ਹਾਈ ਟੈਂਸ਼ਨ ਤਾਰਾਂ ਦੀ ਲਪੇਟ ‘ਚ ਆਇਆ ਵਿਅਕਤੀ, ਓਵਰਬ੍ਰਿਜ ਤੋਂ ਫਾਹਾ ਲੈ ਕੇ ਕਰ ਰਿਹਾ ਸੀ ਖ਼ੁਦਕੁਸ਼ੀ; ਮੌਕੇ ‘ਤੇ ਹੋਈ ਮੌਤ
ਜਲੰਧਰ ਰੇਲਵੇ ਸਟੇਸ਼ਨ ਨੇੜੇ ਦਮੋਰੀਆ ਪੁਲ 'ਤੇ ਇੱਕ ਵਿਅਕਤੀ ਹਾਈ ਟੈਂਸ਼ਨ ਤਾਰਾਂ ਦੀ ਲਪੇਟ 'ਚ ਆ ਗਿਆ। ਇਹ ਵਿਅਕਤੀ ਖੁਦਕੁਸ਼ੀ ਕਰਨ ਲਈ ਫਾਹਾ ਲਗਾ ਰਿਹਾ ਸੀ। ਇਹ ਵਿਅਕਤੀ ਡਿੱਗਣ ਕਾਰਨ ਹਾਈ ਟੈਂਸ਼ਨ ਤਾਰਾਂ 'ਤੇ ਜਾ ਡਿੱਗਿਆ। ਜਿਸ ਕਾਰਨ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਜੀਆਰਪੀ ਵੱਲੋਂ ਇਸ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਜਲੰਧਰ ਰੇਲਵੇ ਸਟੇਸ਼ਨ ਨੇੜੇ ਦਮੋਰੀਆ ਪੁਲ ‘ਤੇ ਰੇਲਵੇ ਓਵਰਬ੍ਰਿਜ ਤੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਰੇਲਵੇ ਦੀਆਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ‘ਚ ਆ ਗਿਆ। ਹਾਈ ਟੈਂਸ਼ਨ ਤਾਰਾਂ ‘ਤੇ ਡਿੱਗਣ ਕਾਰਨ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਦੱਸ ਦਈਏ ਕਿ ਉਹ ਰੇਲਵੇ ਲਾਈਨਾਂ ਦੇ ਵਿਚਕਾਰ ਡਿੱਗ ਗਿਆ। ਜਿੱਥੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜੀਆਰਪੀ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜਿਆ
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਦੇ ਮੁਲਾਜ਼ਮ ਮੌਕੇ ‘ਤੇ ਪੁੱਜ ਗਏ। ਉੱਥੇ ਹੀ ਜੀਆਰਪੀ ਦੇ ਮੁਲਾਜ਼ਮਾਂ ਨੇ ਹਾਈ ਟੈਂਸ਼ਨ ਤਾਰਾਂ ਨਾਲ ਝੁਲਸੇ ਹੋਏ ਵਿਅਕਤੀ ਦੀ ਲਾਸ਼ ਨੂੰ ਅਪਣੇ ਕਬਜ਼ੇ ਵਿੱਚ ਲੈਂਦਿਆ ਹੀ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ। ਜੀਆਰਪੀ ਦਾ ਕਹਿਣਾ ਹੈ ਕਿ ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ। ਇਸ ਲਈ ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਪੁਲਿਸ ਨੇ ਦੱਸਿਆ ਖੁਦਕੁਸ਼ੀ ਦਾ ਮਾਮਲਾ
ਏ.ਐਸ.ਆਈ ਹੀਰਾ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ। ਫਿਲਹਾਲ ਮ੍ਰਿਤਕ ਕੋਲੋਂ ਕੁਝ ਵੀ ਨਹੀਂ ਮਿਲਿਆ ਹੈ। ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਹਾਈ ਟੈਂਸ਼ਨ ਦੀਆਂ ਤਾਰਾਂ ਤੋਂ ਹੇਠਾਂ ਉਤਰਨ ਲਈ ਨੌਜਵਾਨ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ ਅਤੇ ਡੰਡੇ ਦੀ ਵਰਤੋਂ ਕਰਨੀ ਪਈ।
ਫਾਹੇ ਦੀ ਰੱਸੀ ਨੂੰ ਫੋਰੈਂਸਿਕ ਲਈ ਭੇਜਿਆ
ਹੀਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪਹਿਲੀ ਸੂਚਨਾ ਸਟੇਸ਼ਨ ਮਾਸਟਰ ਨੂੰ ਮਿਲੀ ਸੀ। ਜਿਸ ਤੋਂ ਬਾਅਦ ਐੱਸਐੱਚਓ ਅਸ਼ੋਕ ਕੁਮਾਰ ਨੇ ਉਨ੍ਹਾਂ ਨੂੰ ਮੌਕੇ ‘ਤੇ ਭੇਜ ਕੇ ਮ੍ਰਿਤਕ ਦੀ ਪਛਾਣ ਕਰਨ ਲਈ ਕਿਹਾ। ਮ੍ਰਿਤਕ ਦੀ ਫੋਟੋ ਜਲੰਧਰ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿੱਚ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ। ਫਿਲਹਾਲ ਪੁਲਿਸ ਨੇ ਫਾਂਸੀ ਦੀ ਰੱਸੀ ਨੂੰ ਕਬਜ਼ੇ ‘ਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।