ਜਾਇਦਾਦ ਦੀਆਂ ਰਜਿਸਟਰੀਆਂ ਦੀ NOC ਨੂੰ ਲੈ ਕੇ Punjab ਦੇ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, CM ਨੇ ਬੁਲਾਈ ਮੀਟਿੰਗ

Published: 

30 May 2023 10:40 AM

Bhagwant Mann ਲੋਕਾਂ ਨੂੰ ਇੱਕ ਹੋਰ ਵੱਡੀ ਰਾਹਤ ਦੇ ਸਕਦੇ ਨੇ। ਮਾਨ ਜਾਇਦਾਦ ਦੀਆਂ ਰਜਿਸਟਰੀਆਂ ਦੀ ਐੱਨਓਸੀ ਨੂੰ ਲੈ ਅੱਜ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਜਿਸ ਵਿੱਚ ਕੋਈ ਵੱਡਾ ਫੈਸਲਾ ਲੈ ਕੇ ਲੋਕਾਂ ਦੀ ਪਰੇਸ਼ਾਨੀ ਘਟਾਈ ਜਾ ਸਕਦੀ ਹੈ।

ਜਾਇਦਾਦ ਦੀਆਂ ਰਜਿਸਟਰੀਆਂ ਦੀ NOC ਨੂੰ ਲੈ ਕੇ Punjab ਦੇ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, CM ਨੇ ਬੁਲਾਈ ਮੀਟਿੰਗ
Follow Us On

ਪੰਜਾਬ ਨਿਊਜ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਹਿੱਤ ਦੇ ਫੈਸਲੇ ਲੈ ਰਹੀ ਹੈ। ਜਿਸ ਵਿੱਚ ਮੁਹੱਲਾ ਕਲੀਨਿਕ, 300 ਯੂਨਿਟ ਬਿਜਲੀ ਮੁਆਫ ਤੇ ਹੋਰ ਕਈ ਕੰਮ ਸ਼ਾਮਿਲ ਹਨ।

ਹੁਣ ਪੰਜਾਬ ਦੇ ਸੀਐੱਮ ਭਗਵੰਤ ਮਾਨ (CM Bhagwant Maan) ਜਾਇਦਾਦ ਦੀ ਰਜਿਸਟਰੀ ਦੀ ਐੱਨਓਸੀ ਤੇ ਲੋਕਾਂ ਨੂੰ ਵੱਡੀ ਰਾਹਤ ਦੇ ਸਕਦੇ ਹਨ। ਮਾਨ ਨੇ ਇਸ ਸਬੰਧ ਵਿੱਚ ਅੱਜ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਐੱਨਓਸੀ ਨੂੰ ਲੈ ਕੇ ਕੋਈ ਵੱਡੀ ਰਾਹਤ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਵੀ NOC ‘ਚ ਦਿੱਤੀ ਗਈ ਸੀ ਰਾਹਤ

ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ ਸੀ।

ਵਿੱਤ ਮੰਤਰੀ ਦੇ ਸੁਝਾਅ ‘ਤੇ ਲਿਆ ਗਿਆ ਸੀ ਫੈਸਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ ਐਨ.ਓ.ਸੀ. ਪ੍ਰਕ੍ਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰਕੇ 5 ਦਿਨਾਂ ਵਿੱਚ ਐਨ.ਓ.ਸੀ. ਹਾਸਿਲ ਕਰ ਸਕਣਗੇ।

ਰਜਿਸਟਰੀ ਦਾ ਕੰਮ ਨਹੀਂ ਹੋਵੇਗਾ ਪ੍ਰਭਾਵਿਤ

ਇਸ ਤੋਂ ਇਲਾਵਾ ਪੰਜਾਬ ਨੇ ਸਰਕਾਰ ਕੁੱਝ ਸਮਾਂ ਪਹਿਲਾਂ ਲੋਕਾਂ ਨੂੰ ਸਹੂਲਤ ਦਿੱਤੀ ਸੀ ਕਿ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਪਰੇਸ਼ਾਨੀ ਨਹੀਂ ਹੋਵੇਗੀ। ਦਰਅਸਲ ਰਜਿਸਟਰੀ ਕਰਵਾਉਣ ਵਾਲੇ ਲੋਕ ਪਹਿਲਾਂ ਹੀ ਔਨਲਾਈਨ (Online) ਅਪਵਾਇਟਮੈਂਟ ਲੈ ਲੈਂਦੇ ਸਨ ਤੇ ਜਿਸ ਦਿਨ ਉਨ੍ਹਾਂ ਦਾ ਕੰਮ ਹੁੰਦਾ ਸੀ ਉਸ ਦਿਨ ਕਈ ਵਾਰੀ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਨੇ ਹੁਕਮ ਜਾਰੀ ਹੈ ਕਿ ਕਿਸੇ ਵੀ ਸੂਰਤ ਵਿੱਚ ਰਜਿਸਟਰੀ ਦਾ ਕੰਮ ਬੰਦ ਨਾ ਕੀਤਾ ਜਾਵੇ। ਇਸ ਸਬੰਧੀ ਸਾਰੇ ਸਬ-ਰਜਿਸਟਰਾਰਾਂ ਅਤੇ ਸੰਯੁਕਤ ਸਬ-ਰਜਿਸਟਰਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ