋੜਾਂ ਰੁਪਏ ਦੇ ਲੈਣ-ਦੇਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

CM ਨੇ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਕੀਤਾ ਵਾਅਦਾ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ, ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version