AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਾਇਦਾਦ ਦੀਆਂ ਰਜਿਸਟਰੀਆਂ ਦੀ NOC ਨੂੰ ਲੈ ਕੇ Punjab ਦੇ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, CM ਨੇ ਬੁਲਾਈ ਮੀਟਿੰਗ

Bhagwant Mann ਲੋਕਾਂ ਨੂੰ ਇੱਕ ਹੋਰ ਵੱਡੀ ਰਾਹਤ ਦੇ ਸਕਦੇ ਨੇ। ਮਾਨ ਜਾਇਦਾਦ ਦੀਆਂ ਰਜਿਸਟਰੀਆਂ ਦੀ ਐੱਨਓਸੀ ਨੂੰ ਲੈ ਅੱਜ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਜਿਸ ਵਿੱਚ ਕੋਈ ਵੱਡਾ ਫੈਸਲਾ ਲੈ ਕੇ ਲੋਕਾਂ ਦੀ ਪਰੇਸ਼ਾਨੀ ਘਟਾਈ ਜਾ ਸਕਦੀ ਹੈ।

ਜਾਇਦਾਦ ਦੀਆਂ ਰਜਿਸਟਰੀਆਂ ਦੀ NOC ਨੂੰ ਲੈ ਕੇ Punjab ਦੇ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, CM ਨੇ ਬੁਲਾਈ ਮੀਟਿੰਗ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ
tv9-punjabi
| Published: 30 May 2023 10:40 AM IST
Share
ਪੰਜਾਬ ਨਿਊਜ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਹਿੱਤ ਦੇ ਫੈਸਲੇ ਲੈ ਰਹੀ ਹੈ। ਜਿਸ ਵਿੱਚ ਮੁਹੱਲਾ ਕਲੀਨਿਕ, 300 ਯੂਨਿਟ ਬਿਜਲੀ ਮੁਆਫ ਤੇ ਹੋਰ ਕਈ ਕੰਮ ਸ਼ਾਮਿਲ ਹਨ। ਹੁਣ ਪੰਜਾਬ ਦੇ ਸੀਐੱਮ ਭਗਵੰਤ ਮਾਨ (CM Bhagwant Maan) ਜਾਇਦਾਦ ਦੀ ਰਜਿਸਟਰੀ ਦੀ ਐੱਨਓਸੀ ਤੇ ਲੋਕਾਂ ਨੂੰ ਵੱਡੀ ਰਾਹਤ ਦੇ ਸਕਦੇ ਹਨ। ਮਾਨ ਨੇ ਇਸ ਸਬੰਧ ਵਿੱਚ ਅੱਜ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਐੱਨਓਸੀ ਨੂੰ ਲੈ ਕੇ ਕੋਈ ਵੱਡੀ ਰਾਹਤ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਵੀ NOC ‘ਚ ਦਿੱਤੀ ਗਈ ਸੀ ਰਾਹਤ

ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ ਸੀ।

ਵਿੱਤ ਮੰਤਰੀ ਦੇ ਸੁਝਾਅ ‘ਤੇ ਲਿਆ ਗਿਆ ਸੀ ਫੈਸਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ ਐਨ.ਓ.ਸੀ. ਪ੍ਰਕ੍ਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰਕੇ 5 ਦਿਨਾਂ ਵਿੱਚ ਐਨ.ਓ.ਸੀ. ਹਾਸਿਲ ਕਰ ਸਕਣਗੇ।

ਰਜਿਸਟਰੀ ਦਾ ਕੰਮ ਨਹੀਂ ਹੋਵੇਗਾ ਪ੍ਰਭਾਵਿਤ

ਇਸ ਤੋਂ ਇਲਾਵਾ ਪੰਜਾਬ ਨੇ ਸਰਕਾਰ ਕੁੱਝ ਸਮਾਂ ਪਹਿਲਾਂ ਲੋਕਾਂ ਨੂੰ ਸਹੂਲਤ ਦਿੱਤੀ ਸੀ ਕਿ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਪਰੇਸ਼ਾਨੀ ਨਹੀਂ ਹੋਵੇਗੀ। ਦਰਅਸਲ ਰਜਿਸਟਰੀ ਕਰਵਾਉਣ ਵਾਲੇ ਲੋਕ ਪਹਿਲਾਂ ਹੀ ਔਨਲਾਈਨ (Online) ਅਪਵਾਇਟਮੈਂਟ ਲੈ ਲੈਂਦੇ ਸਨ ਤੇ ਜਿਸ ਦਿਨ ਉਨ੍ਹਾਂ ਦਾ ਕੰਮ ਹੁੰਦਾ ਸੀ ਉਸ ਦਿਨ ਕਈ ਵਾਰੀ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਨੇ ਹੁਕਮ ਜਾਰੀ ਹੈ ਕਿ ਕਿਸੇ ਵੀ ਸੂਰਤ ਵਿੱਚ ਰਜਿਸਟਰੀ ਦਾ ਕੰਮ ਬੰਦ ਨਾ ਕੀਤਾ ਜਾਵੇ। ਇਸ ਸਬੰਧੀ ਸਾਰੇ ਸਬ-ਰਜਿਸਟਰਾਰਾਂ ਅਤੇ ਸੰਯੁਕਤ ਸਬ-ਰਜਿਸਟਰਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...