Protest: ਡਿਪੂ ਹੋਲਡਰਾਂ ਵੱਲੋਂ ਪਰਚੀਆਂ ਕੱਟ ਕਣਕ ਨਾ ਦਿੱਤੇ ਜਾਣ ਦਾ ਲੋਕਾਂ ਨੇ ਕੀਤਾ ਵਿਰੋਧ

rajinder-arora-ludhiana
Published: 

10 Mar 2023 14:07 PM

Protest Against Depot Holder: ਸ਼ਹੀਦ ਭਗਤ ਸਿੰਘ ਨਗਰ ਦੇ ਇਲਾਕਾ ਨਿਵਾਸੀਆਂ ਵੱਲੋਂ ਡਿਪੂ ਹੋਲਡਰ ਦੇ ਖਿਲਾਫ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਡਿਪੂ ਹੋਲਡਰ ਵੱਲੋਂ ਪਰਚੀਆਂ ਕੱਢੀਆਂ ਜਾ ਰਹੀਆਂ ਨੇ ਅਤੇ ਕਾਰਡ ਧਾਰਕਾਂ ਦੇ ਅੰਗੂਠੇ ਲਗਵਾਕੇ ਉਨ੍ਹਾਂ ਨੂੰ ਮਸ਼ੀਨੀ ਪਰਚੀ ਦੀ ਜਗ੍ਹਾ ਹੱਥ ਨਾਲ ਲਿਖੀ ਪਰਚੀ ਦਿੱਤੀ ਜਾ ਰਹੀ ਹੈ।

Protest: ਡਿਪੂ ਹੋਲਡਰਾਂ ਵੱਲੋਂ ਪਰਚੀਆਂ ਕੱਟ ਕਣਕ ਨਾ ਦਿੱਤੇ ਜਾਣ ਦਾ ਲੋਕਾਂ ਨੇ ਕੀਤਾ ਵਿਰੋਧ

ਡਿਪੂ ਹੋਲਡਰਾਂ ਵੱਲੋਂ ਪਰਚੀਆਂ ਕੱਟ ਕਣਕ ਨਾ ਦਿੱਤੇ ਜਾਣ ਦਾ ਲੋਕਾਂ ਵੱਲੋਂ ਵਿਰੋਧ।

Follow Us On

ਲੁਧਿਆਣਾ ਨਿਊਜ਼: ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਇਲਾਕਾ ਨਿਵਾਸੀਆਂ ਅਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਵੱਲੋਂ ਡਿਪੂ ਹੋਲਡਰ (Depot Holder) ਦੇ ਖਿਲਾਫ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਡਿਪੂ ਹੋਲਡਰ ਵੱਲੋਂ ਪਰਚੀਆਂ ਕੱਢੀਆਂ ਜਾ ਰਹੀਆਂ ਨੇ ਅਤੇ ਕਾਰਡ ਧਾਰਕਾਂ ਦੇ ਅੰਗੂਠੇ ਲਗਵਾਕੇ ਉਨ੍ਹਾਂ ਨੂੰ ਮਸ਼ੀਨੀ ਪਰਚੀ ਦੀ ਜਗ੍ਹਾ ਹੱਥ ਨਾਲ ਲਿਖੀ ਪਰਚੀ ਦਿੱਤੀ ਜਾ ਰਹੀ ਹੈ। ਜਿਸ ਉੱਪਰ ਆਪਣੀ ਮਰਜ਼ੀ ਨਾਲ ਕਣਕ ਲਿਖਿਆ ਜਾ ਰਹੀ ਹੈ। ਅਤੇ ਕੁਝ ਪਰਿਵਾਰਾਂ ਨੂੰ ਪੰਜ ਮੈਂਬਰਾਂ ਦੀ ਜਗ੍ਹਾ ਦੋ ਮੈਂਬਰਾਂ ਦੀ ਹੀ ਕਣਕ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹੇਰਾ ਫੇਰੀ ਤੋਂ ਬਚਨ ਲਈ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਤਾਂ ਜੋ ਇਸ ਪੂਰੇ ਮਾਮਲੇ ਦਾ ਪਰਦਾਫਾਸ਼ ਹੋ ਸਕੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਲੋਕ ਇਨਸਾਫ ਪਾਰਟੀ ਦੇ ਆਗੂ ਰਿਸ਼ੀ ਕੁਮਾਰ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੇ ਜ਼ਿਆਦਾਤਰ ਲੋਕਾਂ ਦੇ ਰਾਸ਼ਨ ਕਾਰਡ ਸਰਕਾਰ ਵੱਲੋਂ ਕੱਟੇ ਜਾ ਰਹੇ ਹਨ। ਪਰ ਇਸ ਦੇ ਬਾਵਜੂਦ ਕਈ ਡਿਪੂ ਹੋਲਡਰ ਲੋਕਾਂ ਨਾਲ ਧੋਖਾ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕਾ ਗਿੱਲ ਅਧੀਨ ਪੈਂਦੇ ਪੇਂਡੂ ਖੇਤਰਾਂ ਵਿੱਚ ਡਿਪੂ ਹੋਲਡਰਾਂ ਵੱਲੋਂ ਆਪਣੀ ਮਨਮਾਨੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਇੱਕ ਡਿੱਪੂ ਹੋਲਡਰ ‘ਤੇ ਇਲਜ਼ਾਮ ਲਗਾਇਆ ਕਿ ਡਿਪੂ ਹੋਲਡਰ ਵੱਲੋਂ ਰਾਸ਼ਨ ਕਾਰਡ ਧਾਰਕਾਂ (Ration Card Holder) ਦਾ ਅੰਗੂਠਾ ਲਗਵਾ ਕੇ ਮਸ਼ੀਨ ਦੇ ਜਰੀਏ ਪਰਚੀਆਂ ਕੱਢੀਆਂ ਜਾ ਰਹੀਆਂ ਹਨ। ਪਰ ਉਸ ਪਰਚੀ ‘ਤੇ ਕਣਕ ਦਾ ਵਜ਼ਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹੱਥ ਨਾਲ ਲਿਖਤੀ ਪਰਚੀ ਦਿੱਤੀ ਜਾ ਰਹੀ ਹੈ। ਜਿਸ ਉਪਰ ਘੱਟ ਵਜਨ ਲਿਖਿਆ ਹੁੰਦਾ ਹੈ ਅਤੇ ਕਈ ਮੈਂਬਰਾਂ ਨੂੰ 5 ਦੀ ਜਗ੍ਹਾ 3 ਦੀ ਹੀ ਕਣਕ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕ ਕਾਫੀ ਪ੍ਰੇਸ਼ਨ ਸਨ। ਜਿਸ ਕਰਕੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦੇ ਜਰੀਏ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਸ਼ਿਕਾਇਤ ਤੋਂ ਬਾਅਦ ਐਕਸ਼ਨ ‘ਚ ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਇਸ ਸਬੰਧੀ ਸ਼ਿਕਾਇਤਾਂ ਮਿਲੀਆਂ ਹਨ। ਪਰ ਜੋ ਹੁਣ ਜੋ ਸ਼ਿਕਾਇਤ ਮਿਲੀ ਹੈ ਇਸ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਡਿਪੂ ਹੋਲਡਰਾਂ ਖ਼ਿਲਾਫ਼ ਸ਼ਿਕਾਇਤ ਦਿੱਤੀ। ਸਬੰਧਤ ਮਹਿਕਮੇ ਨੂੰ ਸਿਕਾਇਤ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਚੈੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਜੋਕਰ ਕੋਈ ਵੀ ਨਿਯਮਾਂ ਦੀ ਉਲੰਘਣਾ ਜਾਂ ਲੋਕਾਂ ਨਾਲ ਹੇਰਾਫੇਰੀ ਕਰਦਾ ਹੋਇਆ ਫੜਿਆ ਗਿਆ ਤਾਂ ਉਸ ਖਿਲਾਫ ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਉਸ ਦਾ ਡਿਪੂ ਵੀ ਸਸਪੈਂਡ ਕਰ ਦਿੱਤਾ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ