ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ
ਸੂਬੇ ਭਰ 'ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ।
ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ Person arrested with drug and drug money from Tarn Taran
ਖ਼ੁਫ਼ੀਆ ਸੂਚਨਾ ‘ਤੇ ਪੁਲਿਸ ਦੀ ਕਾਰਵਾਈ
ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
Follow Us
