ਪਟਿਆਲਾ ‘ਚ ਨਾਮਜ਼ਦਗੀ ਦਾਖ਼ਲ ਕਰਨ ਉਮੀਦਵਾਰ ਦੀਆਂ ਫਾਈਲਾਂ ਖੋਹ ਕੇ ਫਰਾਰ ਲੋਕ, ਭਾਜਪਾ ਆਗੂ ਦੇ ਇਲਜ਼ਾਮ
ਆਮ ਆਦਮੀ ਪਾਰਟੀ ਦੇ ਆਗੂ ਜੌਨੀ ਕੋਹਲੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਦਰ ਸਿਰਫ਼ ਉਮੀਦਵਾਰ ਅਤੇ ਪ੍ਰਸਤਾਵਕ ਹੀ ਜਾ ਰਹੇ ਹਨ। ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਚੋਣ ਨਹੀਂ ਲੜਨਾ ਚਾਹੁੰਦੇ। ਉਨ੍ਹਾਂ ਦੀ ਪਤਨੀ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਅੰਦਰ ਗਈ ਹੈ।
ਪਟਿਆਲਾ ਨਗਰ ਨਿਗਮ ਚੋਣਾਂ ਦੇ ਆਖਰੀ ਦਿਨ ਮਾਹੌਲ ਗਰਮਾਇਆ ਹੋਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਭਾਜਪਾ ਦੀ ਤਰਫੋਂ ਨਾਮਜ਼ਦਗੀ ਭਰਨ ਆਏ ਲੋਕਾਂ ਦੀਆਂ ਫਾਈਲਾਂ ਖੋਹ ਕੇ ਕੁਝ ਲੋਕ ਫਰਾਰ ਹੋ ਗਏ। ਇਸ ਦੇ ਨਾਲ ਹੀ ਕਾਂਗਰਸੀ ਆਗੂ ਦੋਸ਼ ਲਾ ਰਹੇ ਹਨ ਕਿ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਾਰੇ ਗੇਟ ਬੰਦ ਕਰ ਦਿੱਤੇ ਹਨ। ਇਸ ਨਾਲ ਹੁਣ ਲੋਕ ਸਿਰਫ਼ ਇੱਕ ਗੇਟ ਰਾਹੀਂ ਹੀ ਦਾਖ਼ਲ ਹੋ ਰਹੇ ਹਨ।
ਆਮ ਆਦਮੀ ਪਾਰਟੀ ਦੇ ਆਗੂ ਜੌਨੀ ਕੋਹਲੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਦਰ ਸਿਰਫ਼ ਉਮੀਦਵਾਰ ਅਤੇ ਪ੍ਰਸਤਾਵਕ ਹੀ ਜਾ ਰਹੇ ਹਨ। ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਚੋਣ ਨਹੀਂ ਲੜਨਾ ਚਾਹੁੰਦੇ। ਉਨ੍ਹਾਂ ਦੀ ਪਤਨੀ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਅੰਦਰ ਗਈ ਹੈ।
ਇਸ ਪੂਰੇ ਮਾਮਲੇ ਚ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ੀਸ਼ ਕੀਤੀ ਜਾ ਰਹੀ ਹੈ ਪਰ ਕੋਈ ਪੁਲਿਸ ਅਧਿਕਾਰੀ ਅਜੇ ਗੱਲ ਕਰਨ ਲਈ ਤਿਆਨ ਨਹੀਂ ਹੈ। ਦੂਜੇ ਪਾਸੇ ਨਾਮਜ਼ਦਗੀ ਕਰਵਾ ਰਹੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਭ ਕੁਝ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ।
21 ਦਸੰਬਰ ਨੂੰ ਵੋਟਿੰਗ
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੁੱਖ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਇਨ੍ਹਾਂ ਅਹਿਮ ਚੋਣਾਂ ਲਈ ਯੋਜਨਾਵਾਂ ਅਤੇ ਤਿਆਰੀਆਂ ਦੀ ਰੂਪ ਰੇਖਾ ਉਲੀਕੀ। ਸੂਬਾ ਸਰਕਾਰ ਨੇ 22 ਨਵੰਬਰ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਨੋਟੀਫਿਕੇਸ਼ਨ ਰਾਹੀਂ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਸੀ। 21 ਦਸੰਬਰ ਨੂੰ ਵੋਟਿੰਗ ਕੀਤੀ ਜਾਵੇਗੀ।
ਅੱਪਡੇਟ ਕੀਤੀਆਂ ਵੋਟਰ ਸੂਚੀਆਂ 7 ਦਸੰਬਰ ਤੱਕ ਰਾਜ ਦੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ। ਇਨ੍ਹਾਂ ਸੂਚੀਆਂ ਵਿੱਚ ਕੁੱਲ 37,32,000 ਵੋਟਰ ਸ਼ਾਮਲ ਹਨ। ਜਿਸ ਵਿੱਚ 19,55,000 ਪੁਰਸ਼, 17,75,000 ਔਰਤਾਂ ਅਤੇ 2,044 ਹੋਰ ਵਰਗ ਦੇ ਵੋਟਰ ਸ਼ਾਮਲ ਹਨ। ਵੋਟਿੰਗ ਲਈ ਆਧਾਰ ਕਾਰਡ ਦੀ ਪਛਾਣ ਜ਼ਰੂਰੀ ਹੋਵੇਗੀ।