ਮਾਘੀ ਮੇਲੇ ਮੌਕੇ ਲੱਖਾਂ ਲੋਕ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬ ਚ ਚਾਲੀ ਮੁਕਤਿਆਂ ਦੀ ਯਾਦ ਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ। ਮਾਘੀ ਇਸ਼ਨਾਨ ਦੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ।
ਪੰਜਾਬ ਚ ਚਾਲੀ ਮੁਕਤਿਆਂ ਦੀ ਯਾਦ ਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ। ਮਾਘੀ ਇਸ਼ਨਾਨ ਦੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਸੰਗਤਾਂ 13 ਅਤੇ 14 ਜਨਵਰੀ ਦੀ ਦਰਮਿਆਨੀ ਰਾਤ ਹੀ ਇਥੇ ਆਉਣੀਆਂ ਸ਼ੁਰੂ ਹੋ ਗਈ ਸਨ। ਜਿਕਰਯੋਗ ਹੈ ਕਿ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ, ਜਿਨ੍ਹਾਂ ਨੇ ਪਵਿੱਤਰ ਸਰੋਵਰ ਚ ਇਸ਼ਨਾਨ ਕੀਤਾ।
ਸ੍ਰੀ ਮੁਕਤਸਰ ਸਾਹਿਬ ਵਿਚ ਸੰਗਤ ਵੱਲੋਂ ਕੀਤੀ ਗਈ ਲੰਗਰ ਦੀ ਸੇਵਾ
ਸੰਗਤ ਦੀ ਆਮਦ ਨੂੰ ਵੇਖ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਮੁੱਖ ਮਾਰਗਾਂ ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸੰਗਤ ਵੱਲੋਂ ਲੰਗਰ ਲਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲ ਰਹੇ ਹਨ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤ ਦੀਆਂ ਬੀਤੀ ਰਾਤ ਬਾਰਾਂ ਵਜੇ ਤੋਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਸੱਤ ਗੇਟਾ ਉੱਤੇ ਪੁਲਿਸ ਪ੍ਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੱਜ ਮਾਘੀ ਮੇਲੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ, ਭੈਣ ਅਤੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਐਗਰੋ ਦੇ ਚੇਅਰਮੈਨ ਜਗਦੀਪ ਸੰਧੂ ਵੀ ਮੌਜੂਦ ਹਨ।
ਘੱਟ ਹੋਇਆ ਸਿਆਸੀ ਕਾਨਫਰੰਸਾਂ ਦਾ ਰੁਝਾਨ
ਪੰਜਾਬ ਵਿੱਚ ਲੰਮਾ ਸਮਾਂ ਤੱਕ ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸਾਂ ਕਰਨ ਦਾ ਰੁਝਾਨ ਰਿਹਾ ਹੈ। ਪਹਿਲਾਂ ਸਾਰੀਆਂ ਰਾਜਸੀ ਪਾਰਟੀਆਂ ਵਲੋਂ ਮਾਘੀ ਮੇਲੇ ਦੌਰਾਨ ਆਪੋ-ਆਪਣੀਆਂ ਸਟੇਜਾਂ ਲਗਾਈਆਂ ਜਾਂਦੀਆਂ ਸਨ। ਪਰ ਹੁਣ ਮਾਘੀ ਮੌਕੇ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਜਾਂਦੀਆਂ। ਜਿਸਦਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਕਾਨਫਰੰਸਾਂ ਵਿਚ ਜਾਣਾ ਪਸੰਦ ਨਹੀਂ ਕਰਦੇ।