AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

ਸੂਬੇ ਭਰ 'ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ।

ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ
ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ Person arrested with drug and drug money from Tarn Taran
tv9-punjabi
| Published: 16 Feb 2023 09:00 AM IST
Share
ਤਰਨਤਾਰਨ: ਪੰਜਾਬ ਪੁਲਿਸ ਨੇ ਤਰਨਤਾਰਨ ਜਿਲ੍ਹੇ ਵਿੱਚ ਇੱਕ ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਸੂਬੇ ਭਰ ‘ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਸਾਥੀ ਹਰਮਨਦੀਪ ਸਿੰਘ ਉਰਫ਼ ਹਰਮਨ ਵਾਸੀ ਪਿੰਡ ਗੁਲਾਲੀਪੁਰ, ਤਰਨਤਾਰਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ, ਨੂੰ ਵੀ ਨਾਮਜ਼ਦ ਕੀਤਾ ਹੈ।

ਖ਼ੁਫ਼ੀਆ ਸੂਚਨਾ ‘ਤੇ ਪੁਲਿਸ ਦੀ ਕਾਰਵਾਈ

ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...